Punjab News: CM ਭਗਵੰਤ ਮਾਨ ਨੇ ਸਾਰੇ AAP ਲੀਡਰਾਂ ਨੂੰ ਦਿੱਤੇ ਆਹ ਨਿਰਦੇਸ਼

All Latest NewsPunjab News

 

Punjab News: ਮੁੱਖ ਮੰਤਰੀ ਮਾਨ ਨੇ ਬਠਿੰਡਾ ਅਤੇ ਫ਼ਰੀਦਕੋਟ ਦੇ ਆਗੂਆਂ ਨਾਲ, ਦੋਵੇਂ ਲੋਕ ਸਭਾ ਹਲਕਿਆਂ ਅਤੇ ਵਿਕਾਸ ਕਾਰਜਾਂ ਬਾਰੇ ਕੀਤੀ ਚਰਚਾ

ਪੰਜਾਬ ਨੈੱਟਵਰਕ, ਚੰਡੀਗੜ੍ਹ

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਬਠਿੰਡਾ ਅਤੇ ਫ਼ਰੀਦਕੋਟ ਦੇ ‘ਆਪ’ ਆਗੂਆਂ ਨਾਲ ਮੀਟਿੰਗ ਕਰਕੇ ਇਲਾਕੇ ਦੇ ਲੋਕਾਂ ਦੇ ਮਸਲਿਆਂ ਅਤੇ ਵਿਕਾਸ ਪ੍ਰੋਜੈਕਟਾਂ ਬਾਰੇ ਵਿਚਾਰ-ਚਰਚਾ ਕੀਤੀ।

ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ‘ਐਕਸ’ ਅਕਾਊਂਟ ‘ਤੇ ਲਿਖਿਆ, ”ਅੱਜ ਬਠਿੰਡਾ ਤੇ ਫ਼ਰੀਦਕੋਟ ਲੋਕ ਸਭਾ ਹਲਕੇ ਦੇ ਵਿਧਾਇਕਾਂ, ਚੇਅਰਮੈਨਾਂ, ਅਹੁਦੇਦਾਰਾਂ ਤੇ ਵਲੰਟੀਅਰਾਂ ਨਾਲ ਮੀਟਿੰਗ ਕੀਤੀ ਤੇ ਦੋਵੇਂ ਹਲਕੇ ਦੇ ਮਸਲਿਆਂ ‘ਤੇ ਵਿਕਾਸ ਦੇ ਕੰਮਾਂ ਨੂੰ ਲੈ ਕੇ ਵਿਸਥਾਰ ਸਹਿਤ ਚਰਚਾ ਕੀਤੀ… ਸਾਰਿਆਂ ਨੂੰ ਹੋਰ ਤਕੜੇ ਹੋਕੇ ਲੋਕਾਂ ਦੇ ਕੰਮ ਕਰਨ ਨੂੰ ਕਿਹਾ।”

ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵੇਂ ਲੋਕ ਸਭਾ ਹਲਕਿਆਂ ਦੇ ਵਿਧਾਇਕਾਂ ਨੂੰ ਚੰਗਾ ਕੰਮ ਕਰਦੇ ਰਹਿਣ ਲਈ ਕਿਹਾ ਅਤੇ ਜ਼ਮੀਨੀ ਪੱਧਰ ‘ਤੇ ਹੋਰ ਵੀ ਸਖ਼ਤ ਮਿਹਨਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਲੋਕ ਸਭਾ ਚੋਣਾਂ ਦੌਰਾਨ ‘ਆਪ’ ਵਰਕਰਾਂ ਦੇ ਸਮਰਪਣ ਦੀ ਵੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਧੰਨਵਾਦ ਕੀਤਾ।

 

Media PBN Staff

Media PBN Staff

Leave a Reply

Your email address will not be published. Required fields are marked *