ਮੌਸਮ ਵਿਭਾਗ ਵੱਲੋਂ ਬਾਰਿਸ਼ ਦਾ ਅਲਰਟ ਜਾਰੀ
ਪੰਜਾਬ ਨੈੱਟਵਰਕ, ਚੰਡੀਗੜ੍ਹ
ਉੱਤਰੀ ਭਾਰਤ ਵਿੱਚ ਸੀਤ ਲਹਿਰ ਜਾਰੀ ਹੈ। ਮੌਸਮ ਵਿਭਾਗ ਨੇ ਪੰਜਾਬ ਸਮੇਤ ਉਤਰ ਭਾਰਤ ਦੇ ਕੁਝ ਇਲਾਕਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ, ਜਦੋਂਕਿ ਅੱਜ ਸੋਮਵਾਰ ਤੜਕ ਸਵੇਰੇ ਦਿੱਲੀ-ਐਨਸੀਆਰ ਵਿੱਚ ਹਲਕੀ ਬਾਰਿਸ਼ ਹੋਈ। ਨਾਲ ਹੀ, ਪੂਰੇ ਐਨਸੀਆਰ ਨੂੰ ਧੁੰਦ ਨੇ ਘੇਰ ਲਿਆ ਹੈ। ਹਾਲਾਂਕਿ ਮੌਸਮ ਵਿਭਾਗ ਨੇ ਪਹਿਲਾਂ ਹੀ ਮੀਂਹ ਦਾ ਅਲਰਟ ਜਾਰੀ ਕਰ ਦਿੱਤਾ ਸੀ।
ਦੂਜੇ ਪਾਸੇ ਪਹਾੜੀ ਇਲਾਕਿਆਂ ‘ਚ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ‘ਚ ਠੰਡ ਵਧ ਗਈ ਹੈ। ਕਈ ਇਲਾਕਿਆਂ ‘ਚ ਪਾਰਾ 5 ਡਿਗਰੀ ਸੈਲਸੀਅਸ ਤੋਂ ਹੇਠਾਂ ਦਰਜ ਕੀਤਾ ਗਿਆ ਹੈ। ਦਸੰਬਰ ਦੇ ਆਖ਼ਰੀ ਹਫ਼ਤੇ ਦੀ ਸ਼ੁਰੂਆਤ ਠੰਡੀ ਰਹੀ।
ਪਿਛਲੇ ਹਫ਼ਤੇ ਦੀ ਗੱਲ ਕਰੀਏ ਤਾਂ ਪਿਛਲੇ ਹਫ਼ਤੇ ਵੀ ਕੜਾਕੇ ਦੀ ਠੰਢ ਪਈ ਸੀ। ਦਿੱਲੀ ਦੇ ਜ਼ਿਆਦਾਤਰ ਖੇਤਰਾਂ ਦਾ AQI ਵੀ 400 ਤੋਂ ਉੱਪਰ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਇਸ ਹਫ਼ਤੇ ਉੱਤਰ ਭਾਰਤ ਦੇ ਰਾਜ ਜਿਵੇਂ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ, ਹਰਿਆਣਾ ਅਤੇ ਯੂਪੀ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਪੈਣ ਦੀ ਸੰਭਾਵਨਾ ਜਤਾਈ ਹੈ।
ਮੌਸਮ ਵਿਭਾਗ ਨੇ ਦਿੱਲੀ ਅਤੇ ਐਨਸੀਆਰ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਹਫਤੇ ਦੇ ਪਹਿਲੇ ਦਿਨ ਯਾਨੀ ਸੋਮਵਾਰ 23 ਦਸੰਬਰ ਨੂੰ ਸਵੇਰੇ 6 ਵਜੇ ਤੋਂ ਬਾਅਦ ਹੀ ਦਿੱਲੀ ‘ਚ ਹਲਕੀ ਬਾਰਿਸ਼ ਹੋਈ। ਇਸ ਦੇ ਨਾਲ ਹੀ ਸਵੇਰੇ ਅਤੇ ਸ਼ਾਮ ਨੂੰ ਠੰਡ ਹੋਵੇਗੀ ਅਤੇ ਵਿਜ਼ੀਬਿਲਟੀ ਵੀ ਘੱਟ ਰਹੇਗੀ। ਕ੍ਰਿਸਮਸ ਤੋਂ ਬਾਅਦ ਭਾਰੀ ਮੀਂਹ ਪੈ ਸਕਦਾ ਹੈ। ਨਾਲ ਹੀ, ਉਦੋਂ ਤੱਕ ਧੁੰਦ ਵਧਣ ਦੀ ਸੰਭਾਵਨਾ ਹੈ।