All Latest NewsNews Flash

Punjab News: ਦਫ਼ਤਰੀ ਕਾਮਿਆਂ/ ਵਿਸ਼ੇਸ਼ ਅਧਿਆਪਕਾਂ ਨੇ ਘੇਰਿਆ ਸਿੱਖਿਆ ਭਵਨ!

 

ਸਰਵ ਸਿੱਖਿਆ ਅਭਿਆਨ ਦੇ ਦਫਤਰੀ ਕਾਮਿਆਂ ਅਤੇ ਵਿਸ਼ੇਸ਼ ਅਧਿਆਪਕਾਂ ਵੱਲੋਂ ਗੇਟ ਬੰਦ ਕਰਕੇ ਸਿੱਖਿਆ ਭਵਨ ਮੋਹਾਲੀ ਦਾ ਕੀਤਾ ਘਿਰਾੳ

ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਬਣੀ ਅਫਸਰ ਕਮੇਟੀ ਦੀ ਅੱਜ ਹੋਈ ਮੀਟਿੰਗ, ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਦਿੱਤਾ ਆਸਵਾਸ਼ਨ

ਦਫ਼ਤਰੀ ਕਾਮਿਆਂ ਦੀ ਹੜਤਾਲ 36ਵੇਂ ਦਿਨ ਵੀ ਰਹੀ ਜਾਰੀ

ਪੰਜਾਬ ਨੈੱਟਵਰਕ, ਮੋਹਾਲੀ

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਾਰ ਵਾਰ ਸੂਬੇ ਦੀ ਅਫ਼ਸਰਸ਼ਾਹੀ ਨੂੰ ਹੁਕਮ ਕਰਨ ਦੇ ਬਾਵਜੂਦ ਵੀ ਮੁਲਾਜ਼ਮਾਂ ਦੇ ਮਸਲੇ ਹੱਲ ਨਾ ਹੋਣ ਦੇ ਰੋਸ ਵਜੋਂ ਅੱਜ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫ਼ਤਰੀ ਕਾਮਿਆਂ ਅਤੇ ਵਿਸ਼ੇਸ਼ ਅਧਿਆਪਕਾਂ ਵੱਲੋਂ ਸਿੱਖਿਆ ਭਵਨ ਦੇ ਗੇਟ ਸੰਕੇਤਕ ਰੂਪ ਵਿੱਚ ਬੰਦ ਕੀਤੇ ਜਿਸ ਉਪਰੰਤ ਵਿਭਾਗ ਅਤੇ ਪ੍ਰਸ਼ਾਸਨ ਵੱਲੋਂ ਰਾਬਤਾ ਕਰਕੇ ਜਥੇਬੰਦੀ ਦੇ ਆਗੂਆਂ ਨੂੰ ਵਿਸ਼ਵਾਸ ਦੁਆਇਆ ਕਿ ਅੱਜ ਸ਼ਾਮ 4 ਵਜੇ ਅਫਸਰ ਕਮੇਟੀ ਦੀ ਮੀਟਿੰਗ ਹੋਵੇਗੀ ਜਿਸ ਵਿਚ ਮੁਲਾਜ਼ਮਾਂ ਨੂੰ ਰੈਗੂਲਰ ਦੀ ਮੰਗ ਫ਼ੈਸਲਾ ਲਿਆ ਜਾਵੇਗਾ ਉਪਰੰਤ ਮੁਲਾਜ਼ਮਾਂ ਵੱਲੋਂ ਗੇਟ ਖੋਲ ਦਿੱਤੇ ਗਏ।

ਮੁਲਾਜ਼ਮਾਂ ਵੱਲੋਂ ਵੱਡਾ ਇਕੱਠ ਹੋਣ ਉਪਰੰਤ ਜੰਮ ਕੇ ਸਰਕਾਰ ਤੇ ਅਫ਼ਸਰਸ਼ਾਹੀ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ। ਦੇਰ ਸ਼ਾਮ ਮੁਲਾਜ਼ਮ ਆਗੂਆਂ ਦੀ ਅਫਸਰ ਕਮੇਟੀ ਨਾਲ ਮੀਟਿੰਗ ਹੋਈ ਜਿਸ ਵਿੱਚ ਰੈਗੂਲਰ ਦੇ ਮਾਮਲੇ ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਹੋਇਆ ਅਤੇ ਬਾਕੀ ਮੰਗਾਂ ਵੀ ਜਲਦ ਪੂਰੀਆਂ ਕਰਨ ਦਾ ਸਕੱਤਰ ਕਮ ਡੀ ਜੀ ਐਸ ਈ ਵੱਲੋਂ ਜਥੇਬੰਦੀ ਦੇ ਆਗੂਆਂ ਨੂੰ ਆਸ਼ਵਾਸਨ ਦਿੱਤਾ।

