All Latest NewsNews FlashPunjab News

ਅਹਿਮ ਖ਼ਬਰ: ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਨਾਲ ਕੱਲ੍ਹ ਹੋਵੇਗੀ ਖ਼ਜ਼ਾਨਾ ਮੰਤਰੀ ਚੀਮਾ ਦੀ ਮੀਟਿੰਗ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਆਪਣੀਆਂ ਹੱਕੀ ਮੰਗਾਂ ਪੱਕਾ ਕਰਨ, ਤਨਖਾਹ ਕਟੌਤੀ ਬੰਦ ਕਰਨ ਨੂੰ ਲੈ ਕੇ ਹੜਤਾਲ ‘ਤੇ ਚੱਲ ਰਹੇ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਨੇ ਵੱਡੇ ਐਕਸ਼ਨ ਦਾ ਐਲਾਨ ਕਰ ਦਿੱਤਾ ਹੈ।

ਆਗੂਆਂ ਨੇ ਐਲਾਨ ਕੀਤਾ ਹੈ ਕਿ ਜੇ 26 ਦਸੰਬਰ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਮੀਟਿੰਗ ਵਿੱਚ ਰੈਗੂਲਰ ਤਨਖਾਹ ਕਟੌਤੀ ਸਮੇਤ ਬਾਕੀ ਸਾਰੀਆਂ ਮੰਗਾਂ ਦਾ ਠੋਸ ਹੱਲ ਨਾ ਹੋਇਆ ਤਾਂ 26 ਦਸੰਬਰ ਨੂੰ ਚੰਡੀਗੜ੍ਹ ਵਿੱਚ ਗੁਪਤ ਐਕਸ਼ਨ ਕੀਤਾ ਜਾਵੇਗਾ ਅਤੇ ਸਰਕਾਰ ਦੀ ਪੋਲ ਖੋਲੀ ਜਾਵੇਗੀ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰ ਚੁੱਕੇ ਹਨ ਫਿਰ ਅਫ਼ਸਰਸ਼ਾਹੀ ਮੰਗਾਂ ਵਿਚ ਰੋੜਾ ਕਿਉਂ ਅਟਕਾਂ ਰਹੀ ਹੈ।

ਦੂਜੇ ਪਾਸੇ ਕਲਮ ਛੱਡ ਹੜਤਾਲ ਉਤੇ ਚਲ ਰਹੇ ਮੁਲਾਜ਼ਮਾਂ ਉਤੇ ਵਿਭਾਗ ਨੇ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ ਕਿ ਜਿਹੜੇ ਮੁਲਾਜ਼ਮ ਕਲਮ ਛੱਡ ਹੜਤਾਲ ਉਤੇ ਹਨ ਉਨ੍ਹਾਂ ਨੂੰ ਹਾਜ਼ਰੀ ਨਾ ਲਗਾਉਣ ਦਿੱਤੀ ਜਾਵੇਗੀ।

ਕਰਮਚਾਰੀਆਂ ਨੇ ਕਿਹਾ ਕਿ ਸਰਕਾਰ ਨੇ ਮੰਗਾਂ ਦਾ ਹੱਲ ਕਿ ਕਰਨਾ ਸੀ ਉਲਟਾ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਨੇ ਬਲਾਕ ਦਫਤਰਾ ਨੂੰ ਚਿੱਠੀ ਕੱਢੀ ਹੈ ਕਿ ਜੋ ਮੁਲਾਜਮ ਹੜਤਾਲ ਤੇ ਹਨ ਉਹਨਾ ਦੀ ਹਾਜ਼ਰੀ ਨਾ ਲਗਵਾਈ ਜਾਵੇ ਇਸ ਤੋਂ ਇਹ ਸਾਬਤ ਹੁੰਦਾ ਹੈ ਕਿ ਸਿੱਖਿਆ ਵਿਭਾਗ ਦਫਤਰੀ ਮੁਲਾਜ਼ਮਾਂ ਦੇ ਚਲ ਰਹੇ ਘੋਲ ਨੂੰ ਜਬਰੀ ਦਬਾਉਣਾ ਚਾਹੁੰਦੀ ਹੈ। ਜ਼ਿਲ੍ਹਾ ਸਿੱਖਿਆ ਅਫਸਰ ਨੂੰ ਚਿੱਠੀ ਕੱਢਣ ਦੀ ਐਨੀ ਕਾਹਲ ਸੀ ਕਿ 23.12.2024 ਵਾਲੀ ਚਿੱਠੀ ਤੇ 17.12.2024 ਦੇ ਹਸਤਾਖਸਰ ਕੀਤੇ ਹੋਏ ਨੇ।

