All Latest NewsNews FlashPunjab News

ਵੱਡੀ ਖ਼ਬਰ: ਥਰਮਲ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੇ 2 ਘੰਟੇ ਲਈ ਟੂਲ ਡਾਊਨ, ਕਿਹਾ- ਸਰਕਾਰ ਕਾਮਿਆਂ ਨੂੰ ਪੱਕਾ ਕਰਨ ਤੋਂ ਭੱਜੀ

 

ਪਾਵਰਕਾਮ ਅਤੇ ਟ੍ਰਾਂਸਕੋ ਦੇ ਸਮੂਹ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ:-ਕਮੇਟੀ ਆਗੂ

ਪੰਜਾਬ ਨੈੱਟਵਰਕ, ਲਹਿਰਾ ਮੁਹੱਬਤ

ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਬੈਨਰ ਹੇਠ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋੰ ਆਪਣੀਆਂ ਹੱਕੀ ਮੰਗਾਂ ਨੂੰ ਲੈਕੇ ਮਿਤੀ 07-08-09 ਜਨਵਰੀ ਨੂੰ 11 ਵਜ਼ੇ ਤੋਂ 01 ਵਜ਼ੇ ਤੱਕ ਟੂਲ ਡਾਊਨ ਕਰਨ ਅਤੇ 10 ਜਨਵਰੀ ਨੂੰ ਅਦਾਰਿਆਂ ਦੇ ਮੁੱਖ ਗੇਟਾਂ ‘ਇੱਕ ਰੋਜ਼ਾ ਧਰਨਾ’ ਦੇਣ ਦੇ ਉਲੀਕੇ ਸੰਘਰਸ਼ ਪ੍ਰੋ.ਤਹਿਤ ਅੱਜ ਥਰਮਲ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋੰ ‘ਕੋਲ ਹੈਂਡਲਿੰਗ ਪਲਾਂਟ’ ਵਿੱਚ ਨਵੀਂ ਕੰਨਟੀਨ ਕੋਲ ਅਤੇ ਮੇਨ ਪਲਾਂਟ ਵਿੱਚ ਗੋਲ ਕੰਨਟੀਨ ਕੋਲ ਸਵੇਰੇ 11 ਵਜ਼ੇ ਤੋਂ 01 ਵਜ਼ੇ ਤੱਕ ਟੂਲ ਡਾਊਨ ਕੀਤਾ ਗਿਆ।

ਇਸ ਸਮੇਂ ਹਾਜ਼ਿਰ ‘ਤਾਲਮੇਲ ਕਮੇਟੀ’ ਦੇ ਆਗੂਆਂ ਜਗਸੀਰ ਸਿੰਘ ਭੰਗੂ,ਬਾਦਲ ਸਿੰਘ ਭੁੱਲਰ,ਨਾਇਬ ਸਿੰਘ ਅਤੇ ਹਰਦੀਪ ਸਿੰਘ ਤੱਗੜ ਨੇ ਸੰਬੋਧਨ ਕਰਦਿਆਂ ਨੇ ਕਿਹਾ ਕਿ ਸਮੁੱਚੇ ਪਾਵਰਕਾਮ ਅਤੇ ਟ੍ਰਾਂਸਕੋ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਸਮੇਤ ਹੋਰ ਹੱਕੀ ਮੰਗਾਂ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਅਤੇ ਪਾਵਰਕਾਮ/ਟ੍ਰਾਂਸਕੋ ਦੀ ਮੈਨੇਜਮੈਂਟ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਨੂੰ ਪ੍ਰਵਾਨ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ।

