ਜਵਾਨੀ ਨੂੰ ਰੁਜ਼ਗਾਰ ਪ੍ਰਾਪਤ ਕਰਨ ਲਈ ਬਨੇਗਾ ਮੁਹਿੰਮ ਦਾ ਵਲੰਟੀਅਰ ਬਣਨਾ ਪਵੇਗਾ: ਜਗਰੂਪ, ਗੋਲਡਨ
ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਊਧਮ ਸਿੰਘ ਦੀ ਵਿਚਾਰਧਾਰਾ ਅਤੇ ਬਨੇਗਾ’ ਵਿਸ਼ੇ ਸੈਮੀਨਾਰ ਕਰਵਾਇਆ
ਪਰਮਜੀਤ ਢਾਬਾਂ, ਫਾਜ਼ਿਲਕਾ
ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਜਿਲ੍ਹਾ ਫਾਜ਼ਿਲਕਾ ਵੱਲੋਂ ਸਥਾਨਕ ਔਰਬਿਟ ਪੈਲੇਸ ਵਿਖੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ “ਸ਼ਹੀਦ ਊਧਮ ਸਿੰਘ ਦੀ ਵਿਚਾਰਧਾਰਾ ਅਤੇ ਬਨੇਗਾ” ਵਿਸ਼ੇ ਤੇ ਕੀਤਾ ਗਿਆ। ਇਸ ਸੈਮੀਨਾਰ ਸਮਾਗਮ ਦੀ ਪ੍ਰਧਾਨਗੀ ਹਰਭਜਨ ਛੱਪੜੀਵਾਲਾ, ਕੁਲਦੀਪ ਬੱਖੂਸ਼ਾਹ, ਅਸ਼ੋਕ ਢਾਬਾਂ, ਸੀਤਾ ਸਿੰਘ,ਸੰਦੀਪ ਤੇਜਾ ਰੁਹੇਲਾ,ਰਾਜਵਿੰਦਰ ਨਿਉਲਾ, ਗੁਰਬਚਨ ਸੈਦੋਕਾ, ਪੂਜਾ ਰਾਣੀ,ਸੰਜਨਾ ਢਾਬਾਂ, ਨੇ ਕੀਤੀ।
ਇਸ ਮੌਕੇ ਸੈਮੀਨਾਰ ਨੂੰ ਸੰਬੋਧਨ ਕਰਨ ਲਈ ਬਨੇਗਾ ਪ੍ਰਾਪਤੀ ਮੁਹਿੰਮ ਦੇ ਮੁੱਖ ਸਲਾਹਕਾਰ ਸਾਥੀ ਜਗਰੂਪ ਸਿੰਘ ਵਿਸ਼ੇਸ਼ ਤੌਰ ਹਾਜ਼ਰ ਹੋਏ ਅਤੇ ਉਹਨਾਂ ਨਾਲ ਸੀਪੀਆਈ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਹੰਸ ਰਾਜ ਗੋਲਡਨ,ਕੁਲ ਹਿੰਦ ਕਿਸਾਨ ਸਭਾ ਦੇ ਪ੍ਰਧਾਨ ਸੁਰਿੰਦਰ ਢੰਡੀਆਂ,ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਢਾਬਾਂ, ਸੂਬਾ ਸਕੱਤਰ ਚਰਨਜੀਤ ਸਿੰਘ ਛਾਂਗਾ ਰਾਏ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਧਰਮੂ ਵਾਲਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਸੈਮੀਨਾਰ ਨੂੰ ਵਿਸ਼ੇਸ਼ ਤੌਰ ਤੇ ਸੰਬੋਧਨ ਕਰਦਿਆਂ ਸਾਥੀ ਜਗਰੂਪ ਸਿੰਘ ਅਤੇ ਸਾਥੀ ਹੰਸ ਰਾਜ ਗੋਲਡਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਉਹਨਾਂ ਦੇ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ। ਉਹਨਾਂ ਅੱਗੇ ਸੰਬੋਧਨ ਕਰਦਿਆਂ ਕਿਹਾ ਕਿ ਇੱਕ ਵਧੀ ਵਿਗਿਆਨਕ ਤਕਨੀਕ ਏ.