All Latest NewsNews FlashPunjab News

ਸਰਬ ਭਾਰਤ ਨੌਜਵਾਨ ਸਭਾ ਦੀ 3-4 ਜਨਵਰੀ ਨੂੰ ਸੰਗਰੂਰ ‘ਚ ਹੋ ਰਹੀ ਸੂਬਾ ਕਾਨਫਰੰਸ ਦੀਆਂ ਤਿਆਰੀਆਂ ਜ਼ੋਰਾਂ ‘ਤੇ

 

ਵੱਖ ਵੱਖ ਕਮੇਟੀਆਂ ਦਾ ਗਠਨ, ਸੁਖਦੇਵ ਸ਼ਰਮਾ ਤਿਆਰੀ ਕਮੇਟੀ ਦੇ ਕਨਵੀਨਰ ਅਤੇ ਡਾਕਟਰ ਮਨਿੰਦਰ ਧਾਲੀਵਾਲ ਸਵਾਗਤੀ ਕਮੇਟੀ ਦੇ ਕਨਵੀਨਰ ਚੁਣੇ ਗਏ!

ਪੰਜਾਬ ਨੈੱਟਵਰਕ, ਸੰਗਰੂਰ

ਸਰਬ ਭਾਰਤ ਨੌਜਵਾਨ ਸਭਾ ਦੀ 3-4 ਜਨਵਰੀ 2025 ਨੂੰ ਸੰਗਰੂਰ ਵਿਖੇ ਹੋ ਰਹੀਸੂਬਾਈ ਕਾਨਫਰੰਸ ਦੀ ਤਿਆਰੀ ਦੇ ਸਬੰਧ ਵਿੱਚ ਅੱਜ ਸੰਗਰੂਰ ਦੇ ਕਾਮਰੇਡ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਤਿਆਰੀ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਸਰਬ ਭਾਰਤ ਨੌਜਵਾਨ ਸਭਾ ਦੇ ਸਾਬਕਾ ਆਗੂ ਜਗਦੇਵ ਸਿੰਘ ਬਾਹੀਆ ਨੇ ਕੀਤੀ। ਸੂਬਾਈ ਕਾਨਫਰੰਸ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਸੰਗਰੂਰ ਦੇ ਆਗੂਆਂ ਦੀਆਂ ਜ਼ਿੰਮੇਵਾਰੀਆਂ ਲਗਾਈਆਂ ਗਈਆਂ।

ਇਸ ਮੀਟਿੰਗ ਵਿੱਚ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ। ਇਹਨਾਂ ਵਿੱਚੋਂ ਮੁੱਖ ਰੂਪ ਵਿੱਚ ਸਵਾਗਤੀ ਕਮੇਟੀ ਅਤੇ ਤਿਆਰੀ ਕਮੇਟੀ ਬਣਾਈ ਗਈ। ਤਿਆਰੀ ਕਮੇਟੀ ਦੇ ਕਨਵੀਨਰ ਸਾਥੀ ਸੁਖਦੇਵ ਸ਼ਰਮਾ ਨੂੰ ਅਤੇ ਸਵਾਗਤੀ ਕਮੇਟੀ ਦੇ ਕਨਵੀਨਰ ਡਾਕਟਰ ਮਨਿੰਦਰ ਸਿੰਘ ਧਾਲੀਵਾਲ ਨੂੰ ਚੁਣਿਆ ਗਿਆ। ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਪਰਮਜੀਤ ਢਾਬਾਂ ਅਤੇ ਸੂਬਾ ਮੀਤ ਸਕੱਤਰ ਨਵਜੀਤ ਸੰਗਰੂਰ ਨੇ ਦੱਸਿਆ ਕਿ ਸੂਬਾਈ ਕਾਨਫਰੰਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਚੁਣੇ ਹੋਏ ਡੇਲੀਗੇਟ ਹਿੱਸਾ ਲੈਣਗੇ ਅਤੇ ਪੰਜਾਬ ਦੀ ਜਵਾਨੀ ਲਈ ਰੁਜ਼ਗਾਰ ਦੀ ਗਾਰੰਟੀ ਕਰਦੇ ਕਾਨੂੰਨ “ਬਨੇਗਾ” ਭਾਵ “ਭਗਤ ਸਿੰਘ ਕੌਮੀ ਰੁਜ਼ਗਾਰ ਗਾਰੰਟੀ ਕਾਨੂੰਨ” ਦੀ ਆਵਾਜ਼ ਨੂੰ ਬੁਲੰਦ ਕਰਨਗੇ।

