ਪੰਜਾਬ ‘ਚ ਬੱਸ ‘ਤੇ ਡਿੱਗੀ ਅਸਮਾਨੀ ਬਿਜਲੀ, 8 ਸਵਾਰੀਆਂ ਦੀ ਮੌਤ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੇ ਬਠਿੰਡਾ ਵਿੱਚ ਇੱਕ ਬੱਸ ‘ਤੇ ਅਸਮਾਨੀ ਬਿਜਲੀ ਡਿੱਗਣ ਦੇ ਕਾਰਨ 8 ਸਵਾਰੀਆਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ।
ਦੱਸਿਆ ਜਾ ਰਿਹਾ ਹੈ ਕਿ, 50 ਤੋਂ ਵੱਧ ਸਵਾਰੀਆਂ ਨਾਲ ਭਰੀ ਨਿੱਜੀ ਕੰਪਨੀ ਦੀ ਬੱਸ ਤਲਵੰਡੀ ਸਾਬੋ ਤੋਂ ਬਠਿੰਡਾ ਵੱਲ ਨੂੰ ਜਾ ਰਹੀ ਸੀ ਤਾਂ, ਜਦੋਂ ਇਹ ਬੱਸ ਜੀਵਨ ਸਿੰਘ ਵਾਲਾ ਕੋਲ ਪਹੁੰਚੀ ਤਾਂ, ਅਚਾਨਕ ਅਸਮਾਨ ਤੋਂ ਬਿਜਲੀ ਡਰਾਈਵਰ ਵਾਲੇ ਪਾਸੇ ਡਿੱਗੀ, ਜਿਸ ਦੇ ਕਾਰਨ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਬੱਸ ਸਿੱਧਾ ਡਰੇਨ ਵਿੱਚ ਜਾ ਡਿੱਗੀ।
ਇਸ ਹਾਦਸੇ ਵਿੱਚ 8 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ, ਜਦੋਂਕਿ ਦਰਜਨਾਂ ਸਵਾਰੀਆਂ ਜਖ਼ਮੀ ਦੱਸੀਆਂ ਜਾ ਰਹੀਆਂ ਹਨ, ਜਿਨ੍ਹਾਂ ਨੁੰ ਵੱਖ ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ।
ਉਥੇ ਹੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਬਠਿੰਡਾ ਅਮਨੀਤ ਕੌਂਡਲ ਵੀ ਮੌਕੇ ਤੇ ਪੁੱਜੇ ਅਤੇ ਰਾਹਤ ਕਾਰਜਾਂ ਦਾ ਜਾਇਜਾ ਲਿਆ। ਡਿਪਟੀ ਕਮਿਸ਼ਨਰ ਨੇ ਜਿਲ੍ਹਾ ਪ੍ਰਸ਼ਾਸ਼ਨ ਨੂੰ ਜਖਮੀਆਂ ਦਾ ਇਲਾਜ਼ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।