ਆਗੂਆਂ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਕ੍ਰਮਵਾਰ 14 ਮਾਰਚ 2024, 06 ਨਵੰਬਰ 2024, 09 ਦਸੰਬਰ 2024 ਅਤੇ 26 ਦਸੰਬਰ 2024 ਨੂੰ ਹੋਈਆਂ ਮੀਟਿੰਗਾਂ ਵਿੱਚ ਮੰਗਾਂ ਨੂੰ ਤੁਰੰਤ ਨਿਬੇੜਨ ਦੇ ਆਦੇਸ਼ ਦਿੱਤੇ ਪਰ ਅੱਜ ਤੱਕ ਮੰਗਾਂ ਦੀ ਸਥਿਤੀ ਜਿਓ ਦੀ ਤਿਓ ਬਣੀ ਹੋਈ ਹੈ।

ਆਗੂਆਂ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਮੀਟਿੰਗਾਂ ਕਰਕੇ ਮੁਲਾਜ਼ਮਾਂ ਦੇ ਮਸਲੇ ਨਿਬੇੜਣ ਦੇ ਯਤਨ ਚ ਹੈ ਪਰ ਦੂਜੇ ਪਾਸੇ ਅਫਸਰਸ਼ਾਹੀ ਮੁਲਾਜ਼ਮਾਂ ਤੇ ਕਾਰਵਾਈ ਕਰਨ ਨੂੰ ਉਤਾਵਲੀ ਹੋ ਰਹੀ ਹੈ। ਦਫਤਰੀ ਕਰਮਚਾਰੀਆ ਦੀ ਚੱਲ ਰਹੀ ਹੜਤਾਲ ਤੇ ਸੂਬੇ ਦੇ ਕੁਝ ਜ਼ਿਲ੍ਹਾ ਸਿੱਖਿਆ ਅਫਸਰਾਂ ਵੱਲੋਂ ਮੁਲਾਜ਼ਾਮਾਂ ਨੂੰ ਹਾਜ਼ਰੀ ਨਾ ਲਗਾਉਣ ਦੇ ਫਰਮਾਨ ਕੀਤੇ ਗਏ ਹਨ ਜਿਸ ਤੋਂ ਮੁਲਾਜ਼ਮਾਂ ਵਿਚ ਰੋਸ ਵੱਧ ਗਿਆ ਹੈ। ਮੁਲਾਜ਼ਮਾਂ ਵੱਲੋਂ ਸਿੱਖਿਆ ਭਵਨ ਦੇ ਬਾਹਰ ਸ਼ੁਰੂ ਕੀਤਾ ਧਰਨਾ ਅੱਜ 44ਵੇਂ ਦਿਨ ਅਤੇ ਕਲਮ ਛੋੜ ਹੜਤਾਲ 36ਵੇਂ ਦਿਨ ਵੀ ਜਾਰੀ ਰਹੀ।

ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ 21 ਅਪ੍ਰੈਲ 2022 ਅਤੇ ਕੈਬਿਨਟ ਸਬ ਕਮੇਟੀ ਵੱਲੋਂ 14 ਮਾਰਚ 2024 ਨੂੰ ਦਫ਼ਤਰੀ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਸਹਿਮਤੀ ਦਿੱਤੀ ਸੀ ਅਤੇ 14 ਮਾਰਚ ਦੀ ਮੀਟਿੰਗ ਵਿਚ ਵਿੱਤ ਮੰਤਰੀ ਦੇ ਆਦੇਸ਼ਾ ਅਨੁਸਾਰ ਜਥੇਬੰਦੀ ਵੱਲੋਂ ਡੀ.ਜੀ.ਐਸ. ਈ ਨੂੰ ਐਫੀਡੈਵਿਟ ਵੀ ਦਿੱਤਾ ਸੀ ਪ੍ਰੰਤੂ ਇਸ ਦੇ ਬਾਵਜੂਦ ਵੀ ਮੁਲਾਜ਼ਮਾਂ ਨੂੰ ਰੈਗੂਲਰ ਨਹੀ ਕੀਤਾ ਗਿਆ।

