ਸਕੂਲ ਆਫ਼ ਐਮੀਂਨੈਸ ਫ਼ਿਰੋਜ਼ਪੁਰ ਵਿਖੇ ਲਗਾਇਆ ਆਈ-ਸਕ੍ਰੀਨਿੰਗ ਕੈਂਪ
ਪੰਜਾਬ ਨੈੱਟਵਰਕ, ਫਿਰੋਜ਼ਪੁਰ-
ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਆਈ ਸਕਰੀਨਿੰਗ ਕੈਂਪ ਲਗਾਏ ਗਏ, ਇਸੇ ਲੜੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਸ਼੍ਰੀਮਤੀ ਮੁਨੀਲਾ ਅਰੋੜਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਕੂਲ ਪ੍ਰਿੰਸੀਪਲ ਰਾਜੇਸ਼ ਮਹਿਤਾ ਦੀ ਅਗਵਾਈ ਹੇਠ ਸਕੂਲ ਆਫ ਐਮੀਨਸ ਫਿਰੋਜਪੁਰ ਵਿਖੇ ਤਿੰਨ ਰੋਜ਼ਾ ਆਈਸਕ੍ਰੀਨਿੰਗ ਕੈਂਪ ਲਗਾਇਆ ਗਿਆ।
ਇਸ ਮੌਕੇ ਅਫਥਾਲਮਿਕ ਅਫਸਰ ਸੰਦੀਪ ਬਜਾਜ ਨੇ ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ। ਇਸ ਮੌਕੇ ਤੇ ਪ੍ਰਿੰਸੀਪਲ ਰਾਜੇਸ਼ ਮਹਿਤਾ ਅਤੇ ਨੋਡਲ ਅਫਸਰ ਸ੍ਰੀਮਤੀ ਵਰਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਚੈੱਕਅਪ ਕਰਵਾਇਆ। ਜਿਸ ਵਿੱਚ ਮਹਿੰਗੇ ਕੈਂਸਰ ਟੈਸਟ ਵੀ ਸ਼ਾਮਲ ਸਨ, ਜੋ ਆਮ ਤੌਰ ’ਤੇ ਬਾਹਰ ਕਰਵਾਏ ਜਾਣ ’ਤੇ ਬਹੁਤ ਮਹਿੰਗੇ ਹੁੰਦੇ ਹਨ। ਇਸ ਮੌਕੇ ਲੋਕਾਂ ਨੂੰ ਮੁਫਤ ਦਵਾਈਆਂ ਤੇ ਐਨਕਾਂ ਵੀ ਵੰਡੀਆਂ ਗਈਆਂ। ਇਸ ਮੌਕੇ ਮਿਸ ਪ੍ਰਿਅੰਕਾ ਵੀ ਹਾਜ਼ਰ ਸਨ।