ਵੱਡੀ ਖ਼ਬਰ: ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਕੂਲ ਮਾਲਕ, ਪ੍ਰਿੰਸੀਪਲ ਅਤੇ ਅਧਿਆਪਕ ਦੇ ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਪੜ੍ਹੋ ਪੂਰਾ ਮਾਮਲਾ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪਿਛਲੇ ਦਿਨੀਂ ਇੱਕ ਸਕੂਲੀ ਬੱਚੇ ਨੂੰ ਇੱਕ ਅਧਿਆਪਕਾਂ ਵੱਲੋਂ ਕੁੱਟਮਾਰ ਕਰਨ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਸੀ। ਹੁਣ ਉਕਤ ਮਾਮਲੇ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਕਸ਼ਨ ਵੇਖਣ ਨੂੰ ਮਿਲਿਆ ਹੈ।
ਬੈਂਸ ਨੇ ਬੱਚੇ ਦੀ ਕੁੱਟਮਾਰ ਕਰਨ ਵਾਲੇ ਅਧਿਆਪਕ, ਸਕੂਲ ਮਾਲਕ ਅਤੇ ਪ੍ਰਿੰਸੀਪਲ ਦੇ ਖਿਲਾਫ਼ ਮਾਮਲਾ ਦਰਜ ਕਰਨ ਦੇ ਪੁਲਿਸ ਨੂੰ ਹੁਕਮ ਦਿੱਤੇ ਹਨ।
ਸਿੱਖਿਆ ਮੰਤਰੀ ਨੇ ਟਵੀਟ ਕਰਕੇ ਲਿਖਿਆ ਕਿ, ਇੱਕ ਅਧਿਆਪਕ ਵੱਲੋਂ ਇੱਕ ਵਿਦਿਆਰਥੀ ਨੂੰ ਕੁੱਟਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਸਰਕਾਰੀ ਸਕੂਲ ਦਾ ਹੋਣ ਦਾ ਝੂਠਾ ਦਾਅਵਾ ਕੀਤਾ ਗਿਆ ਹੈ।
ਉਨ੍ਹਾਂ ਆਪਣੇ ਟਵੀਟ ਵਿੱਚ ਅੱਗੇ ਲਿਖਿਆ ਕਿ, ਇਹ ਵੀਡੀਓ ਕਿਸੇ ਪ੍ਰਾਈਵੇਟ ਸਕੂਲ ਦੀ ਹੈ। ਅਸੀਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਕੂਲ ਦੇ ਮਾਲਕ, ਪ੍ਰਿੰਸੀਪਲ ਅਤੇ ਅਧਿਆਪਕ ਦੇ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।
A video of a teacher beating a student is circulating on social media, falsely claimed to be of a government school.
It is to clarify that the video is from a private school. We’ve directed the district administration to file an FIR against the school owner, principal, and…
— Harjot Singh Bains (@harjotbains) January 5, 2025
ਉਨ੍ਹਾਂ ਨਰਾਜ਼ਗੀ ਜਾਹਿਰ ਕਰਦਿਆਂ ਕਿਹਾ ਕਿ, ਕੁੱਝ ਮੀਡੀਆ ਅਦਾਰਿਆਂ ਦੇ ਵੱਲੋਂ ਬਿਨ੍ਹਾਂ ਜਾਂਚ ਪੜਤਾਲ ਕੀਤੇ ਹੀ ਉਕਤ ਵੀਡੀਓ ਨੁੰ ਸਰਕਾਰੀ ਸਕੂਲ ਦਾ ਦੱਸ ਕੇ ਚਲਾ ਦਿੱਤਾ, ਜੋ ਕਿ ਸਰਾਸਰ ਗਲਤ ਹੈ।