Rain Alert: ਪੰਜਾਬ ਦੇ 15 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੇ ਨਾਲ ਅਸਮਾਨੀ ਬਿਜਲੀ ਡਿੱਗਣ ਦੀ ਚੇਤਾਵਨੀ
Rain Alert: ਪੰਜਾਬ, ਉੱਤਰਾਖੰਡ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ‘ਚ ਬਰਫਬਾਰੀ ਕਾਰਨ ਮੈਦਾਨੀ ਸੂਬਿਆਂ ਰਾਜਸਥਾਨ, ਦਿੱਲੀ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ‘ਚ ਘੱਟੋ-ਘੱਟ ਤਾਪਮਾਨ 10 ਡਿਗਰੀ ਤੋਂ ਹੇਠਾਂ ਹੈ।
ਦੂਜੇ ਪਾਸੇ, ਮੌਸਮ ਵਿਭਾਗ ਨੇ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੇ ਨਾਲ ਅਸਮਾਨੀ ਬਿਜਲੀ ਡਿੱਗਣ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਮੁਤਾਬਿਕ, ਅਗਲੇ ਕੁੱਝ ਘੰਟਿਆਂ ਚ ਫਿਰੋਜ਼ਪੁਰ, ਮਾਨਸਾ, ਸੰਗਰੂਰ , ਬਰਨਾਲਾ, ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਚੰਡੀਗੜ੍ਹ, ਰੂਪਨਗਰ, ਮੋਗਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਵਿੱਚ ਗਰਜ/ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।
ਦੂਜੇ ਪਾਸੇ, ਅਫਗਾਨਿਸਤਾਨ ਤੋਂ ਇੱਕ ਤਾਜ਼ਾ ਪੱਛਮੀ ਗੜਬੜ ਚੱਕਰਵਾਤੀ ਸਰਕੂਲੇਸ਼ਨ ਦੇ ਰੂਪ ਵਿੱਚ ਸਰਗਰਮ ਹੋ ਰਿਹਾ ਹੈ। ਇਸ ਦੇ ਪ੍ਰਭਾਵ ਕਾਰਨ ਪੱਛਮੀ ਹਿਮਾਲਿਆ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।
ਅੱਜ ਅਤੇ ਕੱਲ੍ਹ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ ਵਿੱਚ ਮੀਂਹ ਪਵੇਗਾ। ਇੱਕ ਹੋਰ ਤੀਬਰ ਪੱਛਮੀ ਗੜਬੜ 26 ਦਸੰਬਰ ਦੀ ਰਾਤ ਤੋਂ ਉੱਤਰ ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਦੇ ਪ੍ਰਭਾਵ ਹੇਠ, ਦੱਖਣ-ਪੱਛਮ ਵਿੱਚ ਇੱਕ ਚੱਕਰਵਾਤੀ ਸਰਕੂਲੇਸ਼ਨ ਬਣਨ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ 28 ਦਸੰਬਰ ਤੱਕ ਅਰਬ ਸਾਗਰ ਦੇ ਨਾਲ-ਨਾਲ ਬੰਗਾਲ ਦੀ ਖਾੜੀ ਤੋਂ ਪੂਰਬੀ ਹਵਾਵਾਂ ਚੱਲਣ ਕਾਰਨ ਨਮੀ ਬਣੀ ਰਹੇਗੀ। ਇਸ ਦੇ ਪ੍ਰਭਾਵ ਕਾਰਨ 26 ਤੋਂ 28 ਦਸੰਬਰ ਦਰਮਿਆਨ ਪੱਛਮੀ ਹਿਮਾਲੀਅਨ ਖੇਤਰ ਵਿੱਚ ਥੋੜ੍ਹੇ-ਥੋੜ੍ਹੇ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ।
ਉੱਤਰ-ਪੱਛਮੀ ਭਾਰਤ ਅਤੇ ਨਾਲ ਲੱਗਦੇ ਮੱਧ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 27 ਅਤੇ 28 ਦਸੰਬਰ ਨੂੰ ਮਹਾਰਾਸ਼ਟਰ-ਗੁਜਰਾਤ ਅਤੇ ਉੱਤਰ-ਪੱਛਮੀ ਭਾਰਤ ਵਿੱਚ ਤੂਫ਼ਾਨ ਦੇ ਨਾਲ-ਨਾਲ ਗੜੇਮਾਰੀ ਦੀ ਵੀ ਸੰਭਾਵਨਾ ਹੈ।