ਵੱਡੀ ਖ਼ਬਰ: ਪਾਕਿਸਤਾਨ ਵੱਲੋਂ ਏਅਰਸਟ੍ਰਾਈਕ, ਬੱਚਿਆਂ ਸਮੇਤ 15 ਲੋਕਾਂ ਦੀ ਮੌਤ
Pakistani airstrikes : ਅਫਗਾਨਿਸਤਾਨ ‘ਤੇ ਲਗਾਤਾਰ ਹਵਾਈ ਹਮਲੇ ਕਰਕੇ ਖਲਬਲੀ ਮਚਾ ਦਿੱਤੀ। ਇਹ ਹਮਲੇ ਅਫਗਾਨਿਸਤਾਨ ਦੇ ਪਕਤਿਕਾ ਸੂਬੇ ਦੇ ਬਰਮਲ ਜ਼ਿਲੇ ‘ਚ ਹੋਏ, ਜਿਸ ‘ਚ ਔਰਤਾਂ ਅਤੇ ਬੱਚਿਆਂ ਸਮੇਤ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ।
ਮੀਡੀਆ ਰਿਪੋਰਟਾਂ ਮੁਤਾਬਕ ਮੰਗਲਵਾਰ ਰਾਤ ਨੂੰ ਹੋਏ ਹਮਲਿਆਂ ‘ਚ ਲਾਮਨ ਸਮੇਤ ਕਈ ਪਿੰਡਾਂ ਨੂੰ ਨਿਸ਼ਾਨਾ ਬਣਾਇਆ ਗਿਆ। ਸਥਾਨਕ ਸੂਤਰਾਂ ਦਾ ਦਾਅਵਾ ਹੈ ਕਿ ਪਾਕਿਸਤਾਨ ਨੇ ਬੰਬਾਰੀ ਲਈ ਜੈੱਟ ਦੀ ਵਰਤੋਂ ਕੀਤੀ ਸੀ।
ਹਵਾਈ ਹਮਲੇ ਤੋਂ ਬਾਅਦ ਇਲਾਕੇ ‘ਚ ਤਣਾਅ ਹੋਰ ਵਧ ਗਿਆ ਹੈ। ਮਰਨ ਵਾਲਿਆਂ ਵਿੱਚ ਇੱਕੋ ਪਰਿਵਾਰ ਦੇ ਪੰਜ ਲੋਕ ਸ਼ਾਮਲ ਹਨ। ਰਿਪੋਰਟਾਂ ਮੁਤਾਬਕ ਹਮਲਿਆਂ ਤੋਂ ਬਾਅਦ ਬਚਾਅ ਕਾਰਜ ਜਾਰੀ ਹਨ।
ਇਸ ਦੌਰਾਨ, ਤਾਲਿਬਾਨ ਦੇ ਰੱਖਿਆ ਮੰਤਰਾਲੇ ਨੇ ਪਕਤਿਕਾ ‘ਤੇ ਹਵਾਈ ਹਮਲੇ ਤੋਂ ਬਾਅਦ ਜਵਾਬ ਦੇਣ ਦੀ ਸਹੁੰ ਖਾਧੀ ਹੈ। ਤਾਲਿਬਾਨ ਨੇ ਕਿਹਾ ਹੈ ਕਿ ਉਹ ਆਪਣੀ ਜ਼ਮੀਨ ਅਤੇ ਪ੍ਰਭੂਸੱਤਾ ਨੂੰ ਬਚਾਉਣ ਲਈ ਕੁਝ ਵੀ ਕਰ ਸਕਦਾ ਹੈ।
ਸਮੂਹ ਨੇ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਪਾਕਿਸਤਾਨ ਨੇ ਇਨ੍ਹਾਂ ਹਮਲਿਆਂ ਵਿੱਚ ਵਜ਼ੀਰਿਸਤਾਨ ਦੇ ਸ਼ਰਨਾਰਥੀਆਂ ਨੂੰ ਨਿਸ਼ਾਨਾ ਬਣਾਇਆ। ਵਜ਼ੀਰਿਸਤਾਨ ਦੇ ਸ਼ਰਨਾਰਥੀ ਉਹ ਲੋਕ ਹਨ ਜੋ ਪਾਕਿਸਤਾਨ ਦੇ ਕਬਾਇਲੀ ਖੇਤਰਾਂ ਵਿੱਚ ਫੌਜ ਦੇ ਹਮਲਿਆਂ ਤੋਂ ਬਾਅਦ ਉਜਾੜੇ ਗਏ ਸਨ।