ਪੰਜਾਬ ਸਰਕਾਰ ਵੱਲੋਂ ਇੱਕ ਜ਼ਿਲ੍ਹੇ ’ਚ 14 ਜਨਵਰੀ ਦੀ ਛੁੱਟੀ ਦਾ ਐਲਾਨ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਸਰਕਾਰ ਵੱਲੋਂ 14 ਜਨਵਰੀ ਦੀ ਮੁਕਤਸਰ ਸਾਹਿਬ ਵਿਚ ਛੁੱਟੀ ਐਲਾਨੀ ਗਈ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ, ਮੇਲਾ ਮਾਘੀ ਮੌਕੇ 14 ਜਨਵਰੀ, 2025 (ਮੰਗਲਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।