All Latest NewsNews FlashPunjab News

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ

 

ਅਧਿਆਪਕ , ਮੁਲਾਜ਼ਮ ਅਤੇ ਪੈਨਸ਼ਨਰ ਲਹਿਰ ਦੇ ਸਿਰਮੌਰ ਆਗੂ ਕਾਮਰੇਡ ਰਣਬੀਰ ਸਿੰਘ ਢਿੱਲੋ ਦੀ ਨਿੱਘੀ ਯਾਦ ਨੂੰ ਕੀਤਾ ਗਿਆ ਸਮਰਪਿਤ

ਪੰਜਾਬ ਨੈੱਟਵਰਕ, ਮੋਗਾ

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਅੱਜ ਸਥਾਨਕ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਭਵਨ ਵਿਖੇ ਅਧਿਆਪਕ , ਮੁਲਾਜ਼ਮ ਅਤੇ ਪੈਨਸ਼ਨਰ ਲਹਿਰ ਦੇ ਸਿਰਮੌਰ ਆਗੂ ਕਾਮਰੇਡ ਰਣਬੀਰ ਸਿੰਘ ਢਿੱਲੋਂ ਦੀ ਨਿੱਘੀ ਯਾਦ ਨੂੰ ਸਮਰਪਿਤ ਕਰਕੇ ਨਵਾਂ ਸਾਲ 2025 ਦਾ ਕੈਲੰਡਰ ਜਾਰੀ ਕੀਤਾ ਗਿਆ। ਇਹ ਕੈਲੰਡਰ ਜਾਰੀ ਕਰਨ ਦੀ ਰਸਮ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ , ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ,ਸੂਬਾ ਸਲਾਹਕਾਰ ਪ੍ਰੇਮ ਚਾਵਲਾ ਤੇ ਕਾਰਜ ਸਿੰਘ ਕੈਰੋਂ, ਸੀਨੀਅਰ ਮੀਤ ਪ੍ਰਧਾਨ ਅਤੇ ਕਾਰਜਕਾਰੀ ਜਨਰਲ ਸਕੱਤਰ ਪ੍ਰਵੀਨ ਕੁਮਾਰ ਲੁਧਿਆਣਾ ਅਤੇ ਜਿੰਦਰ ਪਾਇਲਟ ਵੱਲੋਂ ਸਾਂਝੇ ਤੌਰ ਤੇ ਅਦਾ ਕੀਤੀ ਗਈ।

ਉਹਨਾਂ ਅੱਗੇ ਦੱਸਿਆ ਕਿ ਜਥੇਬੰਦੀ ਪਿਛਲੇ 17 ਸਾਲਾਂ ਤੋਂ ਕੈਲੰਡਰ ਜਾਰੀ ਕਰ ਰਹੀ ਹੈ ਅਤੇ ਕੈਲੰਡਰ ਵਿੱਚ ਜਥੇਬੰਦੀ ਦੇ ਲਿਖੇ ਉਦੇਸ਼ਾਂ ਵਿੱਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਨਵੀਂ ਸਿੱਖਿਆ ਨੀਤੀ 2020 ਰੱਦ ਕਰਕੇ ਕਾਮਨ ਸਕੂਲ ਸਿੱਖਿਆ ਸਿਸਟਮ ਲਾਗੂ ਕਰਵਾਉਣ , ਸਿੱਖਿਆ ਦੇ ਨਿੱਜੀਕਰਨ ਤੇ ਵਪਾਰੀਕਰਨ ਦੇ ਖਿਲਾਫ ਲਗਾਤਾਰ ਸੰਘਰਸ਼ ਕਰਨਾ , ਪੁਰਾਣੀ ਪੈਨਸ਼ਨ ਸਕੀਮ ਹੂਬਹੂ ਬਹਾਲ ਕਰਵਾਉਣਾ, ਸਕੂਲ ਆਫ ਐਮੀਨੈਂਸ ਅਤੇ ਪੀ ਐਮ ਸ੍ਰੀ ਸਕੂਲਾਂ ਦੀ ਬਜਾਏ ਸਾਰਿਆਂ ਲਈ ਇਕਸਾਰ ਗੁਣਾਤਮਕ ਸਿੱਖਿਆ ਵਾਸਤੇ ਯਤਨ ਕਰਨੇ ਅਤੇ 10+2 ਜਮਾਤ ਤੱਕ ਮੁਫਤ ਅਤੇ ਲਾਜ਼ਮੀ ਸਿੱਖਿਆ ਪ੍ਰਦਾਨ ਕਰਵਾਉਣਾ ,ਪਰਖ ਕਾਲ ਦੇ ਸਮੇਂ ਦੌਰਾਨ ਪੂਰੀਆਂ ਤਨਖਾਹਾਂ ਤੇ ਭੱਤਿਆਂ ਨੂੰ ਲਾਗੂ ਕਰਵਾਉਣਾ।

