ਵੱਡੀ ਖ਼ਬਰ: ਅੰਮ੍ਰਿਤਪਾਲ ਦੀ ਨਵੀਂ ਸਿਆਸੀ ਪਾਰਟੀ ਦੇ ਨਾਮ ਦਾ ਐਲਾਨ

All Latest NewsNews FlashPunjab News

 

ਚੰਡੀਗੜ੍ਹ

ਫਰੀਦਕੋਟ ਸੰਸਦੀ ਹਲਕੇ ਤੋਂ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ, ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸ੍ਰੀ ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਸਮੇਤ ਹੋਰ ਪੰਥਕ ਆਗੂਆਂ ਨੇ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਐਲਾਨ ਕਰ ਦਿੱਤਾ ਹੈ।

ਸ਼ਨੀਵਾਰ ਨੂੰ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਨਵੀਂ ਪਾਰਟੀ ਦਾ ਨਾਂ ‘ਸ਼੍ਰੋਮਣੀ ਅਕਾਲੀ ਦਲ ਆਨੰਦਪੁਰ ਸਾਹਿਬ ਹੋਵੇਗਾ’, ਜਿਸ ਦਾ ਰਸਮੀ ਐਲਾਨ 14 ਜਨਵਰੀ ਨੂੰ ਮੁਕਤਸਰ ਵਿਖੇ ਮਾਘੀ ਮੇਲੇ ਦੌਰਾਨ ਹੋਣ ਵਾਲੀ ਪੰਥ ਬਚਾਓ-ਪੰਜਾਬ ਬਚਾਓ ਕਾਨਫਰੰਸ ਵਿੱਚ ਕੀਤਾ ਜਾਵੇਗਾ।

ਫਰੀਦਕੋਟ ਜ਼ਿਲੇ ਦੇ ਕੋਟਕਪੂਰਾ ਦੇ ਗੁਰਦੁਆਰਾ ਪਾਤਸ਼ਾਹੀ 10ਵੀਂ ਵਿਖੇ ਪਹੁੰਚੇ ਫਰੀਦਕੋਟ ਦੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਵਰਕਰਾਂ ਤੇ ਸਮਰਥਕਾਂ ਨਾਲ ਮੀਟਿੰਗ ਕਰਕੇ ਮਾਘੀ ਮੇਲੇ ‘ਤੇ ਹੋਣ ਵਾਲੀ ਕਾਨਫਰੰਸ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਸਾਰਿਆਂ ਨੂੰ ਨਵੀਂ ਪਾਰਟੀ ਨਾਲ ਜੁੜਨ ਦਾ ਸੱਦਾ ਦਿੱਤਾ।

ਕੋਟਕਪੂਰਾ ‘ਚ ਮੀਟਿੰਗ ਤੋਂ ਬਾਅਦ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਉਨ੍ਹਾਂ ਦੀ ਨਵੀਂ ਪਾਰਟੀ ਦਾ ਨਾਂ ਸ਼੍ਰੋਮਣੀ ਅਕਾਲੀ ਦਲ ਆਨੰਦਪੁਰ ਸਾਹਿਬ ਹੋਵੇਗਾ, ਜਿਸ ‘ਚ ਸੂਬੇ ਭਰ ਤੋਂ ਸੰਪਰਦਾਈ ਅਤੇ ਚੰਗੇ ਕਿਰਦਾਰ ਵਾਲੇ ਲੋਕ ਸ਼ਾਮਲ ਹੋਣਗੇ, ਜੋ ਪੰਜਾਬ ਨੂੰ ਬਚਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਰਾਜਾਂ ਨੂੰ ਵੱਧ ਅਧਿਕਾਰ ਦਿਵਾਉਣ ਲਈ ਸਿਆਸੀ ਤੌਰ ’ਤੇ ਲੜੇਗੀ।

ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਪੰਜਾਬ ਨੂੰ ਬਚਾਉਣ ਲਈ ਨਵੀਂ ਸਿਆਸੀ ਪਾਰਟੀ ਦਾ ਗਠਨ ਜ਼ਰੂਰੀ ਹੋ ਗਿਆ ਹੈ ਅਤੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਪਰਿਵਾਰ ਦੇ ਸਹਿਯੋਗ ਨਾਲ ਇਸ ਨਵੀਂ ਸਿਆਸੀ ਪਾਰਟੀ ਰਾਹੀਂ ਪੰਜਾਬ ਨੂੰ ਬਚਾਉਣ ਲਈ ਉਪਰਾਲੇ ਕੀਤੇ ਜਾਣਗੇ।

ਦੱਸ ਦਈਏ ਕਿ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਫਰੀਦਕੋਟ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਸਰਬਜੀਤ ਸਿੰਘ ਖਾਲਸਾ ਅਤੇ ਸ੍ਰੀ ਖਡੂਰ ਸਾਹਿਬ ਹਲਕੇ ਤੋਂ ਜਿੱਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਪਿਛਲੇ ਲੰਬੇ ਸਮੇਂ ਤੋਂ ਸਾਂਝੇ ਤੌਰ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੇ ਸਨ। ਸੂਬੇ ਵਿੱਚ ਨਵੀਂ ਸਿਆਸੀ ਪਾਰਟੀ ਬਣਾਈ ਜਾ ਰਹੀ ਹੈ। ਕੁਝ ਦਿਨ ਪਹਿਲਾਂ 14 ਜਨਵਰੀ ਨੂੰ ਮੁਕਤਸਰ ਵਿਖੇ ਹੋਏ ਮਾਘੀ ਮੇਲੇ ਦੌਰਾਨ ਪੰਥ ਬਚਾਓ-ਪੰਜਾਬ ਬਚਾਓ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਨਵੀਂ ਪਾਰਟੀ ਬਣਾਉਣੀ ਹੈ, ਜਿਸ ਲਈ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ।

Media PBN Staff

Media PBN Staff

Leave a Reply

Your email address will not be published. Required fields are marked *