Punjab News: ਗਰੀਬਾਂ ਤੋਂ ਸਿੱਖਿਆ ਖੋਹਣ ਦੇ ਰਾਹ ‘ਤੇ ਤੁਰੀ ਪੰਜਾਬ ਸਰਕਾਰ- ਜੀਟੀਯੂ ਪੰਜਾਬ
ਹੁਣ ਤੱਕ ਦੇ ਅਸਫਲ ਸਿੱਖਿਆ ਮੰਤਰੀ ਸਾਬਤ ਹੋਏ ਹਰਜੋਤ ਬੈਂਸ- ਜਸਵਿੰਦਰ ਸਿੰਘ ਸਮਾਣਾ
ਕੰਪਿਊਟਰ ਅਧਿਆਪਕਾਂ ਤੇ ਦਫਤਰੀ ਮੁਲਾਜ਼ਮ ਆਪਣੇ ਆਪ ਨੂੰ ਰੈਗੂਲਰ ਕਰਵਾਉਣ ਲਈ ਕਰ ਰਹੇ ਨੇ ਸੰਘਰਸ਼-ਪਰਮਜੀਤ ਸਿੰਘ ਪਟਿਆਲਾ
ਪੰਜਾਬ ਨੈਟਵਰਕ, ਪਟਿਆਲਾ
ਅੱਜ ਸਿੱਖਿਆ ਮੰਤਰੀ ਅਤੇ ਪੰਜਾਬ ਸਰਕਾਰ ਵਿਰੁੱਧ ਰੋਹ ਦਾ ਪ੍ਰਗਟਾਵਾ ਕਰਦੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਅਤੇ ਜਰਨਲ ਸਕੱਤਰ ਪਰਮਜੀਤ ਸਿੰਘ ਪਟਿਆਲਾ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਪੰਜਾਬ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਯੂਨੀਅਨ ਆਗੂਆਂ ਨੇ ਕਿਹਾ ਪੰਜਾਬ ਸਰਕਾਰ ਗਰੀਬਾਂ ਤੋਂ ਸਿੱਖਿਆ ਦਾ ਅਧਿਕਾਰ ਖੋਹਣ ਵੱਲ ਤੁਰ ਪਈ ਹੈ ਕਿਉਂਕਿ ਵਿਭਾਗ ਵਿੱਚ ਹਜ਼ਾਰਾਂ ਅਸਾਮੀਆਂ ਖ਼ਾਲੀ ਹੋਣ ਦੇ ਬਾਵਜੂਦ 5994 ਈਟੀਟੀ ਟੈਟ ਪਾਸ ਕਰਨ ਵਾਲੇ ਅਤੇ 2364 ਇੰਟਰਵਿਊ ਪੂਰੀ ਕਰਨ ਵਾਲੇ ਬੇਰੋਜ਼ਗਾਰ ਅਧਿਆਪਕ ਟੈਂਕੀ ਤੇ ਚੜੇ ਹੋਏ ਹਨ।
ਇਸ ਦੇ ਨਾਲ ਹੀ 1158 ਅੰਦੋਲਨਕਾਰੀ ਜਿਨਾਂ ਨੂੰ ਨੌਕਰੀਆਂ ਦੇਣ ਦੀ ਬਜਾਏ ਜੇਲ੍ਹਾਂ ਵਿੱਚ ਰਹਿਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਸੁਣਵਾਈ ਨਾ ਹੋਣ ਕਾਰਨ ਸਿੱਖਿਆ ਵਿਭਾਗ ਵਿੱਚ ਪਿਛਲੇ 18 ਸਾਲਾਂ ਤੋਂ ਕੰਮ ਕਰ ਰਹੇ 7000 ਕੰਪਿਊਟਰ ਅਧਿਆਪਕ ਪਿਛਲੇ ਚਾਰ ਮਹੀਨਿਆਂ ਤੋਂ ਧਰਨਾ ਅੰਦੋਲਨ ਕਰਨ ਦੀ ਰਾਹ ਤੇ ਹਨ ਉਹਨਾਂ ਦੀ ਭੁੱਖ ਹੜਤਾਲ ਹੁਣ ਮਰਨ ਮਰਨ ਵਿੱਚ ਬਦਲ ਗਈ ਹੈ।
