ਸਿੱਖਿਆ ਵਿਭਾਗ ਦਾ ਸਖ਼ਤ ਹੁਕਮ! ਹੁਣ ਹੜਤਾਲੀ ਅਧਿਆਪਕਾਂ/ਮੁਲਾਜ਼ਮਾਂ ਦੀ ਨਹੀਂ ਲੱਗੇਗੀ ਹਾਜ਼ਰੀ
ਪੰਜਾਬ ਨੈੱਟਵਰਕ, ਚੰਡੀਗੜ੍ਹ
ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਤੇ ਇੱਕ ਹੋਰ ਗਾਜ਼ ਡਿੱਗੀ ਹੈ। ਦਰਅਸਲ, ਸਿੱਖਿਆ ਵਿਭਾਗ ਨੇ ਪਹਿਲਾਂ ਇਨ੍ਹਾਂ ਮੁਲਾਜ਼ਮਾਂ ਤੇ ਨੋ ਵਰਕ, ਨੋ ਪੇ ਦਾ ਹੁਕਮ ਜਾਰੀ ਕੀਤਾ ਸੀ, ਹੁਣ ਡੀਈਓ ਪਟਿਆਲਾ ਨੇ ਸਿੱਖਿਆ ਵਿਭਾਗ ਦੇ ਆਦੇਸ਼ਾਂ ਤੇ ਇਹ ਹੁਕਮ ਜਾਰੀ ਕਰ ਦਿੱਤਾ ਹੈ ਕਿ, ਜਿਹੜੇ ਹੜਤਾਲ ਕਰਮਚਾਰੀ ਹੋਣਗੇ, ਉਨ੍ਹਾਂ ਦੀ ਹਾਜ਼ਰੀ ਵੀ ਨਹੀਂ ਲੱਗੇਗੀ।
ਦੂਜੇ ਪਾਸੇ, ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਸਕੱਤਰ ਪਰਮਜੀਤ ਸਿੰਘ ਪਟਿਆਲਾ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਦਫ਼ਤਰੀ ਮੁਲਾਜ਼ਮ ਆਪਣੀਆਂ ਜਾਇਜ਼ ਮੰਗਾਂ ਤੇ ਵਿਭਾਗ ਵਿੱਚ ਪੱਕੇ ਹੋਣ ਲਈ ਕਲਮ ਛੋੜ ਹੜਤਾਲ ਤੇ ਚੱਲ ਰਹੇ ਹਨ। ਪਰ ਪੰਜਾਬ ਸਰਕਾਰ ਇਹਨਾਂ ਮੁਲਾਜ਼ਮਾਂ ਦੇ ਸੰਘਰਸ਼ ਨੂੰ ਆਪਣੇ ਦਬਾਅ ਨਾਲ ਦਬਾਉਣਾ ਚਾਹੁੰਦੀ ਹੈ। ਉਹਨਾਂ ਕਿਹਾ ਪੰਜਾਬ ਸਰਕਾਰ ਉੱਚ ਅਧਿਕਾਰੀਆਂ ਦੁਆਰਾ ਇਹਨਾਂ ਦੇ ਸੰਘਰਸ਼ ਨੂੰ ਦਬਾਉਣ ਅੱਡੀ ਚੋਟੀ ਦਾ ਜ਼ੋਰ ਲਾ ਰਹੀ ਹੈ।
ਇਸ ਦੀ ਮਿਸਾਲ ਜ਼ਿਲਾ ਸਿੱਖਿਆ ਅਫਸਰ ਪ੍ਰਾਇਮਰੀ ਪਟਿਆਲਾ ਵਲੋਂ ਕੱਢੇ ਗਏ ਨਾਦਰਸ਼ਾਹੀ ਫੁਰਮਾਨ ਹੈ। ਪ੍ਰਾਇਮਰੀ ਸਿੱਖਿਆ ਅਫਸਰ ਨੇ ਇਹਨਾਂ ਚੱਲ ਰਹੇ ਹੜਤਾਲੀ ਮੁਲਾਜ਼ਮਾਂ ਤੇ ਇਹਨਾਂ ਹਾਜ਼ਰੀ ਨਾ ਲਾਉਣ ਦਾ ਹੁਕਮ ਚਾੜ੍ਹ ਦਿੱਤਾ ਹੈ। ਇਹ ਦਫ਼ਤਰੀ ਮੁਲਾਜ਼ਮਾਂ ਸਾਥੀਆਂ ਜ਼ਿਲਾ ਸਿੱਖਿਆ ਦਫ਼ਤਰਾਂ, ਬਲਾਕ ਪ੍ਰਾਇਮਰੀ ਦਫ਼ਤਰਾਂ ਵਿੱਚ ਲੰਬੇ ਸਮੇਂ ਤੋਂ ਨਿਗੂਣੀਆ ਤਨਖਾਹਾਂ ਤੇ ਕੱਚੇ ਮੁਲਾਜ਼ਮ ਦੇ ਤੌਰ ਕੰਮ ਕਰ ਰਹੇ ਹਨ। ਇਹਨਾਂ ਅਧਿਕਾਰੀ ਨੂੰ ਇਹਨਾਂ ਮੁਲਾਜ਼ਮਾਂ ਸਾਥੀਆਂ ਦੀ ਮੰਗਾਂ ਤੇ ਖੁੱਲ ਕੇ ਸਮਰਥਨ ਕਰਨਾ ਚਾਹੀਦਾ ਸੀ ਪਰ ਇਹ ਅਧਿਕਾਰੀ ਹੀ ਸਰਕਾਰ ਹੱਥ ਠੋਕਾ ਬਣ ਰਹੇ ਹਨ।
