ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਦਾ ਵੱਡਾ ਐਲਾਨ; 11 ਜਨਵਰੀ ਨੂੰ ਸਾਰੇ ਪੰਜਾਬ ‘ਚ ਭਗਵੰਤ ਮਾਨ ਸਰਕਾਰ ਦੇ ਕੀਤੇ ਜਾਣਗੇ ਅਰਥੀ ਫੂਕ ਮੁਜ਼ਾਹਰਾ
ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵੱਲੋਂ ਜ਼ਿਲ੍ਹਾ ਇਕਾਈ ਦਾ ਗਠਨ, ਤਨਖਾਹ ਵਾਧੇ ਅਤੇ ਹੋਰ ਮੰਗਾਂ ਦੀ ਪੂਰਤੀ ਲਈ ਸੰਘਰਸ਼ ਸ਼ੁਰੂ-ਮਮਤਾ ਸ਼ਰਮਾ
ਪੰਜਾਬ ਨੈੱਟਵਰਕ, ਫਿਰੋਜ਼ਪੁਰ
ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਫਿਰੋਜ਼ਪੁਰ ਜਿਲੇ ਵਿੱਚੋਂ ਦਰਜਨਾਂ ਕੁੱਕ ਵਰਕਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ।
ਇਸ ਮੌਕੇ 5 ਮੈਂਬਰੀ ਜ਼ਿਲ੍ਹਾ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਤਹਿਤ ਰਮਨਦੀਪ ਕੌਰ ਅਤੇ ਸੀਤਾ, ਬਿੰਦਰ, ਜੋਤੀ, ਰੀਨਾ ਨੂੰ ਜ਼ਿਲ੍ਹਾ ਕਮੇਟੀ ਲਈ ਚੁਣਿਆ ਗਿਆ।
ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਮਮਤਾ ਸ਼ਰਮਾ ਨੇ ਆਖਿਆ ਕਿ ਉਹਨਾਂ ਵੱਲੋਂ ਲੰਮੇ ਸਮੇਂ ਤੋਂ ਮਿਡ-ਡੇ-ਮੀਲ ਵਰਕਰਾਂ ਉੱਤੇ ਘੱਟੋ ਘੱਟ ਉਜਰਤਾਂ ਕਾਨੂੰਨ ਲਾਗੂ ਕਰਵਾਉਣ ਸਮੇਤ ਹੋਰ ਮੰਗਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ।
ਪਰ ਪੰਜਾਬ ਸਰਕਾਰ ਵੱਲੋਂ ਜਿੱਥੇ ਉਹਨਾਂ ਦੀਆਂ ਮੰਗਾਂ ਪ੍ਰਤੀ ਲਗਾਤਾਰ ਟਾਲ-ਮਟੋਲ ਕੀਤਾ ਜਾ ਰਿਹਾ ਹੈ ਉੱਥੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮਾਣ-ਭੱਤਾ ਦੁੱਗਣਾ (6000 ਰੁਪਏ) ਕਰਨ ਦੀ ਦਿੱਤੀ ਗਰੰਟੀ ਪੂਰੀ ਕਰਨ ਵੱਲ ਵੀ ਕੋਈ ਕਦਮ ਨਹੀਂ ਪੁੱਟਿਆ ਗਿਆ।
ਉਹਨਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦੀ ਉਹਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਜਥੇਬੰਦੀ ਵੱਲੋਂ ਤਨਖਾਹ ਵਾਧੇ ਦੀ ਮੰਗ ਦੇ ਨਾਲ ਨਾਲ ਵਰਕਰਾਂ ਦੀਆਂ ਛਾਂਟੀਆਂ ਰੁਕਵਾਉਣ, ਛੁੱਟੀਆਂ ਸੰਬੰਧੀ ਪੱਤਰ ਨੂੰ ਅਮਲੀ ਰੂਪ ਵਿੱਚ ਲਾਗੂ ਕਰਵਾਉਣ।
ਸਮੁੱਚੇ ਵਰਕਰਾਂ ਦਾ ਬੀਮਾ ਕਰਵਾਉਣ, ਵਰਕਰ ਦੀ ਮੌਤ ਹੋਣ ਤੇ ਮੁਆਵਜਾ ਅਤੇ ਉਸਦੇ ਪਰਿਵਾਰ ਦੇ ਮੈਂਬਰ ਨੂੰ ਹੀ ਕੰਮ ਤੇ ਰੱਖਣ ਸਮੇਤ ਹੋਰ ਮੰਗਾਂ ਦੀ ਪੂਰਤੀ ਲਈ ਜ਼ੋਰਦਾਰ ਸੰਘਰਸ਼ ਵਿੱਢਿਆ ਜਾਵੇਗਾ।
ਇਸ ਮੌਕੇ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ ਮਲਕੀਤ ਸਿੰਘ ਹਰਾਜ, ਸੂਬਾ ਕਮੇਟੀ ਮੈਂਬਰ ਡੀਟੀਐੱਫ ਪੰਜਾਬ ਸਰਬਜੀਤ ਸਿੰਘ ਭਾਵੜਾ,ਸਵਰਨ ਸਿੰਘ ਜੋਸਨ, ਕਿਰਪਾਲ ਸਿੰਘ, ਇੰਦਰ ਸਿੰਘ ਅਰਵਿੰਦ ਗਰਗ, ਲਖਵਿੰਦਰ ਸਿੰਘ, ਤਰਸੇਮ ਸਿੰਘ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।