All Latest NewsNews FlashPunjab News

ਸਾਵਧਾਨ! ਪੰਜਾਬ ‘ਚ ਕੱਲ੍ਹ ਬੱਸ ਅਤੇ ਰੇਲ ਆਵਾਜਾਈ ਰਹੇਗੀ ਠੱਪ

 

ਚੰਡੀਗੜ੍ਹ

ਕੱਲ੍ਹ ਰੇਲ ਰਾਹੀਂ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਕਿਉਂਕਿ ਭਲਕੇ ਟਰੇਨਾਂ ਦੀ ਆਵਾਜਾਈ ਪੰਜਾਬ ਵਿਚ ਬੰਦ ਰਹੇਗੀ।

ਦਰਅਸਲ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਉੱਤਰੀ ਰੇਲਵੇ ਨੇ ਸੋਮਵਾਰ ਨੂੰ ਪੰਜਾਬ ਵਿੱਚ 106 ਮੇਲ, ਐਕਸਪ੍ਰੈਸ ਜਾਂ ਸੁਪਰਫਾਸਟ ਟਰੇਨਾਂ ਦੇ ਸੰਚਾਲਨ ਨੂੰ ਰੱਦ ਕਰ ਦਿੱਤਾ ਹੈ।

News18

ਰੇਲਵੇ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕਰਦਿਆਂ ਐਤਵਾਰ ਸ਼ਾਮ ਨੂੰ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਬਾਅਦ ਦੁਪਹਿਰ ਲਿਆ ਗਿਆ ਅਤੇ ਪੰਜਾਬ ਦੇ ਸਾਰੇ ਸਬੰਧਤ ਰੇਲਵੇ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਆਦਾਤਰ ਟਰੇਨਾਂ ਸੋਮਵਾਰ ਨੂੰ ਅੰਬਾਲਾ ਅਤੇ ਦਿੱਲੀ ਜਾਂ ਸਹਾਰਨਪੁਰ ਵੱਲ ਹੀ ਚੱਲਣਗੀਆਂ। ਇਸ ਦੌਰਾਨ ਸੋਮਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਸੜਕ ਅਤੇ ਰੇਲ ਆਵਾਜਾਈ ਬੰਦ ਰਹੇਗੀ ਕਿਉਂਕਿ ਇਸ ਦੌਰਾਨ PRTC ਅਤੇ ਟੈਕਸੀਆਂ ਸਮੇਤ ਬੱਸ ਆਪਰੇਟਰ ਵੀ ਨਹੀਂ ਚੱਲਣਗੇ। ਸਬਜ਼ੀ ਮੰਡੀਆਂ, ਅਨਾਜ ਮੰਡੀਆਂ ਅਤੇ ਹੋਰ ਵਪਾਰਕ ਦੁਕਾਨਾਂ ਵੀ ਨੌਂ ਘੰਟੇ ਲਈ ਬੰਦ ਰਹਿਣਗੀਆਂ।

News18

ਬਾਰ ਐਸੋਸੀਏਸ਼ਨ ਫਗਵਾੜਾ ਦੇ ਪ੍ਰਧਾਨ ਕਰਨਜੋਤ ਸਿੰਘ ਝਿੱਕਾ ਅਤੇ ਸੀਨੀਅਰ ਐਡਵੋਕੇਟ ਲਲਿਤ ਚੋਪੜਾ ਨੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਪੂਰਨ ਹਮਾਇਤ ਦਾ ਪ੍ਰਗਟਾਵਾ ਕਰਦਿਆਂ ਕੇਂਦਰ ਅਤੇ ਰਾਜ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਮਨੁੱਖੀ ਜਾਨਾਂ ਬਚਾਉਣ ਲਈ ਜਲਦੀ ਪਹਿਲਕਦਮੀ ਕੀਤੀ ਜਾਵੇ।

ਮਾਲ ਪਟਵਾਰ ਯੂਨੀਅਨ ਪੰਜਾਬ ਨੇ ਪਹਿਲਾਂ ਹੀ ਕਿਸਾਨਾਂ ਨੂੰ ਸਮਰਥਨ ਦੇਣ ਦਾ ਐਲਾਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਨੇ ਲੋਕਾਂ ਨੂੰ ਸੋਮਵਾਰ ਦੇ ਪੰਜਾਬ ਬੰਦ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

 

Leave a Reply

Your email address will not be published. Required fields are marked *