ਦਫਤਰੀ ਕਾਮੇ ਜੋ ਆਪਣੇ ਆਪ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਵਾਉਣ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਦੇ ਰਾਹ ਵਿੱਚ ਹਨ। ਉਹਨਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਬੇਲੋੜੇ ਪ੍ਰੋਜੈਕਟ ਸ਼ੁਰੂ ਕਰਕੇ ਬੱਚਿਆਂ ਨੂੰ ਅਸਲੀ ਸਿੱਖਿਆ ਤੇ ਪਾਠਕਰਮ ਤੋਂ ਵੱਖ ਕੀਤਾ ਜਾ ਰਿਹਾ ਹੈ। ਸਿਰਫ ਤੇ ਸਿਰਫ ਫਰਜ਼ੀ ਡਾਟਾ ਤਿਆਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹੁਣ ਤੱਕ ਸਿੱਖਿਆ ਮੰਤਰੀ ਅਸਫਲ ਸਿੱਖਿਆ ਮੰਤਰੀ ਸਾਬਤ ਹੋਏ ਹਨ।
ਇਸ ਮੌਕੇ ਇਸੇ ਸਮੇਂ ਕਮਲ ਨੈਣ, ਦੀਦਾਰ ਸਿੰਘ, ਹਿੰਮਤ ਸਿੰਘ ਖੋਖ, ਸ਼ਿਵਪ੍ਰੀਤ ਪਟਿਆਲਾ, ਵਿਕਾਸ ਸਹਿਗਲ, ਰਜਿੰਦਰ ਸਿੰਘ ਜਵੰਦਾ, ਜਗਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਉੱਪਲ,ਹਰਦੀਪ ਸਿੰਘ ਪਟਿਆਲਾ, ਮਨਜਿੰਦਰ ਸਿੰਘ ਗੋਲਡੀ, ਰਜਿੰਦਰ ਸਿੰਘ ਰਾਜਪੁਰਾ,ਨਿਰਭੈ ਸਿੰਘ,ਭੀਮ ਸਿੰਘ ਸਮਾਣਾ, ਗੁਰਪ੍ਰੀਤ ਸਿੰਘ ਸਿੱਧੂ, ਮਨਦੀਪ ਸਿੰਘ ਕਾਲੇਕੇ ,ਗੁਰਵਿੰਦਰ ਸਿੰਘ ਜਨੇਹੇੜੀਆਂ ,ਹਰਵਿੰਦਰ ਸਿੰਘ ਖੱਟੜਾ, ਗੁਰਪ੍ਰੀਤ ਸਿੰਘ ਤੇਪਲਾ, ਗੁਰਪ੍ਰੀਤ ਸਿੰਘ ਬੱਬਨ, ਲਖਵਿੰਦਰ ਪਾਲ ਸਿੰਘ ਰਾਜਪੁਰਾ, ਦਲਬੀਰ ਕਲਿਆਣ, ਧਰਮਿੰਦਰ ਸ਼ਰਮਾ ਘੱਗਾ, ਗੁਰਵਿੰਦਰ ਸਿੰਘ, ਸ਼ਪਿੰਦਰ ਸ਼ਰਮਾ ਧਨੇਠਾ, ਹਰਪ੍ਰੀਤ ਸਿੰਘ ਰਾਜਪੁਰਾ, ਬਲਜਿੰਦਰ ਸਿੰਘ ਰਾਜਪੁਰਾ, ਸਰਬਜੀਤ ਸਿੰਘ ਰਾਜਪੁਰਾ, ਗੁਰਵਿੰਦਰ ਸਿੰਘ ਤਰਖਾਣਾ, ਗੁਰਵਿੰਦਰ ਸਿੰਘ ਧਨੇਠਾ, 6635 ਦੇ ਜਿਲਾ ਪ੍ਰਧਾਨ ਰਾਜਵਿੰਦਰ ਸਿੰਘ ਭਿੰਡਰ, ਯਾਦਵਿੰਦਰ ਸਿੰਘ ਪਟਿਆਲਾ, ਸ਼ਰਨਜੀਤ ਸਿੰਘ ਰਟੋਲ, ਸੰਦੀਪ ਕੁਮਾਰ ਰੱਖੜਾ, ਬਲਵਿੰਦਰ ਸਿੰਘ ਰਾਜਪੁਰਾ, ਵਰਿੰਦਰ ਸਿੰਘ ਮਰੋੜੀ ਸਾਥੀ ਮੌਜੂਦ ਰਹੇ।