ਸਿੱਖਿਆ ਵਿਭਾਗ ਵੱਲੋਂ ਸਕੂਲ ਪ੍ਰਿੰਸੀਪਲ ਦਾ ਤਬਾਦਲਾ, ਪੜ੍ਹੋ ਪੱਤਰ
ਸਿੱਖਿਆ ਵਿਭਾਗ ਪੰਜਾਬ ਨੂੰ ਪ੍ਰਿੰਸੀਪਲ ਖਿਲਾਫ਼ ਪ੍ਰਾਪਤ ਹੋਈ ਸੀ ਸ਼ਿਕਾਇਤ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਸਿੱਖਿਆ ਵਿਭਾਗ ਪੰਜਾਬ ਦੇ ਵੱਲੋਂ ਸਕੂਲ ਪ੍ਰਿੰਸੀਪਲ ਅਵਤਾਰ ਸਿੰਘ ਦਾ ਤਬਾਦਲਾ ਕੀਤਾ ਗਿਆ ਹੈ ਅਤੇ ਇਸ ਸਬੰਧੀ ਬਕਾਇਦਾ ਹੁਕਮ ਵੀ ਜਾਰੀ ਕੀਤੇ ਗਏ ਹਨ।
ਜਾਰੀ ਹੁਕਮਾਂ ਮੁਤਾਬਿਕ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿੱਲਿਆਂਵਾਲੀ, ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਿੰਸਪੀਲ ਅਵਤਾਰ ਸਿੰਘ ਖਿਲਾਫ਼ ਵਿਭਾਗ ਨੂੰ ਸ਼ਿਕਾਇਤ ਪ੍ਰਾਪਤ ਹੋਈ ਸੀ।
ਜਿਸ ਦੇ ਆਧਾਰ ਤੇ ਉਨ੍ਹਾਂ ਦੀ ਬਤੌਰ ਪ੍ਰਿੰਸੀਪਲ ਬਦਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਦਲ, ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਜਾਂਦੀ ਹੈ।
ਇਸ ਦੇ ਨਾਲ ਹੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿੱਲਿਆਂਵਾਲੀ ਦਾ ਵਾਧੂ ਚਾਰਜ ਸਮੇਤ ਡੀਡੀਓ ਪਾਵਰਾਂ ਸ਼੍ਰੀਮਤੀ ਕਮਲਪ੍ਰੀਤ ਕੌਰ ਸਿੱਧੂ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿੱਲਿਆਂਵਾਲੀ ਮੰਡੀ, ਸ੍ਰੀ ਮੁਕਤਸਰ ਸਾਹਿਬ ਨੂੰ ਅਗਲੇ ਹੁਕਮਾਂ ਤੱਕ ਦਿੱਤੀਆਂ ਜਾਂਦੀਆਂ ਹਨ, ਹਾਲਾਂਕਿ ਇਸ ਕੰਮ ਲਈ ਕਮਲਪ੍ਰੀਤ ਕੌਰ ਨੂੰ ਕੋਈ ਵਾਧੂ ਭੱਤਾ ਨਹੀਂ ਮਿਲੇਗਾ।