ਆਈ. ਨੇ ਸਮਾਜ ਸਮਾਜ ਦੇ ਹਰੇਕ ਖੇਤਰ ਨੂੰ ਪ੍ਰਭਾਵਿਤ ਕੀਤਾ ਹੈ। ਸਰਮਾਏ ਦਰੀ ਪ੍ਰਬੰਧ ਇਸ ਤਕਨੀਕ ਦੀ ਵਰਤੋਂ ਕਰਦਿਆਂ ਇਸ ਗੱਲ ਦਾ ਦਾਅਵਾ ਕਰ ਰਹੇ ਹਨ ਕਿ ਆਉਣ ਵਾਲੇ ਸਮੇਂ ਵਿੱਚ ਪੈਦਾਵਾਰ ਲਈ ਮਨੁੱਖੀ ਕਿਰਤ ਦੀ ਲੋੜ ਨਹੀਂ ਰਹੇਗੀ ਅਤੇ ਲੇਬਰ ਫਰੀ ਪ੍ਰੋਡਕਸ਼ਨ ਕੀਤੀ ਜਾਵੇਗੀ।
ਉਨਾਂ ਚਿੰਤਾ ਜਾਹਰ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਕੰਮ ਤੇ ਲੱਗੇ ਕਾਮਿਆਂ ਨੂੰ ਬਾਹਰ ਕਰ ਦਿੱਤਾ ਜਾਵੇਗਾ ਅਤੇ ਕੰਮ ਦੀ ਉਮੀਦ ਲਾਈ ਬੈਠੇ ਦੇਸ਼ ਅਤੇ ਦੁਨੀਆਂ ਦੇ ਕਰੋੜਾਂ ਕਾਮਿਆਂ ਦੀਆਂ ਉਮੀਦਾਂ ਤੇ ਪਾਣੀ ਫਿਰ ਜਾਵੇਗਾ। ਉਹਨਾਂ ਜਵਾਨੀ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹ ਚਾਹੁੰਦੇ ਹਨ ਕਿ ਉਹਨਾਂ ਨੂੰ ਕੰਮ ਦਿੱਤਾ ਜਾਵੇ ਤਾਂ ਉਹ ਬਨੇਗਾ ਪ੍ਰਾਪਤੀ ਮੁਹਿੰਮ ਦੇ ਮੈਂਬਰ ਬਣਨ ਤਾਂ ਕਿ ਦੇਸ਼ ਦੀ ਪਾਰਲੀਮੈਂਟ ਵਿੱਚੋਂ ਭਗਤ ਸਿੰਘ ਕੌਮੀ ਰੁਜ਼ਗਾਰ ਗਰੰਟੀ ਕਾਨੂੰਨ ਪਾਸ ਕਰਵਾ ਕੇ ਸਭ ਲਈ ਰੁਜ਼ਗਾਰ ਦੀ ਗਰੰਟੀ ਦਾ ਹੱਕ ਪ੍ਰਾਪਤ ਕੀਤਾ ਜਾ ਸਕੇ।
ਇਸ ਮੌਕੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਪਰਮਜੀਤ ਢਾਬਾਂ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਸੁਰਿੰਦਰ ਢੰਡੀਆਂ ਨੇ ਕਿਹਾ ਕਿ “ਬਨੇਗਾ ਪ੍ਰਾਪਤੀ ਮੁਹਿੰਮ” ਨਿਰਾਸ਼ ਹੋ ਚੁੱਕੀ ਜਵਾਨੀ ਨੂੰ ਨਿਰਾਸ਼ਾ ਵਿੱਚੋਂ ਕੱਢਣ ਦਾ ਕਾਰਜ ਕਰੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨੌਜਵਾਨ ਆਗੂ ਹਰਭਜਨ ਛੱਪੜੀ ਵਾਲਾ, ਸ਼ੁਬੇਗ ਝੰਗੜ ਭੈਣੀ, ਮੁਲਾਜ਼ਮ ਆਗੂ ਭਜਨ ਲਾਲ ਰਿਟਾਇਰ ਜੇ.ਈ., ਕਿਸਾਨ ਆਗੂ ਕਿ੍ਸ਼ਨ ਧਰਮੂ ਵਾਲਾ, ਸ਼ੀਤਾ ਤੇਜਾ ਰੁਹੇਲਾ, ਰਾਜਵਿੰਦਰ ਨੌਲਾ, ਸਤੀਸ਼ ਛੱਪੜੀ ਵਾਲਾ, ਤੇਜਾ ਸਿੰਘ ਅਮੀਰ ਖਾਸ ਅਤੇ ਨਰਿੰਦਰ ਢਾਬਾਂ ਨੇ ਵੀ ਸੰਬੋਧਨ ਕੀਤਾ।