ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਮੀਂਹ ਅਤੇ ਗੜੇਮਾਰੀ ਦੀ ਚੇਤਾਵਨੀ!
Weather Update IMD Forecast: ਦੇਸ਼ ਦੇ ਪਹਾੜੀ ਰਾਜਾਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਰਾਜਾਂ ਵਿੱਚ ਮੀਂਹ ਪੈ ਰਿਹਾ ਹੈ। ਦਿੱਲੀ-ਐੱਨਸੀਆਰ ਸਮੇਤ ਦੇਸ਼ ਦੇ ਕਈ ਸੂਬਿਆਂ ‘ਚ ਸ਼ੁੱਕਰਵਾਰ ਨੂੰ ਭਾਰੀ ਮੀਂਹ ਪਿਆ, ਜਿਸ ਨਾਲ ਠੰਡ ਵਧ ਗਈ।
15 ਸਾਲਾਂ ਬਾਅਦ ਦਸੰਬਰ ਮਹੀਨੇ ਵਿੱਚ ਸਭ ਤੋਂ ਵੱਧ 9.1 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਇਸ ਕਾਰਨ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 14 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 11 ਡਿਗਰੀ ਰਿਹਾ।
ਮੌਸਮ ਵਿਭਾਗ ਮੁਤਾਬਿਕ, ਅੱਜ ਅਤੇ ਭਲਕੇ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਵਿੱਚ ਮੀਂਹ ਦੇ ਨਾਲ ਬਰਫਬਾਰੀ ਹੋਵੇਗੀ। ਅੱਜ ਅਤੇ ਭਲਕੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ ਵਿੱਚ ਹਨੇਰੀ ਚੱਲਣ ਦੀ ਸੰਭਾਵਨਾ ਹੈ। ਬੱਦਲ ਗਰਜ ਅਤੇ ਬਿਜਲੀ ਦੇ ਨਾਲ ਵਰਖਾ ਕਰਨਗੇ। ਹਵਾ ਦੀ ਰਫ਼ਤਾਰ 30-40 ਕਿਲੋਮੀਟਰ ਪ੍ਰਤੀ ਘੰਟਾ ਰਹਿਣ ਦੀ ਸੰਭਾਵਨਾ ਹੈ।
ਜੰਮੂ-ਕਸ਼ਮੀਰ ‘ਚ ਕੱਲ ਮੈਦਾਨੀ ਇਲਾਕਿਆਂ ‘ਚ ਬਾਰਿਸ਼ ਹੋਈ ਅਤੇ ਪਹਾੜੀ ਇਲਾਕਿਆਂ ‘ਚ ਭਾਰੀ ਬਰਫਬਾਰੀ ਹੋਈ। ਇਸ ਕਾਰਨ ਸ਼੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ‘ਤੇ 2000 ਵਾਹਨ ਫਸ ਗਏ। ਜੰਮੂ-ਕਸ਼ਮੀਰ ਨੂੰ ਲੱਦਾਖ ਨਾਲ ਜੋੜਨ ਵਾਲੇ ਜ਼ੋਜਿਲਾ ਪਾਸ ‘ਤੇ ਪਾਰਾ -25 ਡਿਗਰੀ ਦਰਜ ਕੀਤਾ ਗਿਆ।
ਭਾਰਤੀ ਮੌਸਮ ਵਿਭਾਗ ਨੇ ਰਾਜਧਾਨੀ ਦਿੱਲੀ ਅਤੇ ਨਾਲ ਲੱਗਦੇ ਨੋਇਡਾ ਲਈ 31 ਦਸੰਬਰ ਤੱਕ ਔਰੇਂਜ ਅਲਰਟ ਜਾਰੀ ਕੀਤਾ ਹੈ। ਅੱਜ ਅਤੇ ਕੱਲ੍ਹ ਲਈ ਮੀਂਹ ਦੀ ਚੇਤਾਵਨੀ ਹੈ।
ਮੌਸਮ ਵਿਭਾਗ ਦੇ ਅਨੁਸਾਰ, ਪੱਛਮੀ ਗੜਬੜ 1 ਜਨਵਰੀ, 2025 ਤੋਂ ਪੱਛਮੀ ਹਿਮਾਲੀਅਨ ਖੇਤਰ ਨੂੰ ਪ੍ਰਭਾਵਿਤ ਕਰ ਸਕਦੀ ਹੈ। ਅਜਿਹੀ ਸਥਿਤੀ ਵਿੱਚ, 1 ਅਤੇ 2 ਜਨਵਰੀ ਨੂੰ ਹਿਮਾਲੀਅਨ ਖੇਤਰਾਂ ਵਿੱਚ ਹਲਕੀ ਬਾਰਿਸ਼/ਬਰਫ਼ਬਾਰੀ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ 31 ਦਸੰਬਰ ਤੱਕ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਸੀਤ ਲਹਿਰ ਦੀ ਸੰਭਾਵਨਾ ਹੈ। ਅੱਜ ਉੱਤਰਾਖੰਡ, ਹਰਿਆਣਾ, ਚੰਡੀਗੜ੍ਹ, ਦਿੱਲੀ ਦੇ ਵੱਖ-ਵੱਖ ਇਲਾਕਿਆਂ ‘ਚ ਠੰਡ ਪੈ ਸਕਦੀ ਹੈ। 30 ਦਸੰਬਰ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ, ਰਾਜਸਥਾਨ, ਹਿਮਾਚਲ ਪ੍ਰਦੇਸ਼, ਪੱਛਮੀ ਉੱਤਰ ਪ੍ਰਦੇਸ਼, ਉੜੀਸਾ, ਝਾਰਖੰਡ, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਪੈ ਸਕਦੀ ਹੈ। ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਦੇ ਵੱਖ-ਵੱਖ ਹਿੱਸਿਆਂ ‘ਚ ਜ਼ਮੀਨ ‘ਤੇ ਠੰਡ ਪੈਣ ਦੀ ਸੰਭਾਵਨਾ ਹੈ।