All Latest NewsNews FlashPunjab News

ਵਰ੍ਹਦੇ ਮੀਂਹ ‘ਚ ਵੀ ਪੱਕੇ ਧਰਨੇ ‘ਤੇ ਡਟੇ ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮ

 

26 ਦਸੰਬਰ ਦੀ ਮੀਟਿੰਗ ਵਿੱਚ ਮੰਗਾਂ ਦਾ ਠੋਸ ਹੱਲ ਨਾ ਹੋਇਆ ਤਾਂ ਚੰਡੀਗੜ੍ਹ ਵਿੱਚ ਹੋਵੇਗਾ ਗੁਪਤ ਐਕਸ਼ਨ

ਵਿੱਤੱ ਮੰਤਰੀ ਹਰਪਾਲ ਚੀਮਾ ਵੱਲੋਂ 6 ਨਵੰਬਰ ਨੂੰ ਇਕ ਮਹੀਨੇ ਅੰਦਰ ਅਤੇ 9 ਦਸੰਬਰ ਦੀ ਮੀਟਿੰਗ ਵਿੱਚ ਮੁੜ ਅਧਿਕਾਰੀਆਂ ਨੂੰ 15 ਦਿਨ ਦੇ ਅੰਦਰ ਅੰਦਰ ਰੈਗੂਲਰ ਅਤੇ ਤਨਖਾਹ ਕਟੋਤੀ ਦਾ ਮਸਲਾ ਹੱਲ ਕਰਨ ਦੇ ਹੁਕਮ ਕੀਤੇ ਸਨ ਜਾਰੀ

ਕੀ ਪੰਜਾਬ ਦੀ ਅਫ਼ਸਰਸ਼ਾਹੀ ਮੁੱਖ ਮੰਤਰੀ ਵਿੱਤ ਮੰਤਰੀ ਤੇ ਪਾਰਟੀ ਪ੍ਰਧਾਨ ਚ ਕਿਸੇ ਦੇ ਹੁਕਮਾਂ ਨੂੰ ਨਹੀਂ ਮੰਨਦੀ?

ਪ੍ਰਸੋਨਲ ਵਿਭਾਗ ਤੇ ਵਿੱਤ ਵਿਭਾਗ ਮੁਲਾਜ਼ਮਾਂ ਦੀਆਂ ਮੰਗਾਂ ਵਚ ਅਟਕਾਂ ਰਿਹਾ ਰੋੜਾ

ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ 20ਵੇਂ ਦਿਨ ‘ਚ ਦਾਖਿਲ

ਡੀ ਜੀ ਐਸ ਦੀ ਦਫ਼ਤਰ ਦੇ ਬਾਹਰ ਪੱਕਾ ਧਰਨਾ 26ਵੇਂ ਦਿਨ ਵੀ ਜਾਰੀ

ਪੰਜਾਬ ਨੈੱਟਵਰਕ, ਮੋਹਾਲੀ

ਆਪਣੀਆਂ ਹੱਕੀ ਮੰਗਾਂ ਪੱਕਾ ਕਰਨ, ਤਨਖਾਹ ਕਟੋਤੀ ਬੰਦ ਕਰਨ ਨੂੰ ਲੈ ਕੇ ਹੜਤਾਲ ਤੇ ਚੱਲ ਰਹੇ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਨੇ ਵੱਡੇ ਐਕਸ਼ਨ ਦਾ ਐਲਾਨ ਕਰ ਦਿੱਤਾ ਹੈ।