ਇਹਨਾਂ ਆਗੂਆਂ ਨੇ ਕਿਹਾ ਕਿ ਗੌਰਮਿੰਟ ਟੀਚਰਜ਼ ਯੂਨੀਅਨ ਇਹਨਾਂ ਮੁਲਾਜ਼ਮਾਂ ਦੇ ਨਾਲ ਹੈ । ਜੇਕਰ ਕੋਈ ਵੀ ਅਧਿਕਾਰੀ ਇਹਨਾਂ ਮੁਲਾਜ਼ਮ ਸਾਥੀਆਂ ਨੂੰ ਤੰਗ ਪ੍ਰੇਸਾ਼ਨ ਕਰੇਗਾ ਤਾਂ ਗੌਰਮਿੰਟ ਟੀਚਰਜ਼ ਯੂਨੀਅਨ ਉਸ ਅਧਿਕਾਰੀ ਖਿਲਾਫ਼ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟੇਗਾ। ਅੱਜ ਦਫ਼ਤਰੀ ਮੁਲਾਜ਼ਮ ਸਾਥੀਆਂ ਦੇ ਚੱਲ ਰਹੇ ਧਰਨੇ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਆਗੂਆਂ ਨੇ ਪਹੁੰਚ ਕੇ ਹਰ ਤਰਾਂ ਦਾ ਸਮਰਥਨ ਦਿੱਤਾ।
ਇਸੇ ਸਮੇਂ ਕਮਲ ਨੈਣ , ਦੀਦਾਰ ਸਿੰਘ, ਹਿੰਮਤ ਸਿੰਘ ਖੋਖ,ਸ਼ਿਵਪ੍ਰੀਤ ਪਟਿਆਲਾ, ਸੁਖਵਿੰਦਰ ਸਿੰਘ ਨਾਭਾ, ਵਿਕਾਸ ਸਹਿਗਲ, ਰਜਿੰਦਰ ਸਿੰਘ ਜਵੰਦਾ, ਜਗਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਉੱਪਲ,ਹਰਦੀਪ ਸਿੰਘ ਪਟਿਆਲਾ, ਮਨਜਿੰਦਰ ਸਿੰਘ ਗੋਲਡੀ, ਰਜਿੰਦਰ ਸਿੰਘ ਰਾਜਪੁਰਾ,ਨਿਰਭੈ ਸਿੰਘ,ਭੀਮ ਸਿੰਘ ਸਮਾਣਾ, ਗੁਰਪ੍ਰੀਤ ਸਿੰਘ ਸਿੱਧੂ, ਟਹਿਲਬੀਰ ਸਿੰਘ,ਮਨਦੀਪ ਸਿੰਘ ਕਾਲੇਕੇ ,ਗੁਰਵਿੰਦਰ ਸਿੰਘ ਜਨੇਹੇੜੀਆਂ ,ਹਰਵਿੰਦਰ ਸਿੰਘ ਖੱਟੜਾ, ਗੁਰਪ੍ਰੀਤ ਸਿੰਘ ਤੇਪਲਾ, ਗੁਰਪ੍ਰੀਤ ਸਿੰਘ ਬੱਬਨ ,ਲਖਵਿੰਦਰ ਪਾਲ ਸਿੰਘ ਰਾਜਪੁਰਾ, ਦਲਬੀਰ ਕਲਿਆਣ, ਧਰਮਿੰਦਰ ਸਿੰਘ ਘੱਗਾ, ਗੁਰਵਿੰਦਰ ਸਿੰਘ, ਸ਼ਿਵ ਕੁਮਾਰ ਸਮਾਣਾ,ਸ਼ਪਿੰਦਰ ਸ਼ਰਮਾ ਧਨੇਠਾ, ਹਰਪ੍ਰੀਤ ਸਿੰਘ ਰਾਜਪੁਰਾ, ਬਲਜਿੰਦਰ ਸਿੰਘ ਰਾਜਪੁਰਾ, ਸਰਬਜੀਤ ਸਿੰਘ ਰਾਜਪੁਰਾ, ਸਾਥੀ ਮੌਜੂਦ ਰਹੇ।