ਵੱਡੀ ਖ਼ਬਰ: ਪੰਜਾਬ ਦੇ ਸਰਹੱਦੀ ਪਿੰਡਾਂ ਚ ਹੁਣ ਸ਼ਾਮ 5 ਵਜੇ ਤੋਂ ਬਾਅਦ ਨਹੀਂ ਚੱਲਣਗੇ ਡੀ.ਜੇ..! ਸਰਕਾਰ ਨੇ ਲਾਈ ਪਾਬੰਦੀ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ, ਫਾਜਿਲਕਾ, ਤਰਨਤਾਰਨ, ਅੰਮ੍ਰਿਤਸਰ, ਪਠਾਨਕੋਟ ਅਤੇ ਗੁਰਦਾਸਪੁਰ ਦੇ ਬਾਰਡਰ ਨੇੜਲੇ ਪਿੰਡਾਂ ਵਿੱਚ ਸ਼ਾਮ 5 ਵਜੇ ਤੋਂ ਬਾਅਦ ਡੀਜੇ (ਮਿਊਜਿਕ ਸਿਸਟਮ), ਪਟਾਖੇ ਚਲਾਉਣ ਅਤੇ ਲੇਜਰ ਲਾਇਟਾਂ ਦਾ ਇਸਤੇਮਾਲ ਕਰਨ ਤੇ ਸਰਕਾਰ ਨੇ ਪਾਬੰਦੀ ਲਗਾ ਦਿੱਤੀ ਗਈ ਹੈ।
ਜਿਕਰਯੋਗ ਹੈ ਕਿ ਬਾਰਡਰ ਦੇ ਪਾਰ ਤੋਂ ਰਾਤ ਸਮੇਂ ਡ੍ਰੋਨ ਰਾਹੀਂ ਘੁਸਪੈਠ ਦੀ ਕੋਸਿਸ਼ ਹੁੰਦੀ ਹੈ ਅਤੇ ਡੀਜੇ ਦੀ ਉਚੀ ਅਵਾਜ ਵਿਚ ਹਿੰਦ ਪਾਕਿ ਸੀਮਾ ਤੇ ਡਿਊਟੀ ਕਰ ਰਹੇ ਜਵਾਨਾਂ ਨੂੰ ਡ੍ਰੋਨ ਦੀ ਗੂੰਜ ਸੁਣਾਈ ਨਹੀਂ ਦਿੰਦੀ ਜਿਸ ਕਾਰਨ ਡੋ੍ਰਨ ਗਤੀਵਿਧੀ ਦਾ ਪਤਾ ਲਗਾਉਣਾ ਮੁਸ਼ਕਿਲ ਹੋ ਜਾਂਦਾ ਹੈ।
ਸਰਹੱਦੀ ਖੇਤਰਾਂ ਦੇ ਨਾਲ-ਨਾਲ ਬੀ.ਓ.ਪੀਜ ਦੇ ਨੇੜੇ ਸ਼ਾਮ 5 ਵਜੇ ਤੋਂ ਬਾਅਦ ਡੀ.ਜੇ ਦੀ ਆਵਾਜ ਨੂੰ ਸੀਮਤ ਕਰਨ ਲਈ ਜਰੂਰੀ ਨਿਰਦੇਸ਼ ਜਾਰੀ ਕਰਨ ਦੇ ਉਪਰਾਲੇ ਕੀਤੇ ਜਾਣੇ ਜਰੂਰੀ ਹਨ। ਇਸ ਲਈ ਰਾਸ਼ਟਰੀ ਸੁਰੱਖਿਆ ਦੇ ਮੱਦੇਨਜਰ ਇਹ ਹੁਕਮ ਜਾਰੀ ਕੀਤੇ ਗਏ ਹਨ।