ਆਗੂਆਂ ਨੇ ਐਲਾਨ ਕੀਤਾ ਹੈ ਕਿ ਜੇਕਰ 26 ਦਸੰਬਰ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਮੀਟਿੰਗ ਵਿੱਚ ਰੈਗੂਲਰ ਤਨਖਾਹ ਕਟੋਤੀ ਸਮੇਤ ਬਾਕੀ ਸਾਰੀਆਂ ਮੰਗਾਂ ਦਾ ਠੋਸ ਹੱਲ ਨਾ ਹੋਇਆ ਅਤੇ ਸਰਕਾਰ ਨੇ ਮੁਲਾਜ਼ਮਾਂ ਤੇ ਕੁਝ ਜਬਰੀ ਕਰਨ ਦੀ ਕੋਸ਼ਿਸ਼ ਕੀਤੀ ਤਾ 26 ਦਸੰਬਰ ਨੂੰ ਚੰਡੀਗੜ੍ਹ ਵਿੱਚ ਗੁਪਤ ਐਕਸ਼ਨ ਕੀਤਾ ਜਾਵੇਗਾ ਅਤੇ ਸਰਕਾਰ ਦੀ ਪੋਲ ਖੋਲੀ ਜਾਵੇਗੀ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰ ਚੁੱਕੇ ਹਨ ਫਿਰ ਅਫ਼ਸਰਸ਼ਾਹੀ ਮੰਗਾਂ ਵਿਚ ਰੋੜਾ ਕਿਓ ਅਟਕਾਂ ਰਹੀ ਹੈ।

ਆਗੂਆ ਨੇ ਕਿਹਾ 14 ਮਾਰਚ 2024 ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਮੰਗਾਂ ਮੰਨਣ ਉਪਰੰਤ ਦਫ਼ਤਰੀ ਮੁਲਾਜ਼ਮਾਂ ਨੂੰ 8886 ਅਧਿਆਪਕਾਂ ਦੀ ਤਰਜ ਤੇ ਰੈਗੂਲਰ ਕਰਨ ਸਬੰਧੀ ਪੰਜਾਬ ਦੇ ਐਡਵੋਕੇਟ ਜਨਰਲ ਵੀ ਆਪਣੀ ਸਹਿਮਤੀ ਦੇ ਚੁੱਕੇ ਹਨ ਅਤੇ ਹੁਣ ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ ਵਿੱਚ ਕੋਈ ਕਾਨੂੰਨੀ ਅੜਚਨ ਨਹੀਂ ਹੈ।

ਆਗੂਆਂ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ 6 ਨਵੰਬਰ ਨੂੰ ਮੀਟਿੰਗ ਕਰਕੇ ਅਧਿਕਾਰੀਆ ਇਕ ਮਹੀਨੇ ਅੰਦਰ ਅਤੇ 9 ਦਸੰਬਰ ਨੂੰ ਹੋਈ ਮੀਟਿੰਗ ਵਿੱਚ ਮੁੜ ਅਧਿਕਾਰੀਆਂ ਨੂੰ 15 ਦਿਨ ਦੇ ਅੰਦਰ ਅੰਦਰ ਰੈਗੂਲਰ ਅਤੇ ਤਨਖਾਹ ਕਟੋਤੀ ਦਾ ਮਸਲਾ ਹੱਲ ਕਰਨ ਦੇ ਹੁਕਮ ਜਾਰੀ ਕੀਤੇ ਸਨ ਪਰ ਵਿੱਤ ਮੰਤਰੀ ਦੇ ਹੁਕਮਾਂ ਨੂੰ ਵਿੱਤ ਵਿਭਾਗ ਅਤੇ ਪ੍ਰਸੋਨਲ ਵਿਭਾਗ ਦੇ ਅਧਿਕਾਰੀ ਅਣਗੋਲਿਆ ਕਰ ਰਹੇ ਹਨ।

ਸਿੱਖਿਆ ਵਿਭਾਗ ਦੇ ਦਫਤਰੀ ਕਾਮਿਆ ਦੀ ਪੂਰੇ ਪੰਜਾਬ ਦੇ ਦਫ਼ਤਰਾਂ ਵਿੱਚ ਕਲਮ ਛੋੜ ਹੜਤਾਲ 20ਵੇਂ ਦਿਨ ਵੀ ਜਾਰੀ ਰਹੀ ਅਤੇ ਸਿੱਖਿਆ ਭਵਨ ਦੇ ਬਾਹਰ ਪੱਕਾ ਧਰਨਾ ਅੱਜ 26ਵੇਂ ਦਿਨ ਵਿੱਚ ਦਾਖਿਲ ਹੋ ਗਿਆ।

ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਕੁਲਦੀਪ ਰਜਿੰਦਰ ਸਿੰਘ ਸੰਧਾ ਜਗਮੋਹਨ ਸਿੰਘ ਚਮਕੋਰ ਸਿੰਘ ਰਮਨ ਕੁਮਾਰ ਨੇ ਕਿਹਾ ਕਿ ਸੂਬੇ ਦੀ ਅਫਸਰਸ਼ਾਹੀ ਸਰਕਾਰ ਦੇ ਮੰਤਰੀਆ ਨੂੰ ਟਿੱਚ ਜਾਣਦੀ ਹੈ ਅਤੇ 14 ਮਾਰਚ 2024 ਨੂੰ ਕੈਬਿਨਟ ਸਬ ਕਮੇਟੀ ਦੀ ਮੀਟਿੰਗ ਵਿਚ ਮਸਲਾ ਹੱਲ ਹੋਣ ਦੇ ਬਾਵਜੂਦ ਵੀ ਮੁਲਾਜ਼ਮਾਂ ਨੂੰ ਫਾਈਲਾਂ ਦੀਆ ਘੁੰਮਣ-ਘੇਰੀਆਂ ਵਿਚ ਪਾਇਆ ਹੋਇਆ ਹੈ। ਦਫ਼ਤਰੀ ਮੁਲਾਜ਼ਮਾਂ ਦਾ 2020 ਤੋਂ ਮਹਿੰਗਾਈ ਭੱਤਾ ਬੰਦ ਕਰ ਦਿੱਤਾ ਗਿਆ ਹੈ ਅਤੇ 576 ਮੁਲਾਜ਼ਮਾਂ ਦੀ ਬਿਨ੍ਹਾ ਕਿਸੇ ਪੱਤਰ ਦੇ 5000 ਰੁਪਏ ਪ੍ਰਤੀ ਮਹੀਨਾ ਤਨਖਾਹ ਤੇ ਕਟੋਤੀ ਲਗਾ ਦਿੱਤੀ ਗਈ।

ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਦੇ ਫੈਸਲੇ ਤੋਂ ਬਾਅਦ ਕੈਬਿਨਟ ਸਬ ਕਮੇਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਤਨਖਾਹ ਕਟੋਤੀ ਦੂਰ ਕਰਨ ਦੇ ਫੈਸਲੇ ਲੈ ਕੇ 4 ਵਾਰ ਅਧਿਕਾਰੀਆ ਨੂੰ ਆਦੇਸ਼ ਦਿੱਤੇ ਪਰ ਸੂਬੇ ਦੀ ਅਫਸਰਸ਼ਾਹੀ ਨੇ ਮੁਲਾਜ਼ਮਾਂ ਦੇ ਮਸਲਿਆ ਤੇ ਕੋਈ ਕਾਰਵਾਈ ਨਹੀ ਕੀਤੀ।

ਆਗੁਆ ਨੇ ਕਿਹਾ ਕਿ ਮੁਲਾਜ਼ਮ ਵਿਭਾਗ ਦੇ ਅਫਸਰਾਂ ਦੇ ਭਰੋਸੇ ਪਹਿਲਾਂ ਵੀ ਦੋ ਵਾਰ ਹੜਤਾਲ ਵਾਪਿਸ ਲੈ ਚੁੱਕੇ ਹਨ ਪਰ ਹੜਤਾਲ ਵਾਪਿਸ ਲੈਣ ਉਪਰੰਤ ਵਿਭਾਗ ਮੁਲਾਜ਼ਮਾਂ ਦੀਆਂ ਮੰਗਾਂ ਤੇ ਫਿਰ ਚੁੱਪੀ ਵੱਟ ਲੈਦਾ ਹੈ ਇਸ ਲਈ ਹੁਣ ਮੁਲਾਜ਼ਮ ਆਪਣੀਆ ਮੰਗਾਂ ਮੰਨਵਾ ਕੇ ਹੀ ਮੁੜਨਗੇ ਜੇਕਰ ਸਘੰਰਸ਼ ਦੋਰਾਨ ਕੋਈ ਵੀ ਅਣਸੁਖਾਵੀ ਘਟਨਾ ਵਾਪਰਦੀ ਹੈ ਤਾਂ ਉਸਦੀ ਪੂਰੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਹੋਵੇਗੀ।

 

Leave a Reply

Your email address will not be published. Required fields are marked *