All Latest NewsNews FlashPunjab News

ਸਾਂਝੇ ਅਧਿਆਪਕ ਮੋਰਚੇ ਦਾ ਵੱਡਾ ਐਲਾਨ; ਸਪੀਕਰ ਕੁਲਤਾਰ ਸੰਧਵਾਂ ਦੇ ਪਿੰਡ ਵੱਲ 11 ਜਨਵਰੀ ਨੂੰ ਕਰਾਂਗੇ ਰੋਸ ਮਾਰਚ

 

ਪੰਜਾਬ ਨੈੱਟਵਰਕ, ਫਾਜਿਲਕਾ

ਸਾਂਝਾ ਅਧਿਆਪਕ ਮੋਰਚਾ ਪੰਜਾਬ ਜ਼ਿਲ੍ਹਾ ਫਾਜ਼ਿਲਕਾ ਦੀ ਅਹਿਮ ਮੀਟਿੰਗ ਵਿਵੇਕਾਨੰਦ ਪਾਰਕ ਫਾਜ਼ਿਲਕਾ ਵਿਖੇ ਸੂਬਾ ਕਨਵੀਨਰ ਸੁਰਿੰਦਰ ਕੰਬੋਜ ਦੀ ਅਗਵਾਈ ਵਿੱਚ ਕੀਤੀ ਗਈ। ਮੀਟਿੰਗ ਵਿੱਚ ਮੁਲਾਜਮ ਏਕਤਾ ਸੰਘਰਸ਼ ਕਮੇਟੀ ਨੇ ਸ਼ਮੂਲੀਅਤ ਕੀਤੀ।

ਇਸ ਸਬੰਧੀ ਜ਼ਿਲ੍ਹਾ ਆਗੂਆਂ ਸਮੇਤ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੇ ਪਰਮਜੀਤ ਸਿੰਘ ਸੋ਼ਰੇਵਾਲਾ, ਦਲਜੀਤ ਸਿੰਘ ਸਭੱਰਵਾਲ, ਦਪਿੰਦਰ ਸਿੰਘ, ਧਰਮਿੰਦਰ ਗੁਪਤਾ, ਰੇਸ਼ਮ ਸਿੰਘ, ਕਪਿਲ ਕਪੂਰ ਆਗੂਆਂ ਨੇ ਉਹਨਾਂ ਦੱਸਿਆ ਕਿ ਲੰਬੇ ਸਮੇਂ ਤੋਂ ਬਾਅਦ ਸਿੱਖਿਆ ਵਿਭਾਗ ਵਿੱਚ ਹੋਈਆਂ ਵੱਖ ਵੱਖ ਕੈਡਰਾਂ ਦੀਆਂ ਤਰੱਕੀਆਂ ਦੇਣ ਸਮੇਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਅਧਿਆਪਕਾਂ ਨੂੰ ਸਾਰੇ ਖਾਲੀ ਸਟੇਸ਼ਨ ਨਾ ਦਿਖਾਉਣ, ਪ੍ਰਾਇਮਰੀ ਸਕੂਲਾਂ ਵਿੱਚ ਜਮਾਤਵਾਰ ਤੇ ਮਿਡਲ, ਹਾਈ ਅਤੇ ਸੀਨੀਅਰ ਸੈਕੈਂਡਰੀ ਸਕੂਲਾਂ ਵਿੱਚ ਵਿਸ਼ਿਆਵਾਰ ਪੋਸਟਾਂ ਨਾ ਦੇਣ, ਪੀ ਟੀ ਆਈ /ਆਰਟ ਐਂਡ ਕਰਾਫਟ ਟੀਚਰ ਆਦਿ ਸੀ ਐਂਡ ਵੀ ਅਧਿਆਪਕਾਂ ਦੇ ਪੇ ਸਕੇਲਾਂ ਸਬੰਧੀ ਵਿਤ ਵਿਭਾਗ ਵੱਲੋਂ ਜਾਰੀ ਤਰਕਹੀਣ ਸਪੀਕਿੰਗ ਆਰਡਰ ਰੱਦ ਨਾ ਕਰਨ।

ਇਸ ਤੋਂ ਇਲਾਵਾ ਨਵੀਂ ਸਿੱਖਿਆ ਨੀਤੀ 2020 ਨੂੰ ਲਾਗੂ ਕਰਦਿਆਂ ਲਗਭਗ 2400 ਮਿਡਲ ਅਤੇ ਘੱਟ ਬੱਚਿਆਂ ਵਾਲੇ ਸਕੂਲ ਬੰਦ ਕਰਨ ਦਾ ਫੈਸਲਾ ਕਰਨ, ਕੰਪਿਊਟਰ ਅਧਿਆਪਕਾਂ ਨੂੰ 20 ਸਾਲ ਬੀਤਣ ਦੇ ਬਾਅਦ ਵੀ ਸਿੱਖਿਆ ਵਿਭਾਗ ਵਿੱਚ ਮਰਜ ਨਾ ਕਰਨ ਦੇ ਵਿਰੁੱਧ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦਾ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਢਾਈ ਸਾਲ ਬੀਤਣ ਬਾਅਦ ਵੀ ਲਾਗੂ ਨਾ ਕਰਨ, ਪੇਂਡੂ ਭੱਤਾ ਬਾਰਡਰ ਏਰੀਆ ਭੱਤਾ ਸਮੇਤ 37 ਤਰ੍ਹਾਂ ਦੇ ਭੱਤੇ ਖਤਮ ਕਰਨ ਅਤੇ ਚਿਰਾਂ ਤੋਂ ਅਧਿਆਪਕਾਂ ਦੇ ਲਟਕ ਰਹੇ ਮਸਲਿਆਂ ਨੂੰ ਹੱਲ ਕਰਾਉਣ ਲਈ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪਿੰਡ ਵੱਲ ਨੂੰ 11 ਜਨਵਰੀ ਸ਼ਨੀਵਾਰ ਰੋਸ ਮਾਰਚ ਕੀਤਾ ਜਾਵੇਗਾ।

ਜਿਸ ਵਿੱਚ ਜ਼ਿਲ੍ਹਾ ਫਾਜ਼ਿਲਕਾ ਤੋਂ ਸਾਂਝਾ ਅਧਿਆਪਕ ਮੋਰਚਾ ਅਤੇ ਮੁਲਾਜਮ ਏਕਤਾ ਸੰਘਰਸ਼ ਕਮੇਟੀ ਦੇ ਸੈਂਕੜਿਆਂ ਦੀ ਗਿਣਤੀ ਵਿੱਚ ਅਧਿਆਪਕ ਵਹੀਰਾਂ ਘੱਤ ਕੇ ਪੁੱਜਣਗੇ।ਇਸ ਮੌਕੇ ਅਮਨਦੀਪ ਸਿੰਘ, ਨਿਸ਼ਾਂਤ ਅਗਰਵਾਲ, ਪਰਮਜੀਤ ਸਿੰਘ, ਮਨਜਿੰਦਰ ਸਿੰਘ, ਓਮ ਪ੍ਰਕਾਸ਼ ਕੁਲਬੀਰ ਸਿੰਘ ਆਦਿ ਹਾਜ਼ਰ ਸਨ।

 

Leave a Reply

Your email address will not be published. Required fields are marked *