ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਮੰਨਣ ਬਾਰੇ ਵਿੱਤ ਮੰਤਰੀ ਚੀਮਾ ਦਾ ਅਹਿਮ ਬਿਆਨ, ਪੜ੍ਹੋ ਕੀ ਕਿਹਾ?
ਪੰਜਾਬ ਨੈੱਟਵਰਕ, ਚੰਡੀਗੜ੍ਹ-
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਕੰਪਿਊਟਰ ਅਧਿਆਪਕ ਯੂਨੀਅਨ’ ਨਾਲ ਮੀਟਿੰਗ ਕਰਕੇ ਪੰਜਾਬ ਸਰਕਾਰ ਨਾਲ ਸਬੰਧਤ ਮੰਗਾਂ ਅਤੇ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕਰਦਿਆਂ ਇੰਨ੍ਹਾਂ ਦੇ ਹੱਲ ਵੱਲ ਕਦਮ ਪੁੱਟਿਆ।
ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਅਤੇ ਕੰਪਿਊਟਰ ਅਧਿਆਪਕ ਯੂਨੀਅਨ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਵਿੱਤ ਵਿਭਾਗ ਵੱਲੋਂ ਉਨ੍ਹਾਂ ਦੀ ਮਹਿੰਗਾਈ ਭੱਤੇ ਨਾਲ ਸਬੰਧਤ ਮੰਗ ਨੂੰ ਗੰਭੀਰਤਾ ਨਾਲ ਵਿਚਾਰਿਆ ਜਾ ਰਿਹਾ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਹੋਰ ਜਾਇਜ਼ ਮੰਗਾਂ ਵੀ ਵਿਚਾਰ ਅਧੀਨ ਹਨ।