All Latest NewsNews FlashPunjab News

ਪੰਜਾਬ ਸਰਕਾਰ ਦਾ ਪ੍ਰਾਈਵੇਟ ਸਕੂਲਾਂ ਲਈ ਵੱਡਾ ਫ਼ੈਸਲਾ! ਹੁਣ ਪ੍ਰੀ-ਪ੍ਰਾਇਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸਨ ਲਾਜ਼ਮੀ

 

ਪੰਜਾਬ ਵਿੱਚ 3-6 ਸਾਲ ਦੇ ਬੱਚਿਆਂ ਲਈ ਈ.ਸੀ. ਸੀ. ਈ. ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟ੍ਰੇਸਨਾਂ ਸ਼ੁਰੂ

ਪੰਜਾਬ ਨੈੱਟਵਰਕ, ਫਾਜ਼ਿਲਕਾ

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ ਸੰਸਥਾਵਾਂ/ਪਲੇਅ-ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸਨ ਜਾਰੀ ਕੀਤਾ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਨਵਦੀਪ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ 3-6 ਸਾਲ ਦੇ ਬੱਚਿਆਂ ਲਈ ਈ.ਸੀ. ਸੀ. ਈ. ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟ੍ਰੇਸਨਾਂ ਸ਼ੁਰੂ ਕੀਤੀਆਂ ਗਈਆਂ ਹਨ।

ਰਜਿਸਟ੍ਰੇਸਨ ਲਾਜ਼ਮੀ ਬਣਾਉਣ ਲਈ ਤੁਰੰਤ ਦਫਤਰ ਜਿਲ੍ਹਾ ਪ੍ਰੋਗਰਾਮ ਅਫਸਰ ਫਾਜਿਲਕਾ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ. ਨਾਲ ਤਾਲਮੇਲ ਕਰ ਕੇ ਐਪਲੀਕੇਸਨ ਫਾਰਮ ਨੰਬਰ-1 ਪ੍ਰਾਪਤ ਕੀਤਾ ਜਾ ਸਕਦਾ ਹੈ।

ਜੇਕਰ ਰਜਿਸਟ੍ਰੇਸਨ ਦੋਰਾਨ ਕਿਸੇ ਕਿਸਮ ਦੀ ਪਰੇਸ਼ਾਨੀ ਹੁੰਦੀ ਹੈ ਤਾਂ ਜਿਲ੍ਹਾ ਪ੍ਰੋਗਰਾਮ ਅਫਸਰ ਫਾਜਿਲਕਾ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ. ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਹਰੇਕ ਪਲੇਅ-ਵੇਅ ਸਕੂਲ ਨੂੰ ਰਜਿਸਟਰਡ ਕਰਵਾਉਂਣਾਂ ਲਾਜ਼ਮੀ ਹੈ। ਜਿਲ੍ਹੇ ਅਧੀਨ ਸਾਰੇ ਪ੍ਰਾਈਵੇਟ ਸਕੂਲ/ਸੰਸਥਾਵਾਂ/ ਪਲੇਅ ਵੇਅ ਸਕੂਲਾਂ ਦੀ ਚੈਕਿੰਗ ਕੀਤੀ ਜਾਵੇਗੀ ਤੇ ਜੇਕਰ ਕੋਈ ਪ੍ਰਾਈਵੇਟ ਸਕੂਲ/ ਸੰਸਥਾਵਾਂ/ ਪਲੇਅ-ਵੇਅ ਸਕੂਲ ਪਾਲਿਸੀ ਦੇ ਮਾਪਦੰਡ ਨੂੰ ਪੂਰਾ ਨਹੀਂ ਕਰਦੇ ਹਨ ਤਾਂ ਉਸ ਨੂੰ ਬੰਦ ਕਰ ਦਿੱਤਾ ਜਾਵੇਗਾ।

 

Leave a Reply

Your email address will not be published. Required fields are marked *