All Latest NewsNews FlashPunjab News

ਵੱਡੀ ਖ਼ਬਰ! ਪੰਜਾਬ ‘ਚ ਹੁਣ ਚਾਈਨਾ ਡੋਰ ਦੀ ਵਿਕਰੀ/ਵਰਤੋਂ ਕਰਨ ਵਾਲੇ ਨੂੰ ਹੋਵੇਗੀ 5 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜੁਰਮਾਨਾ

 

ਵਧੀਕ ਡਿਪਟੀ ਕਮਿਸ਼ਨਰ ਨੇ ਚਾਈਨਾ ਡੋਰ ਦੀ ਵਰਤੋਂ ਰੋਕਣ ਵਿੱਚ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਮੰਗਿਆ

ਰੋਹਿਤ ਗੁਪਤਾ, ਗੁਰਦਾਸਪੁਰ –

ਵਧੀਕ ਡਿਪਟੀ ਕਮਿਸ਼ਨਰ (ਜ) ਹਰਜਿੰਦਰ ਸਿੰਘ ਬੇਦੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਿਲ੍ਹੇ ਵਿੱਚ ਪਤੰਗਬਾਜ਼ੀ ਲਈ ਚਾਈਨਾ ਡੋਰ (ਸਿੰਥੈਟਿਕ ਡੋਰ) ਦੀ ਵਰਤੋਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ।

ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪਤੰਗਬਾਜ਼ੀ ਦੌਰਾਨ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਲਈ ਸਮਝਾਉਣਾ ਚਾਹੀਦਾ ਹੈ ਤਾਂ ਜੋ ਇਸ ਮਾੜੇ ਰੁਝਾਨ ਨੂੰ ਰੋਕਿਆ ਜਾ ਸਕੇ।

ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਾਈਨਾ ਡੋਰ ਦੀ ਵਿੱਕਰੀ ਤੇ ਵਰਤੋਂ ਨੂੰ ਰੋਕਣ ਲਈ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਪਲਾਸਟਿਕ/ਸਿੰਥੈਟਿਕ ਡੋਰ ਦੀ ਵਿੱਕਰੀ ਜਾਂ ਵਰਤੋਂ ਕਰੇਗਾ ਉਸ ਖ਼ਿਲਾਫ਼ ਧਾਰਾ 188 ਦੇ ਨਾਲ-ਨਾਲ ਇਨਵਾਇਰਮੈਂਟ ਪ੍ਰੋਟੈਕਸ਼ਨ ਐਕਟ ਦੇ ਸੈਕਸ਼ਨ 15 ਤਹਿਤ ਕਾਨੂੰਨੀ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਜਿਸ ਤਹਿਤ 5 ਸਾਲ ਦੀ ਸਜ਼ਾ ਅਤੇ 1 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।

ਉਨ੍ਹਾਂ ਪਾਬੰਦੀਸ਼ੁਦਾ ਚਾਈਨਾ ਡੋਰ ਵੇਚਣ ਤੇ ਵਰਤੋਂ ਕਰਨ ਵਾਲੇ ਵਿਅਕਤੀਆਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਹੈ ਕਿ ਉਹ ਮਨੁੱਖੀ ਜਾਨਾਂ ਨਾਲ ਖੇਡਣ ਵਾਲੇ ਇਸ ਧੰਦੇ ਨੂੰ ਤੁਰੰਤ ਬੰਦ ਕਰ ਦੇਣ ਨਹੀਂ ਤਾਂ ਪ੍ਰਸ਼ਾਸਨ ਵੱਲੋਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਿੰਥੈਟਿਕ/ਪਲਾਸਟਿਕ ਡੋਰ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਅੱਗੇ ਆਉਣ।

 

Leave a Reply

Your email address will not be published. Required fields are marked *