All Latest NewsNews FlashPunjab News

Punjab Bus Strike News: ਪੰਜਾਬ ‘ਚ ਸਰਕਾਰੀ ਬੱਸਾਂ ਦੀ ਮੁਕੰਮਲ ਹੜਤਾਲ, ਕੱਲ੍ਹ ਵੀ ਰਹੇਗਾ ਚੱਕਾ ਜਾਮ

 

Punjab Bus Strike News : ਪੰਜਾਬ ’ਚ ਸਰਕਾਰੀ ਬੱਸਾਂ 8 ਜਨਵਰੀ ਤੱਕ ਪੂਰੀ ਤਰ੍ਹਾਂ ਬੰਦ ਰਹਿਣਗੀਆਂ, ਜਿਸ ਕਾਰਨ ਆਮ ਲੋਕ ਸੋਚ ਸਮਝ ਕੇ ਹੀ ਘਰ ਤੋਂ ਬਾਹਰ ਨਿਕਲਣ। ਇਸ ਸਬੰਧੀ ਪੀਆਰਟੀਸੀ ਤੇ ਪਨਬੱਸ ਮੁਲਾਜ਼ਮ ਯੂਨੀਅਨ ਵੱਲੋਂ ਐਲਾਨ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮ ਯੂਨੀਅਨ ਵੱਲੋਂ ਬੀਤੇ ਦਿਨਾਂ ਦੌਰਾਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਾਲ ਮੀਟਿੰਗ ਹੋਈ ਸੀ।

ਇਸ ਦੌਰਾਨ ਉਨ੍ਹਾਂ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਮੇਤ ਹੋਰ ਕਈ ਮੰਗਾਂ ਸਬੰਧੀ ਚਰਚਾ ਹੋਈ ਸੀ।

ਪਰ ਮੀਟਿੰਗ ਬੇਸਿੱਟਾ ਰਹਿਣ ਕਾਰਨ ਪੀਆਰਟੀਸੀ ਤੇ ਪਨਬੱਸ ਮੁਲਾਜ਼ਮ ਯੂਨੀਅਨ ਵੱਲੋਂ ਤਿੰਨ ਦਿਨਾਂ ਲਈ, 8 ਜਨਵਰੀ ਤੱਕ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਸਤੋਂ ਇਲਾਵਾ ਯੂਨੀਅਨ ਵੱਲੋਂ ਨਾਲ ਹੀ ਐਲਾਨ ਕੀਤਾ ਗਿਆ ਹੈ ਕਿ 7 ਅਤੇ 8 ਜਨਵਰੀ ਨੂੰ ਮੁਲਾਜ਼ਮਾਂ ਵੱਲੋਂ ਚੰਡੀਗੜ੍ਹ ਵਿਖੇ ਸੀਐੱਮ ਰਿਹਾਇਸ਼ ਸਾਹਮਣੇ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ।

 

Leave a Reply

Your email address will not be published. Required fields are marked *