All Latest NewsGeneralHealthNationalNews FlashPoliticsSportsTechnologyTop BreakingTOP STORIES

Breaking News: ਗੁਰਦੁਆਰਿਆਂ ਦੇ ਗ੍ਰੰਥੀਆਂ ਅਤੇ ਮੰਦਰਾਂ ਦੇ ਪੁਜਾਰੀਆਂ ਨੂੰ ਹਰ ਮਹੀਨੇ ਮਿਲੇਗੀ 18,000 ਰੁਪਏ ਤਨਖਾਹ- ਕੇਜਰੀਵਾਲ ਦਾ ਵੱਡਾ ਐਲਾਨ!

 

Breaking News- Arvind Kejriwal: ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਕਾਫੀ ਸਰਗਰਮ ਨਜ਼ਰ ਆ ਰਹੇ ਹਨ। ਕੇਜਰੀਵਾਲ ਨੇ ਅੱਜ ਫਿਰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਕੇਜਰੀਵਾਲ ਨੇ ਪੁਜਾਰੀ ਗ੍ਰੰਥੀ ਸਕੀਮ ਦਾ ਐਲਾਨ ਕੀਤਾ ਹੈ।

ਕੇਜਰੀਵਾਲ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਮੰਦਰ ਦੇ ਪੁਜਾਰੀਆਂ ਨੂੰ ਹਰ ਮਹੀਨੇ 18,000 ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਗੁਰਦੁਆਰਿਆਂ ਦੇ ਗ੍ਰੰਥੀਆਂ ਨੂੰ ਵੀ 18,000 ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ।

ਇਸ ਸਕੀਮ ਲਈ ਰਜਿਸਟ੍ਰੇਸ਼ਨ ਭਲਕ ਤੋਂ ਸ਼ੁਰੂ ਹੋ ਜਾਵੇਗੀ। ਪੁਜਾਰੀ ਗ੍ਰੰਥੀ ਯੋਜਨਾ ਕੱਲ੍ਹ ਯਾਨੀ ਮੰਗਲਵਾਰ ਨੂੰ ਕਨਾਟ ਪਲੇਸ ਤੋਂ ਸ਼ੁਰੂ ਕੀਤੀ ਜਾਵੇਗੀ। ਰਜਿਸਟ੍ਰੇਸ਼ਨ ਕਨਾਟ ਪਲੇਸ ਸਥਿਤ ਪ੍ਰਾਚੀਨ ਹਨੂੰਮਾਨ ਮੰਦਰ ਤੋਂ ਸ਼ੁਰੂ ਹੋਵੇਗੀ।

ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਪੁਜਾਰੀ ਅਤੇ ਗ੍ਰੰਥੀ ਸਮਾਜ ਦੀ ਸੇਵਾ ਕਰਦੇ ਹਨ, ਪਰ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੰਦਾ।

ਕੇਜਰੀਵਾਲ ਨੇ ਕਿਹਾ ਕਿ ਦੇਸ਼ ‘ਚ ਪਹਿਲੀ ਵਾਰ ਅਜਿਹੀ ਯੋਜਨਾ ਸਾਹਮਣੇ ਆਈ ਹੈ। ਜੇਕਰ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਸਾਰੇ ਗ੍ਰੰਥੀਆਂ ਅਤੇ ਪੁਜਾਰੀਆਂ ਨੂੰ ਹਰ ਮਹੀਨੇ 18000 ਰੁਪਏ ਤਨਖਾਹ ਦਿੱਤੀ ਜਾਵੇਗੀ।

ਕੇਜਰੀਵਾਲ ਨੇ ਅੱਗੇ ਕਿਹਾ ਕਿ ਕੱਲ੍ਹ ਮੈਂ ਖੁਦ ਕਨਾਟ ਪਲੇਸ ਦੇ ਹਨੂੰਮਾਨ ਮੰਦਿਰ ਵਿੱਚ ਪੁਜਾਰੀਆਂ ਨੂੰ ਰਜਿਸਟਰ ਕਰਾਵਾਂਗਾ। ਮੈਂ ਭਾਜਪਾ ਨੂੰ ਵੀ ਬੇਨਤੀ ਕਰਦਾ ਹਾਂ ਕਿ ਉਹ ਇਸ ਯੋਜਨਾ ਵਿੱਚ ਰੁਕਾਵਟ ਨਾ ਬਣਨ। ਇਸ ਰਜਿਸਟ੍ਰੇਸ਼ਨ ਨੂੰ ਰੋਕਣ ਦੀ ਕੋਸ਼ਿਸ਼ ਨਾ ਕਰੋ।

 

Leave a Reply

Your email address will not be published. Required fields are marked *