ਵੱਡੀ ਖ਼ਬਰ! ਹੁਣ 5ਵੀਂ ਅਤੇ 8ਵੀਂ ‘ਚ ਫ਼ੇਲ੍ਹ ਹੋਣ ਵਾਲੇ ਬੱਚੇ ਅਗਲੀ ਜਮਾਤ ‘ਚ ਨਹੀਂ ਹੋਣਗੇ ਪ੍ਰਮੋਟ! ‘ਨੋ ਫ਼ੇਲ੍ਹ ਪਾਲਿਸੀ’ ਕੀਤੀ ਖ਼ਤਮ
ਪੰਜਾਬ ਨੈੱਟਵਰਕ, ਨਵੀਂ ਦਿੱਲੀ-
ਸਿੱਖਿਆ ਮੰਤਰਾਲੇ ਨੇ ਪ੍ਰੀਖਿਆਵਾਂ ਵਿੱਚ ਫੇਲ ਹੋਣ ਵਾਲੇ 5ਵੀਂ ਅਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਲਈ ‘ਨੋ ਫੇਲ ਪਾਲਿਸੀ’ ਨੂੰ ਖਤਮ ਕਰ ਦਿੱਤਾ ਹੈ। ਇਸ ਫੈਸਲੇ ਦਾ ਮਤਲਬ ਹੈ ਕਿ 5ਵੀਂ ਅਤੇ 8ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ‘ਚ ਫੇਲ ਹੋਣ ਵਾਲੇ ਵਿਦਿਆਰਥੀ ਹੁਣ ਪਾਸ ਨਹੀਂ ਹੋਣਗੇ।
ਗਜ਼ਟ ਨੋਟੀਫਿਕੇਸ਼ਨ ਅਨੁਸਾਰ, ਜੇਕਰ ਕੋਈ ਬੱਚਾ ਨਿਯਮਤ ਪ੍ਰੀਖਿਆ ਦੇ ਆਯੋਜਨ ਤੋਂ ਬਾਅਦ ਫੇਲ ਹੋ ਜਾਂਦਾ ਹੈ, ਤਾਂ ਉਸ ਨੂੰ ਨਤੀਜਾ ਘੋਸ਼ਿਤ ਕਰਨ ਦੀ ਮਿਤੀ ਤੋਂ ਦੋ ਮਹੀਨਿਆਂ ਦੇ ਅੰਦਰ ਅੰਦਰ ਵਾਧੂ ਹਦਾਇਤਾਂ ਅਤੇ ਦੁਬਾਰਾ ਪ੍ਰੀਖਿਆ ਲਈ ਮੌਕਾ ਦਿੱਤਾ ਜਾਵੇਗਾ।
ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਜੇਕਰ ਮੁੜ-ਪ੍ਰੀਖਿਆ ਲਈ ਪੇਸ਼ ਹੋਣ ਵਾਲਾ ਵਿਦਿਆਰਥੀ ਪ੍ਰਮੋਟ (ਅਗਲੀ ਜਮਾਤ ਵਿੱਚ ਜਾਣ ਦੀ ਯੋਗਤਾ) ਦੇ ਮਾਪਦੰਡਾਂ ਨੂੰ ਪੂਰਾ ਕਰਨ ਵਿੱਚ ਅਸਫਲ ਰਹਿੰਦਾ ਹੈ, ਤਾਂ ਉਸ ਨੂੰ 5ਵੀਂ ਜਾਂ 8ਵੀਂ ਜਮਾਤ ਵਿੱਚ ਵਾਪਸ ਰੱਖਿਆ ਜਾਵੇਗਾ।
ਹਾਲਾਂਕਿ, ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਬੱਚੇ ਨੂੰ ਉਦੋਂ ਤੱਕ ਸਕੂਲ ਤੋਂ ਨਹੀਂ ਕੱਢਿਆ ਜਾਵੇਗਾ ਜਦੋਂ ਤੱਕ ਉਹ ਮੁਢਲੀ ਸਿੱਖਿਆ ਪੂਰੀ ਨਹੀਂ ਕਰ ਲੈਂਦਾ।
ਸਿੱਖਿਆ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਮੁਤਾਬਕ ਇਹ ਨੋਟੀਫਿਕੇਸ਼ਨ ਕੇਂਦਰੀ ਵਿਦਿਆਲਿਆ, ਨਵੋਦਿਆ ਵਿਦਿਆਲਿਆ ਅਤੇ ਸੈਨਿਕ ਸਕੂਲ ਸਮੇਤ ਕੇਂਦਰ ਸਰਕਾਰ ਦੁਆਰਾ ਚਲਾਏ ਜਾ ਰਹੇ 3,000 ਤੋਂ ਵੱਧ ਸਕੂਲਾਂ ‘ਤੇ ਲਾਗੂ ਹੋਵੇਗਾ।
ਇਕ ਸੀਨੀਅਰ ਅਧਿਕਾਰੀ ਨੇ ਕਿਹਾ, ਕਿਉਂਕਿ ਸਕੂਲੀ ਸਿੱਖਿਆ ਰਾਜ ਦਾ ਵਿਸ਼ਾ ਹੈ, ਇਸ ਲਈ ਰਾਜ ਇਸ ਸਬੰਧ ਵਿਚ ਆਪਣਾ ਫੈਸਲਾ ਲੈ ਸਕਦੇ ਹਨ।
ਤੁਹਾਨੂੰ ਦੱਸ ਦੇਈਏ ਕਿ ਦਿੱਲੀ ਸਮੇਤ 16 ਰਾਜਾਂ ਅਤੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ 5ਵੀਂ ਅਤੇ 8ਵੀਂ ਜਮਾਤਾਂ ਲਈ ‘ਨੋ ਫੇਲ ਪਾਲਿਸੀ’ ਨੂੰ ਪਹਿਲਾਂ ਹੀ ਖਤਮ ਕਰ ਦਿੱਤਾ ਹੈ।
ਅਧਿਕਾਰੀ ਨੇ ਕਿਹਾ ਕਿ ਹਰਿਆਣਾ ਅਤੇ ਪੁਡੂਚੇਰੀ ਨੇ ਅਜੇ ਕੋਈ ਫੈਸਲਾ ਨਹੀਂ ਲਿਆ ਹੈ। ਜਦਕਿ ਬਾਕੀ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਨੀਤੀ ਨੂੰ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।