ਸੰਯੁਕਤ ਕਿਸਾਨ ਮੋਰਚੇ ਵੱਲੋਂ ਜ਼ਿਲ੍ਹਾ ਕੇਂਦਰਾਂ ਤੇ ਕੀਤੇ ਗਏ ਰੋਸ ਪ੍ਰਦਰਸ਼ਨ, ਕਾਰਪੋਰੇਟ ਖਿਲਾਫ ਲਾਮਬੰਦੀ ਕਰਨ ਦਾ ਦਿੱਤਾ ਸੱਦਾ
ਪਰਮਜੀਤ ਢਾਬਾਂ, ਫਾਜ਼ਿਲਕਾ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਐਸਕੇਐਮ ਫਾਜਿਲਕਾ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਕਿਤੇ ਗਏ ਵਿਸ਼ਾਲ ਰੋਸ ਪ੍ਰਦਰਸ਼ਨ। ਇਸ ਮੌਕੇ ਬੋਲਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਮੰਗਾਂ ਲਈ ਚੱਲ ਰਹੇ ਸੰਭੂ, ਖਨੌਰੀ ਮੋਰਚਿਆਂ ‘ਚ ਕੇਂਦਰ ਸਰਕਾਰ ਜੋ ਜਬਰ ਕਿਸਾਨਾਂ ਤੇ ਜਬਰ ਢਾਹ ਰਹੀ ਹੈ ਅਤੇ ਮੋਦੀ ਸਰਕਾਰ ਬੇਸ਼ਰਮੀ ਦੀਆਂ ਹੱਦਾਂ ਟੱਪਦਿਆਂ ਮੰਡੀਕਰਨ ਨੀਤੀ ਖਰੜਾ ਸੂਬਾ ਸਰਕਾਰਾਂ ਨੂੰ ਦੁਬਾਰਾ ਭੇਜ ਕੇ ਪਹਿਲਾਂ ਰੱਦ ਕੀਤੇ ਗਏ ਕਾਨੂੰਨਾਂ ਨੂੰ ਲਾਗੂ ਕਰਨ ਜਾ ਰਹੀ ਜੋ ਬੇਹੱਦ ਨਿੰਦਣਯੋਗ ਹੈ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਪੱਖੀ ਨੀਤੀਆਂ ਬਣਾ ਕੇ ਨਿੱਤ ਨਵੇਂ ਫੁਰਮਾਨ ਜਾਰੀ ਕਰ ਰਹੀ ਹੈ ਜਿਸ ਤਹਿਤ ਹੀ ਨਵੀਂ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਸੂਬਾ ਸਰਕਾਰਾਂ ਨੂੰ ਭੇਜਿਆ ਗਿਆ ਹੈ।ਜੋ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਅਸਿੱਧੇ ਰੂਪ ਵਿੱਚ ਲਾਗੂ ਕਰਨ ਦਾ ਇੱਕ ਰਸਤਾ ਹੈ। ਪੰਜਾਬ ਦੇ ਲੋਕਾਂ ਨੇ ਸਰਕਾਰ ਦੀ ਹਰੇਕ ਲੋਕ ਵਿਰੋਧੀ ਨੀਤੀ ਨੂੰ ਚੈਲੰਗ ਦੇ ਰੂਪ ਵਿੱਚ ਸਵੀਕਾਰ ਕਰਦੇ ਹਨ।ਜਿਸ ਕਾਰਨ ਇਸ ਨੂੰ ਵੀ ਪੰਜਾਬ ਦੇ ਜਾਏ ਕਿਸੇ ਵੀ ਤਰ੍ਹਾਂ ਲਾਗੂ ਨਹੀਂ ਹੋਣ ਦੇਣ ਗਏ।
ਜਿਸ ਕਾਰਨ ਇਸਦੇ ਵਿਰੋਧ ਵਿੱਚ ਤੇ ਕਿਸਾਨੀ ਅਤੇ ਜਵਾਨੀ ਬਚਾੳਣ ਲਈ ਸੰਯੁਕਤ ਕਿਸਾਨ ਮੋਰਚਾ, ਪੰਜਾਬ ਸਰਕਾਰ ਅਤੇ ਕੇੰਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਅਤੇ ਪੰਜਾਬ ਵਿਰੋਧੀ ਸਾਜ਼ਿਸ਼ਾਂ ਨੂੰ ਬੇਪਰਦ ਕਰਨ ਲਈ ਅੱਜ ਦਾ ਇਹ ਵਿਸ਼ਾਲ ਇਕੱਠ ਕੀਤਾ ਗਿਆ ਹੈ। ਜੇਕਰ ਸਰਕਾਰ ਇਸ ਦੇ ਬਾਵਜੂਦ ਇਹ ਖਰੜਾ ਵਾਪਸ ਨਹੀਂ ਲੈਂਦੀ ਤਾਂ ਪੰਜਾਬ ਅਤੇ ਪੂਰੇ ਦੇਸ਼ ਵਿੱਚ ਵੱਡੀ ਲਾਮਬੰਦੀ ਕਰਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਸ.ਬੂਟਾ ਸਿੰਘ ਬਰਾੜ ਪ੍ਰੈਸ ਸਕੱਤਰ ਬੀ.ਕੇ.ਯੂ.ਕਾਦੀਆ ਪੰਜਾਬ. ਹਰਜਿੰਦਰ ਸਿੰਘ ਸੰਧੂ ਮੁੱਖ ਸਕੱਤਰ ਬੀ.ਕੇ.ਯੂ.ਕਾਦੀਆ,ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਦੇ ਆਗੂ ਰਾਜ ਕੌਰ ਚੱਕ ਸੈਦੋ ਕੇ ,ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਪਵਨ ਲਾਧੂਕਾ,ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਢਾਡੀਆਂ, ਬੀਕੇਯੂ ਡਕੌਂਦਾ (ਧਨੇਰ) ਦੇ ਜਿਲ੍ਹਾ ਆਗੂ ਅਮਰੀਕ ਸਿੰਘ, ਬੀਕੇਯੂ ਡਕੌਂਦਾ ਬੁਰਜ਼ ਗਿੱਲ ਅੰਗਰੇਜ਼ ਕੁਮਾਰ,ਕੁਲ ਹਿੰਦ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਪ੍ਰਧਾਨ ਵਣਜਾਰ ਸਿੰਘ, ਜਮਹੂਰੀ ਕਿਸਾਨ ਸਭਾ ਦੇ ਸੂਬਾ ਕਮੇਟੀ ਮੈਂਬਰ ਰਮੇਸ਼ ਵਡੇਰਾ, ਬੀਕੇਯੂ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਪ੍ਰਲਾਦ ਸਿੰਘ, ਬੀਕੇਯੂ ਰਾਜੇਵਾਲ ਜ਼ਿਲ੍ਹਾ ਆਗੂ ਹਰਭਿੰਦਰ ਸਿੰਘ, ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ, ਜਗਸੀਰ ਸਿੰਘ,ਆਲ ਇੰਡੀਆ ਯੂਥ ਫੈਡਰੇਸ਼ਨ ਦੇ ਗੁਰਦਿਆਲ ਢਾਂਬਾ,ਪੰਜਾਬ ਸਟੂਡੈਂਟ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਧੀਰਜ ਫਾਜਿਲਕਾ, ਡੀ ਟੀ ਐਫ ਸੂਬਾ ਸਕੱਤਰ ਮਹਿੰਦਰ ਕੌੜਿਆਵਾਲਾ ਆਦਿ ਨੇ ਸੰਬੋਧਨ ਕੀਤਾ।