ਜਦੋਂ ਕਿ ਸਮੁੱਚੇ ਵਿਭਾਗ ਵਿੱਚ ਸਮੇਤ ਸਰਕਾਰੀ ਥਰਮਲ ਪਲਾਂਟਾਂ,ਹਾਈਡਲ ਪ੍ਰੋਜੈਕਟਾਂ,ਗਰਿੱਡਾਂ,ਦਫਤਰਾਂ,ਸਟੋਰਾਂ ਅਤੇ ਸਮੁੱਚੇ ਫੀਲਡ ਵਿੱਚ ਹਜ਼ਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮ ਖਾਲੀ ਆਸਾਮੀਆਂ ਦੇ ਵਿਰੁੱਧ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਵੱਖ-ਵੱਖ ਪੱਕੀਆਂ ਪੋਸਟਾਂ ਤੇ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਇਹਨਾਂ ਉਕਤ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਭਰਤੀ ਪਾਵਰਕਾਮ ਅਤੇ ਟ੍ਰਾਂਸਕੋ ਦੀ ਮੈਨੇਜਮੈਂਟ ਦੀ ਮੰਗ ਅਨੁਸਾਰ ਵੱਖ-ਵੱਖ ਕੰਪਨੀਆਂ ਰਾਹੀਂ ਬਕਾਇਦਾ ਖਾਲੀ ਪਈਆਂ ਅਸਾਮੀਆਂ ਦੇ ਵਿਰੁੱਧ ਕੀਤੀ ਹੋਈ ਹੈ ਅਤੇ ਸਮੁੱਚੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਕੋਲ ਯੋਗਤਾ ਦੇ ਰੂਪ ਵਿੱਚ ਪੜਾਈ ਦੇ ਨਾਲ-ਨਾਲ ਵਿਭਾਗ ਵਿੱਚ ਸਾਲਾਂ-ਬੱਧੀ ਕੰਮ ਕਰਨ ਦਾ ਤਜ਼ਰਬਾ ਵੀ ਹੈ ਅਤੇ ਸਮੁੱਚੇ ਆਊਟਸੋਰਸ਼ਡ ਠੇਕਾ ਮੁਲਾਜ਼ਮ ਪੱਕੀ ਭਰਤੀ ਦੀਆਂ ਸਾਰੀਆਂ ਸ਼ਰਤਾਂ ਵੀ ਪੂਰੀਆਂ ਕਰਦੇ ਹਨ।

ਪਰ ਪੰਜਾਬ ਸਰਕਾਰ ਅਤੇ ਪਾਵਰਕਾਮ/ਟ੍ਰਾਂਸਕੋ ਦੀ ਮੈਨੇਜਮੇਂਟ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਅਣ-ਵੇਖਿਆ ਕਰਕੇ ਵਿਭਾਗ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨਾਲ਼ ਧ੍ਰੋਹ ਕਮਾ ਰਹੀ ਹੈ,ਜਿਸ ਦੇ ਵਿਰੋਧ ਵਜੋਂ ਅੱਜ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮ ਸੰਘਰਸ਼ ਕਰਨ ਲਈ ਮਜ਼ਬੂਰ ਹੋਏ ਹਨ,ਇਸ ਸਮੇਂ ਹਾਜ਼ਿਰ ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਅਤੇ ਟ੍ਰਾਂਸਕੋ ਦੀ ਮੈਨੇਜਮੇਂਟ ਤੋਂ ਮੰਗ ਕੀਤੀ ਕਿ ਪਾਵਰਕਾਮ ਅਤੇ ਟ੍ਰਾਂਸਕੋ ਵਿਭਾਗ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ।

ਪਾਵਰਕਾਮ ਅਤੇ ਟ੍ਰਾਂਸਕੋ ਵਿਭਾਗ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗ ਵਿੱਚ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜ਼ਰਤਾਂ ਦੇ ਕਾਨੂੰਨ 1948/ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਮੁਤਾਬਿਕ ਗੁਜ਼ਾਰੇਯੋਗ ਤਨਖਾਹ ਨਿਸ਼ਚਿਤ ਕੀਤੀ ਜਾਵੇ ਅਤੇ ਮੰਗ ਪੱਤਰ ਵਿੱਚ ਦਰਜ਼ ਹੋਰ ਸਮੂਹ ਮੰਗਾਂ ਨੂੰ ਜਲਦ ਪ੍ਰਵਾਨ ਕੀਤਾ ਜਾਵੇ, ਚਿੱਪ ਵਾਲੇ ਮੀਟਰ ਲਾਉਣ ਦੀ ਨੀਤੀ ਨੂੰ ਰੱਦ ਕੀਤਾ ਜਾਵੇ ਅਤੇ ਕਿਸਾਨਾਂ,ਮਜ਼ਦੂਰਾਂ,ਮੁਲਾਜ਼ਮਾਂ ਸਮੇਤ ਸੰਘਰਸ਼ ਕਰ ਰਹੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਜਲਦ ਪ੍ਰਵਾਨ ਕੀਤਾ ਜਾਵੇ।

 

Leave a Reply

Your email address will not be published. Required fields are marked *