ਐਨ ਐਸ ਕਿਊ ਐਫ , ਕੰਪਿਊਟਰ ਅਧਿਆਪਕਾਂ ,ਹੋਰ ਵਲੰਟੀਅਰਾਂ, ਕੱਚੇ ਅਤੇ ਠੇਕਾ ਅਧਾਰਤ ਅਧਿਆਪਕਾਂ ਦੀਆਂ ਸੇਵਾਵਾਂ ਸਿੱਖਿਆ ਵਿਭਾਗ ਪੰਜਾਬ ਵਿੱਚ ਪੂਰੀਆਂ ਤਨਖਾਹਾਂ ਤੇ ਭੱਤਿਆਂ ਸਮੇਤ ਰੈਗੂਲਰ ਕਰਵਾਉਣਾ , ਅਧਿਆਪਕਾਂ ਦੇ ਵੱਖ-ਵੱਖ ਵਰਗਾਂ ਲਈ ਸ਼ਾਨਦਾਰ ਤਨਖਾਹ ਸਕੇਲਾਂ ਦੀ ਪ੍ਰਾਪਤੀ ਕਰਨਾ , ਕੇਂਦਰੀ ਪੈਟਰਨ ਤੇ ਤਨਖਾਹਾਂ ਦੇਣ ਸਬੰਧੀ 17 ਜੁਲਾਈ 2020 ਦਾ ਪੱਤਰ ਤੁਰੰਤ ਰੱਦ ਕਰਵਾਉਣਾ, ਜਥੇਬੰਦੀ ਦੇ ਮੰਗ ਪੱਤਰ ਵਿੱਚ ਦਰਜ ਸਾਰੀਆਂ ਮੰਗਾਂ ਦੇ ਨਿਪਟਾਰੇ ਲਈ ਲਗਾਤਾਰ ਸੰਘਰਸ਼ ਕਰਨਾ ਆਦਿ ਸ਼ਾਮਲ ਕੀਤੇ ਗਏ ਹਨ। ਆਗੂਆਂ ਨੇ ਕੰਪਿਊਟਰ ਅਧਿਆਪਕ ਯੂਨੀਅਨ ਵੱਲੋਂ ਲੜੇ ਜਾ ਰਹੇ ਘੋਲ ਦੀ ਹਮਾਇਤ ਕਰਦੇ ਹੋਏ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਬਿਨਾਂ ਕਿਸੇ ਹੋਰ ਦੇਰੀ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਪੰਜਾਬ ਅਧੀਨ ਮਰਜ ਕੀਤਾ ਜਾਵੇ।

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਅਧਿਆਪਕ ਆਗੂ ਬਾਜ਼ ਸਿੰਘ ਭੁੱਲਰ, ਪ੍ਰਿੰਸੀਪਲ ਮਨਦੀਪ ਸਿੰਘ ਥਿੰਦ, ਭੁਪਿੰਦਰ ਸਿੰਘ ਸੇਖੋਂ , ਬੂਟਾ ਸਿੰਘ ਭੱਟੀ, ਅਮਨਦੀਪ ਸਿੰਘ ਬੁਢਲਾਡਾ, ਕੁਲਦੀਪ ਸਿੰਘ ਸਹਿਦੇਵ ਜਸਪਾਲ ਸੰਧੂ ਜਲੰਧਰ, ਸੱਤ ਪਾਲ ਸਹਿਗਲ, ਸਤਨਾਮ ਸਿੰਘ ਕੈਰੋਂ, ਲਖਵਿੰਦਰ ਸਿੰਘ ਸਮਾਲਸਰ, ਰਾਜ ਕੁਮਾਰ ਲਾਧੂਕਾ, ਚਰਨ ਸਿੰਘ ਤਾਜਪੁਰੀ ਤੇ ਸਤਵਿੰਦਰਪਾਲ ਸਿੰਘ ਆਦਿ ਸ਼ਾਮਲ ਸਨ।

 

Leave a Reply

Your email address will not be published. Required fields are marked *