All Latest NewsNews FlashPunjab News

ਅੰਮ੍ਰਿਤਪਾਲ ਦੇ ਪਿਤਾ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ

 

ਅੰਮ੍ਰਿਤਸਰ-

ਖਡੂਰ ਸਾਹਿਬ ਤੋਂ ਸੰਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਪੰਜਾਬ ਪੁਲਿਸ ਵੱਲੋਂ ਨਜ਼ਰਬੰਦ ਕੀਤਾ ਗਿਆ ਹੈ। ਪੁਲਿਸ ਵਲੋਂ ਨਜ਼ਰਬੰਦ ਕੀਤੇ ਜਾਣ ਤੋਂ ਬਾਅਦ ਤਰਸੇਮ ਸਿੰਘ ਨੇ ਦੱਸਿਆ ਕਿ ਅੱਜ ਕੌਮੀ ਇਨਸਾਫ ਮੋਰਚੇ ਦਾ ਦੂਜਾ ਸਾਲ ਹੈ।

ਉਥੇ ਬਹੁਤ ਵੱਡਾ ਇਕੱਠ ਹੋ ਰਿਹਾ ਉਹਦੇ ਵਿਚ ਅਸੀਂ ਸ਼ਾਮਿਲ ਹੋਣਾ ਸੀ ਪਰ ਰਾਤ ਤੋਂ ਹੀ ਪੂਰੇ ਪਿੰਡ ਦੇ ਵਿੱਚ ਪੁਲਿਸ ਦੇ ਵੱਲੋਂ ਫੋਰਸ ਤੈਨਾਤ ਕੀਤੀ ਗਈ  ਹੈ ਪੂਰੇ ਪਿੰਡ ਨੂੰ ਘੇਰਾ ਪਾਇਆ ਹੋਇਆ  ਹੈ ਪਿੰਡ ਚ ਵੀ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ  ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੋਸ਼ ਲਾਇਆ ਕਿ, ਸਰਕਾਰ ਡੈਮੋਕਰੇਸੀ ਦਾ ਘਾਣ ਕਰ ਰਹੀ ਹੈ। ਸੰਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ   ਸੰਗਤਾਂ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਤੁਸੀ ਵੱਧ ਤੋਂ ਵੱਧ ਕੌਮੀ ਇਨਸਾਫ ਮੋਰਚੇ ਤੇ ਪਹੁੰਚੋ ਕੇ ਉਹਨਾਂ ਦਾ ਸਾਥ ਦਿਓ ਤੇ ਆਪਣੇ ਬੰਦੀ ਸਿੰਘਾਂ ਦੇ ਹੱਕ ਚ ਆਵਾਜ਼ ਬੁਲੰਦ ਕਰੋ।

 

Leave a Reply

Your email address will not be published. Required fields are marked *