ਇਸ ਦੇ ਰੋਸ ਪ੍ਰਦਰਸਨ ਕਰਦੇ ਹੋਏ ਅੱਜ ਮੁਲਾਜ਼ਮਾਂ ਨੇ ਸਿੱਖਿਆ ਵਿਭਾਗ ਪਟਿਆਲਾ ਦੇ ਦਫਤਰ ਅੱਗੇ ਇੱਕਠੇ ਹੋ ਕਿ ਸਿੱਖਿਆ ਵਿਭਾਗ ਪ੍ਰਾਇਮਰੀ ਦਾ ਪਿਟ ਸਿਆਪਾ ਕਰਦੇ ਹੋਏ ਕੱਢੀ ਚਿੱਠੀ ਦੀਆਂ ਕਾਪੀਆਂ ਫੂਕੀਆਂ।

ਆਗੂਆਂ ਨੇ ਕਿਹਾ 14 ਮਾਰਚ 2024 ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਮੰਗਾਂ ਮੰਨਣ ਉਪਰੰਤ ਦਫ਼ਤਰੀ ਮੁਲਾਜ਼ਮਾਂ ਨੂੰ 8886 ਅਧਿਆਪਕਾਂ ਦੀ ਤਰਜ ਤੇ ਰੈਗੂਲਰ ਕਰਨ ਸਬੰਧੀ ਪੰਜਾਬ ਦੇ ਐਡਵੋਕੇਟ ਜਨਰਲ ਵੀ ਆਪਣੀ ਸਹਿਮਤੀ ਦੇ ਚੁੱਕੇ ਹਨ ਅਤੇ ਹੁਣ ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ ਵਿੱਚ ਕੋਈ ਕਾਨੂੰਨੀ ਅੜਚਨ ਨਹੀਂ ਹੈ।

ਆਗੂਆਂ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ 6 ਨਵੰਬਰ ਨੂੰ ਮੀਟਿੰਗ ਕਰਕੇ ਅਧਿਕਾਰੀਆ ਇਕ ਮਹੀਨੇ ਅੰਦਰ ਅਤੇ 9 ਦਸੰਬਰ ਨੂੰ ਹੋਈ ਮੀਟਿੰਗ ਵਿੱਚ ਮੁੜ ਅਧਿਕਾਰੀਆਂ ਨੂੰ 15 ਦਿਨ ਦੇ ਅੰਦਰ ਅੰਦਰ ਰੈਗੂਲਰ ਅਤੇ ਤਨਖਾਹ ਕਟੌਤੀ ਦਾ ਮਸਲਾ ਹੱਲ ਕਰਨ ਦੇ ਹੁਕਮ ਜਾਰੀ ਕੀਤੇ ਸਨ ਪਰ ਵਿੱਤ ਮੰਤਰੀ ਦੇ ਹੁਕਮਾਂ ਨੂੰ ਵਿੱਤ ਵਿਭਾਗ ਅਤੇ ਪ੍ਰਸੋਨਲ ਵਿਭਾਗ ਦੇ ਅਧਿਕਾਰੀ ਅਣਗੋਲਿਆ ਕਰ ਰਹੇ ਹਨ।

 

Leave a Reply

Your email address will not be published. Required fields are marked *