ਵੱਡੀ ਖ਼ਬਰ! ਭਾਰਤ ਸਮੇਤ ਤਿੰਨ ਦੇਸ਼ਾਂ ‘ਚ ਭੂਚਾਲ ਦੇ ਜ਼ਬਰਦਸਤ ਝਟਕੇ
ਨਵੀਂ ਦਿੱਲੀ
ਭਾਰਤ, ਈਰਾਨ ਅਤੇ ਤਿੱਬਤ ਵਿੱਚ ਲੋਕਾਂ ਨੇ ਝਟਕੇ ਮਹਿਸੂਸ ਕੀਤੇ ਹਨ। ਜਾਣਕਾਰੀ ਮੁਤਾਬਕ, ਤਿੰਨੋਂ ਦੇਸ਼ਾਂ ਵਿੱਚ ਭੂਚਾਲ ਦੀ ਤੀਬਰਤਾ 3 ਤੋਂ 5 ਸੀ। ਭਾਵੇਂ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ ਪਰ ਭੂਚਾਲ ਦੇ ਝਟਕਿਆਂ ਨਾਲ ਲੋਕਾਂ ਦੇ ਦਿਲ ਜ਼ਰੂਰ ਕੰਬ ਗਏ ਹਨ। ਉਨ੍ਹਾਂ ਵਿਚ ਡਰ ਦਾ ਮਾਹੌਲ ਹੈ।
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਭੂਚਾਲ ਦੀ ਪੁਸ਼ਟੀ ਕੀਤੀ। ਲੰਘੀ ਰਾਤ ਦੱਖਣੀ ਈਰਾਨ ਵਿੱਚ ਭੂਚਾਲ ਆਇਆ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.5 ਮਾਪੀ ਗਈ। ਭੂਚਾਲ ਦਾ ਕੇਂਦਰ ਧਰਤੀ ਦੇ ਹੇਠਾਂ 10 ਕਿਲੋਮੀਟਰ ਦੀ ਡੂੰਘਾਈ ਵਿੱਚ ਪਾਇਆ ਗਿਆ। ਹਾਲਾਂਕਿ ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ, ਪਰ ਭੂਚਾਲ ਦੇ ਝਟਕਿਆਂ ਕਾਰਨ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਬੀਤੀ ਰਾਤ ਤਿੱਬਤ ਵਿੱਚ ਵੀ ਭੂਚਾਲ ਆਇਆ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.9 ਮਾਪੀ ਗਈ ਅਤੇ ਇਸ ਭੂਚਾਲ ਦੀ ਗਹਿਰਾਈ ਧਰਤੀ ਦੇ ਅੰਦਰ 10 ਕਿਲੋਮੀਟਰ ਦੀ ਡੂੰਘਾਈ ‘ਤੇ ਪਾਈ ਗਈ ਪਰ ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਅਨੁਸਾਰ ਬੀਤੀ ਰਾਤ ਭਾਰਤ ਦੇ ਮਣੀਪੁਰ ਜ਼ਿਲ੍ਹੇ ਵਿੱਚ ਵੀ ਭੂਚਾਲ ਆਇਆ। ਰਿਕਟਰ ਪੈਮਾਨੇ ‘ਤੇ ਇਸ ਭੂਚਾਲ ਦੀ ਤੀਬਰਤਾ 3.6 ਮਾਪੀ ਗਈ ਅਤੇ ਇਸ ਭੂਚਾਲ ਦਾ ਕੇਂਦਰ ਧਰਤੀ ਦੇ ਹੇਠਾਂ 10 ਕਿਲੋਮੀਟਰ ਦੀ ਡੂੰਘਾਈ ‘ਤੇ ਪਾਇਆ ਗਿਆ। ਇਸ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਮਹਾਰਾਸ਼ਟਰ ਦੇ ਪਾਲਘਰ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.7 ਮਾਪੀ ਗਈ ਸੀ। ਜ਼ਿਲ੍ਹਾ ਆਫ਼ਤ ਪ੍ਰਬੰਧਨ ਵਿਭਾਗ ਦੇ ਮੁਖੀ ਵਿਵੇਕਾਨੰਦ ਕਦਮ ਨੇ ਦੱਸਿਆ ਕਿ ਦਾਹਾਨੂ ਤਾਲੁਕਾ ਵਿੱਚ ਸਵੇਰੇ 4.35 ਵਜੇ ਭੂਚਾਲ ਆਇਆ। ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਡੋਡਾ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
EQ of M: 3.6, On: 07/01/2025 02:32:26 IST, Lat: 24.63 N, Long: 94.19 E, Depth: 10 Km, Location: Kangpokpi, Manipur.
For more information Download the BhooKamp App https://t.co/5gCOtjdtw0 @DrJitendraSingh @OfficeOfDrJS @Ravi_MoES @Dr_Mishra1966 @ndmaindia pic.twitter.com/hTDf8awHDA— National Center for Seismology (@NCS_Earthquake) January 6, 2025