ਵੱਡੀ ਖ਼ਬਰ: ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, 5 ਫਰਵਰੀ ਨੂੰ ਪੈਣਗੀਆਂ ਵੋਟਾਂ!
ਪੰਜਾਬ ਨੈੱਟਵਰਕ, ਨਵੀਂ ਦਿੱਲੀ
ਚੋਣ ਕਮਿਸ਼ਨ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ, “ਦਿੱਲੀ ਵਿਧਾਨ ਸਭਾ ਚੋਣਾਂ 5 ਫਰਵਰੀ ਨੂੰ ਇੱਕ ਪੜਾਅ ਵਿੱਚ ਹੋਣਗੀਆਂ। ਚੋਣਾਂ ਦੇ ਨਤੀਜੇ 8 ਫਰਵਰੀ ਨੂੰ ਜਾਰੀ ਕੀਤੇ ਜਾਣਗੇ।”
ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਦਾ ਕਾਰਜਕਾਲ 23 ਫਰਵਰੀ ਨੂੰ ਖਤਮ ਹੋ ਰਿਹਾ ਹੈ। ਸਾਲ 2020 ਵਿੱਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ 6 ਜਨਵਰੀ ਨੂੰ ਕੀਤਾ ਗਿਆ ਸੀ।
8 ਫਰਵਰੀ ਨੂੰ ਵੋਟਾਂ ਪੈਣ ਤੋਂ ਬਾਅਦ 11 ਫਰਵਰੀ ਨੂੰ ਵੋਟਾਂ ਦੀ ਗਿਣਤੀ ਹੋਈ ਸੀ, ਜਿਸ ਵਿੱਚ ਆਮ ਆਦਮੀ ਪਾਰਟੀ ਨੂੰ ਬੰਪਰ ਜਿੱਤ ਮਿਲੀ।
ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਦਿੱਲੀ ਦੀਆਂ ਕੁੱਲ 70 ਵਿਧਾਨ ਸਭਾ ਸੀਟਾਂ ਵਿੱਚੋਂ 62 ਸੀਟਾਂ ਜਿੱਤੀਆਂ ਸਨ, ਜਦਕਿ ਭਾਜਪਾ ਨੇ ਅੱਠ ਸੀਟਾਂ ਜਿੱਤੀਆਂ ਸਨ।