All Latest NewsNews FlashPunjab News

Punjab News: ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ! ਹੁਣ ਆਂਗਣਵਾੜੀ ਸੁਪਰਵਾਈਜ਼ਰ ਘਰ-ਘਰ ਜਾ ਕੇ ਕਰਨਗੀਆਂ ਇਹ ਕੰਮ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਭਾਗ ਸੂਬੇ ਦੇ ਬਜ਼ੁਰਗਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਇਸ ਕੜੀ ਤਹਿਤ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਅਧੀਨ ਵਿਭਾਗ ਦੇ ਅਧਿਕਾਰੀ ਘਰ-ਘਰ ਜਾ ਕੇ ਬਜ਼ੁਰਗਾਂ ਦੀ ਸਿਹਤ ਸਬੰਧੀ ਜਾਣਕਾਰੀ ਇੱਕਠੀ ਕਰਨਗੇ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਜ਼ੁਰਗਾਂ ਦੇ ਜੀਵਨ ਨੂੰ ਸੌਖਾ ਬਣਾਉਣ ਅਤੇ ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਸਿਹਤ ਸਰਵੇਖਣ ਕਰਨ ਲਈ ਉਨ੍ਹਾਂ ਦੀ ਮੁਕੰਮਲ ਜਾਣਕਾਰੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੂੰ ਸਨਮਾਨ ਦਿੰਦੇ ਹੋਏ ਉਹਨਾਂ ਦੀ ਜ਼ਿੰਦਗੀ ਨੂੰ ਖੁਸ਼ਹਾਲ ਬਣਾਉਣਾ ਸਰਕਾਰ ਦਾ ਮੁੱਖ ਟੀਚਾ ਹੈ। ਸਾਡੇ ਬਜ਼ੁਰਗ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਹਨਾਂ ਦੀ ਸਿਹਤ ਸੰਭਾਲ ਕਰਨੀ ਸਾਡੀ ਨੈਤਿਕ ਜਿੰਮੇਵਾਰੀ ਹੈ।

ਉਨ੍ਹਾਂ ਦੱਸਿਆ ਕਿ ਆਂਗਣਵਾੜੀ ਸੁਪਰਵਾਈਜ਼ਰ ਘਰ-ਘਰ ਜਾ ਕੇ ਐਮ-ਸੇਵਾ ਮੋਬਾਈਲ ਐਪ ਵਿੱਚ ਡਾਟਾ ਇਕੱਠਾ ਕਰਨਗੇ। ਮੋਬਾਈਲ ਐਪ ਹਰੇਕ ਸੁਪਰਵਾਈਜ਼ਰ ਨੂੰ ਨਿਰਧਾਰਤ ਪੈਨਸ਼ਨਰਾਂ ਦੇ ਵੇਰਵੇ ਪ੍ਰਦਰਸ਼ਿਤ ਕਰੇਗੀ।

ਇਸ ਵਿੱਚ ਲਾਭਪਾਤਰੀ ਦਾ ਨਾਮ, ਪਿਤਾ/ਪਤੀ ਦਾ ਨਾਮ, ਪਿੰਡ/ਪਤਾ, ਫ਼ੋਨ ਨੰਬਰ, ਉਮਰ ਅਤੇ ਲਿੰਗ ਦੇ ਨਾਲ-ਨਾਲ ਉਹਨਾਂ ਦੀ ਸਿਹਤ ਅਤੇ ਤੰਦਰੁਸਤੀ ਦਾ ਮੁਲਾਂਕਣ ਕਰਨ ਲਈ ਤਿਆਰ ਕੀਤੇ ਗਏ ਸਰਵੇਖਣ ਸ਼ਾਮਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬਜੁਰਗਾਂ ਦੀ ਫੋਟੋ, ਮ੍ਰਿਤਕ ਦੀ ਸੂਰਤ ਵਿੱਚ ਮੌਤ ਦੀ ਤਾਰੀਖ, ਮੌਤ ਸਰਟੀਫਿਕੇਟ ਅਪਲੋਡ ਕਰਕੇ ਰੀ-ਚੈਕਿੰਗ ਕੀਤੀ ਜਾਵੇ। ਉਨ੍ਹਾਂ ਨੇ ਸਿਹਤ ਸਰਵੇਖਣਾਂ ਲਈ ਬਜ਼ੁਰਗਾਂ ਨਾਲ ਸਤਿਕਾਰ ਨਾਲ ਪੇਸ਼ ਆਉਣ ਲਈ ਵੀ ਕਿਹਾ।

ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ, ਬਾਲ ਵਿਕਾਸ ਪ੍ਰਜੈਕਟ ਅਫਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਬਜੁਰਗਾਂ ਦੇ ਸਿਹਤ ਸਰਵੇਖਣ ਲਈ ਟਰੇਨਿੰਗ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਪੈਨਸ਼ਨਰਾਂ ਦੀ ਪੈਨਸ਼ਨ ਅਧੂਰੀ ਜਾਂ ਗਲਤ ਜਾਣਕਾਰੀ ਕਾਰਨ ਰੋਕੀ ਗਈ ਹੈ, ਉਹ ਡੀ.ਜੀ.ਆਰ ਹੈਲਪਲਾਈਨ (1100) ਰਾਹੀਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।

 

Leave a Reply

Your email address will not be published. Required fields are marked *