All Latest NewsNews Flash

Punjab News: 9 ਸਰਕਾਰੀ ਅਧਿਆਪਕ ਭਲਕੇ ਹੋਣਗੇ ਸਨਮਾਨਿਤ!

 

ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੋਸਾਇਟੀ ਵੱਲੋਂ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ 9 ਅਧਿਆਪਕ ਕੋਟਕਪੂਰਾ ਵਿਖੇ ਭਲਕੇ ਕੀਤੇ ਜਾਣਗੇ ਸਨਮਾਨਿਤ

ਪੰਜਾਬ ਨੈੱਟਵਰਕ, ਕੋਟਕਪੂਰਾ

ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਕੋਟਕਪੂਰਾ ਵੱਲੋਂ ਮਿਤੀ 26 ਦਸੰਬਰ 2024 ਨੂੰ ਸ਼ਹੀਦ ਊਧਮ ਸਿੰਘ ਜੀ ਦਾ 125ਵਾਂ ਜਨਮ ਦਿਹਾੜਾ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਸਾਹਮਣੇ ਸਰਕਾਰੀ ਮਿਡਲ ਸਕੂਲ ਪੁਰਾਣਾ ਕਿਲ੍ਹਾ ਵਿਖੇ ਮਨਾਇਆ ਜਾ ਰਿਹਾ ਹੈ।

ਸੁਸਾਇਟੀ ਦੇ ਪ੍ਰਧਾਨ ਅਸ਼ੋਕ ਕੌਸ਼ਲ ,ਮੀਤ ਪ੍ਰਧਾਨ ਪ੍ਰੇਮ ਚਾਵਲਾ, ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਸੋਮ ਨਾਥ ਅਰੋੜਾ, ਮੁੱਖ ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀ ਰੱਤਾ ਅਤੇ ਪ੍ਰੈਸ ਸਕੱਤਰ ਇਕਬਾਲ ਸਿੰਘ ਮੰਘੇੜਾ ਨੇ ਦੱਸਿਆ ਹੈ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਮੈਡਮ ਪ੍ਰਭਜੋਤ ਕੌਰ ਸੇਵਾ ਮੁਕਤ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਸ੍ਰੀ ਮੁਕਤਸਰ ਸਾਹਿਬ ਅਤੇ ਵਿਸ਼ੇਸ਼ ਮਹਿਮਾਨ ਡਾਕਟਰ ਅੰਮ੍ਰਿਤਪਾਲ ਕੌਰ ਸੇਵਾ ਮੁਕਤ ਪ੍ਰਿੰਸੀਪਲ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਹੋਣਗੇ। ਸਮਾਗਮ ਦੌਰਾਨ ਪਿਛਲੀਆਂ ਰਵਾਇਤਾਂ ਅਨੁਸਾਰ ਜ਼ਿਲ੍ਹਾ ਫਰੀਦਕੋਟ ਦੇ 9 ਅਧਿਆਪਕ ਸਨਮਾਨਿਤ ਕੀਤੇ ਜਾ ਰਹੇ ਹਨ।

ਉਹਨਾਂ ਅੱਗੇ ਦੱਸਿਆ ਕਿ ਸਨਮਾਨਿਤ ਕੀਤੇ ਜਾ ਰਹੇ ਅਧਿਆਪਕਾ ਵਿੱਚ ਮੈਡਮ ਰਾਜਵਿੰਦਰ ਕੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਚਾਕੀ ਮੱਲ ਸਿੰਘ, ਡਾਕਟਰ ਦਵਿੰਦਰ ਸੈਫੀ ਪੰਜਾਬੀ ਲੈਕਚਰਾਰ ਅਤੇ ਨਾਮਵਰ ਸ਼ਾਇਰ ਤੇ ਸਾਹਿਤਕਾਰ, ਪਰਮਿੰਦਰ ਸਿੰਘ ਪੰਜਾਬੀ ਮਾਸਟਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਾਂਦਰ ਜਟਾਣਾ, ਮੈਡਮ ਨੇਹਾ ਸ਼ਰਮਾ ਹਿੰਦੀ ਅਧਿਆਪਕਾ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮੱਤਾ, ਦਿਨੇਸ਼ ਕੁਮਾਰ ਪੰਜਾਬੀ ਮਾਸਟਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਗਿਆਣਾ, ਮਨਦੀਪ ਕੌਰ ਕੰਪਿਊਟਰ ਫੈਕਲਟੀ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਪੱਖੀ ਕਲਾਂ, ਮੈਡਮ ਜੋਤੀ ਸਾਇੰਸ ਅਧਿਆਪਕਾ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਗੋਲੇਵਾਲਾ, ਸਵਰਨਜੀਤ ਸਿੰਘ ਈ ਟੀ ਟੀ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਦਲ ਸਿੰਘ ਵਾਲਾ ਬਲਾਕ ਜੈਤੋ ਅਤੇ ਸੁਖਦੇਵ ਸਿੰਘ ਮਾਨ ਈ ਟੀ ਟੀ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਵਾਰਡ ਨੰਬਰ 4, ਕੋਟਕਪੂਰਾ ਸ਼ਾਮਿਲ ਹਨ।

ਇਸ ਤੋਂ ਇਲਾਵਾ ਸੁਸਾਇਟੀ ਦਾ ਸਾਲ 2025 ਦਾ ਕੈਲੰਡਰ ਵੀ ਜਾਰੀ ਕੀਤਾ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ ਸਮਾਗਮ ਦੌਰਾਨ ਸ਼ਹੀਦ ਊਧਮ ਸਿੰਘ ਜੀ ਦੀ ਆਜ਼ਾਦੀ ਸੰਗਰਾਮ ਵਿੱਚ ਪਾਏ ਗਏ ਯੋਗਦਾਨ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪ੍ਰੋਫੈਸਰ ਹਰਬੰਸ ਸਿੰਘ ਪਦਮ ਪੀ ਆਰ ਓ, ਗੁਰਚਰਨ ਸਿੰਘ ਮਾਨ, ਮੁਖਤਿਆਰ ਸਿੰਘ ਮਤਾ, ਰਜਿੰਦਰ ਸਿੰਘ ਸਰਾਂ ਤੇ ਤਰਸੇਮ ਨਰੂਲਾ ਆਦਿ ਹਾਜ਼ਰ ਸਨ।

 

Leave a Reply

Your email address will not be published. Required fields are marked *