ਮੀਟਿੰਗ ‘ਚ ਹੋਰਾਂ ਤੋਂ ਇਲਾਵਾ ਸਰਬ ਭਾਰਤ ਨੌਜਵਾਨ ਸਭਾ ਦੇ ਸਾਬਕਾ ਆਗੂ ਬਲਦੇਵ ਸਿੰਘ ਨਿਹਾਲਗੜ੍ਹ,ਸਾਬਕਾ ਸੂਬਾਈ ਪ੍ਰਧਾਨ ਕਸ਼ਮੀਰ ਸਿੰਘ ਗਦਾਈਆ, ਗੁਰਦਿਆਲ ਸਿੰਘ ਨਿਰਮਾਣ,ਨਿਰਮਲ ਸਿੰਘ ਬਟਿਰੀਆਣਾ,ਮੇਲਾ ਸਿੰਘ ਪੁਨਾਵਾਲ,ਸੀਤਾਰਾਮ ਸ਼ਰਮਾ,ਇੰਦਰ ਸਿੰਘ ਧੂਰੀ,ਨਿਰੰਜਣ ਸਿੰਘ ਸੰਗਰੂਰ, ਜੀਵਨ ਸਿੰਘ ਅਤੇ ਸੁਰਿੰਦਰ ਸਿੰਘ ਭੈਣੀ ਨੇ ਵੀ ਸੰਬੋਧਨ ਕੀਤਾ।

ਸੂਬਾਈ ਨੌਜਵਾਨ ਆਗੂਆਂ ਨੇ ਕਿਹਾ ਕਿ “ਬਨੇਗਾ ਪ੍ਰਾਪਤੀ ਮੁਹਿੰਮ” ਦੇ ਬੈਨਰ ਹੇਠ ਹਰ ਇਕ ਲਈ ਰੁਜ਼ਗਾਰ ਦੀ ਗਰੰਟੀ ਕਰਦੇ ਕਾਨੂੰਨ ਬਨੇਗਾ ਭਾਵ ਭਗਤ ਸਿੰਘ ਕੌਮੀ ਰੁਜ਼ਗਾਰ ਗਰੰਟੀ ਕਾਨੂੰਨ ਜਿਸ ਅਨੁਸਾਰ ਹਰ ਇਕ ਨੂੰ (ਜੋ ਚਾਹੁੰਦਾ ਹੈ) ਉਹਦੀ ਯੋਗਤਾ ਅਨੁਸਾਰ ਕੰਮ ਅਤੇ ਕੰਮ ਅਨੁਸਾਰ ਤਨਖਾਹ ਅਣ-ਸਿੱਖਿਅਤ ਨੂੰ 30,000/-,ਅਰਧ -ਸਿੱਖਿਅਤ ਨੂੰ 35,000/-, ਸਿੱਖਿਅਤ ਨੂੰ 45,000/- ਅਤੇ ਉੱਚ -ਸਿੱਖਿਅਤ ਨੂੰ 60,000/- ਰੁਪਏ ਪ੍ਰਤੀ ਮਹੀਨਾ ਤਨਖਾਹ ਦੇਣ ਦੀ ਗਰੰਟੀ ਲਈ ਅਤੇ ਜੇਕਰ ਸਰਕਾਰ ਇਕ ਸਾਲ ਦੇ ਅੰਦਰ ਕੰਮ ਦੇਣ ਵਿੱਚ ਅਸਫਲ ਹੈ, ਤਾਂ ਉਕਤ ਤਨਖਾਹ ਦਾ ਅੱਧਾ ਹਿੱਸਾ ਕੰਮ ਇੰਤਜ਼ਾਰ ਭੱਤਾ ਲਾਜ਼ਮੀ ਕਰਵਾਉਣ, ਬਨੇਗਾ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਅਤੇ ਨਵਾਂ ਰੁਜ਼ਗਾਰ ਪੈਦਾ ਕਰਨ ਲਈ ‘ਕੰਮ ਦਿਹਾੜੀ ਦੀ ਕਾਨੂੰਨੀ ਸੀਮਾ 6 ਘੰਟੇ ਹੋਵੇ’, ਹਰ ਇਕ ਲਈ ਮੁਫ਼ਤ ਅਤੇ ਲਾਜ਼ਮੀ ਵਿਗਿਆਨਕ ਸਿੱਖਿਆ, ਮੁਫ਼ਤ ਸਿਹਤ ਸਹੂਲਤਾਂ, ਵਾਤਾਵਰਣ ਅਤੇ ਪਾਣੀਆਂ ਦੀ ਸੰਭਾਲ, ਚੰਗੀ ਉਸਾਰੂ ਖੇਡ ਨੀਤੀ ਅਤੇ ਮਨੁੱਖਾ ਸ਼ਕਤੀ ਦੀ ਮੁਕੰਮਲ ਯੋਜਨਾਬੰਦੀ ਆਦਿ ਦੀ ਪ੍ਰਾਪਤੀ ਲਈ ਸਮੁੱਚੇ ਬਲਾਕ ਦੇ ਹਰ ਪਿੰਡ, ਗਲੀ/ਮੁਹੱਲੇ ਅਤੇ ਕਸਬੇ ਵਿੱਚ ਜਾ ਕੇ ਲਾਮਬੰਦ ਕੀਤਾ ਜਾ ਰਿਹਾ ਹੈ।

 

Leave a Reply

Your email address will not be published. Required fields are marked *