ਮੀਟਿੰਗ ਦੋਰਾਨ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁੜ ਅਧਿਕਾਰੀਆਂ ਤੇ ਅਧਾਰਤ ਵਿੱਤ ਵਿਭਾਗ ਪ੍ਰਸੋਨਲ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਬਣੀ ਅਫਸਰ ਕਮੇਟੀ ਨੂੰ ਦਫ਼ਤਰੀ ਕਰਮਚਾਰੀਆਂ ਤੇ ਵਿਸ਼ੇਸ਼ ਅਧਿਆਪਕਾਂ ਨੂੰ 8886 ਅਧਿਆਪਕਾਂ ਦੀ ਤਰਜ ਤੇ ਰੈਗੂਲਰ ਕਰਨ ਲਈ ਤੁਰੰਤ ਅਫ਼ਸਰ ਕਮੇਟੀ ਦੀ ਮੀਟਿੰਗ ਕਰਕੇ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਦੂਜੀ ਮੰਗ ਸਮੱਗਰਾ ਦੇ ਦਫ਼ਤਰੀ ਕਰਮਚਾਰੀਆਂ ਦੀ 5000 ਤਨਖਾਹ ਕਟੋਤੀ ਅਤੇ ਮਿਡ ਡੇ ਮੀਲ ਦਫ਼ਤਰੀ ਕਰਮਚਾਰੀਆ ਦੀ ਤਨਖਾਹ ਵਾਧੇ ਦੀ ਫਾਈਲ ਤੇ ਤੁਰੰਤ ਕਾਰਵਾਈ ਕਰਨ ਦੇ ਵਿੱਤ ਸਕੱਤਰ ਨੂੰ ਆਦੇਸ਼ ਦਿੱਤੇ।

ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਅਤੇ ਵਿਸ਼ੇਸ਼ ਅਧਿਆਪਕ ਯੂਨੀਅਨ ਦੇ ਆਗੂ ਕੁਲਦੀਪ ਸਿੰਘ ਰਜਿੰਦਰ ਸਿੰਘ ਸੰਧਾ ਜਗਮੋਹਨ ਸਿੰਘ ਰਾਮੇਸ਼ ਸਹਾਰਨ ਗੁਰਮੀਤ ਸਿੰਘ ਮਾਂਗਟ ਪ੍ਰਵੀਨ ਸ਼ਰਮਾਂ ਨਰਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਤਾਂ ਮੁਲਾਜ਼ਮਾਂ ਦੀਆ ਮੰਗਾਂ ਪ੍ਰਤੀ ਸੰਜੀਦਾ ਹੈ ਪਰ ਅਫਸਰ ਜਾਣਬੁਝ ਕੇ ਮੁਲਾਜ਼ਮਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ ਅਤੇ ਇਸ ਕਰਕੇ ਮੁਲਾਜ਼ਮ ਹੜਤਾਲ ਕਰਕੇ ਸੜਕਾਂ ਤੇ ਆਉਣ ਨੂੰ ਮਜਬੂਰ ਹਨ।

ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਦੇ ਫੈਸਲੇ ਤੋਂ ਬਾਅਦ ਕੈਬਿਨਟ ਸਬ ਕਮੇਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਤਨਖਾਹ ਕਟੋਤੀ ਦੂਰ ਕਰਨ ਦੇ ਫੈਸਲੇ ਲੈ ਕੇ 4 ਵਾਰ ਅਧਿਕਾਰੀਆ ਨੂੰ ਆਦੇਸ਼ ਦਿੱਤੇ ਪਰ ਵਿੱਤ ਵਿਭਾਗ ਦੇ ਅਧਿਕਾਰੀ ਜਾਣਬੁੱਝ ਕੇ ਮਸਲੇ ਨੂੰ ਉਲਝਾ ਰਹੇ ਹਨ। ਆਗੂਆਂ ਨੇ ਕਿਹਾ ਕਿ ਸਰਕਾਰ ਦਾ ਏਜੰਡਾ ਸੀ ਕਿ ਸੂਬੇ ਵਿੱਚ ਕੋਈ ਵੀ ਮੁਲਾਜ਼ਮ ਕੱਚਾ ਨਹੀਂ ਰਹਿਣ ਦੇਣਾ ਪਰ ੨ ਸਾਲ ਤੋਂ ਉੱਪਰ ਦਾ ਸਮਾਂ ਬੀਤ ਗਿਆ ਹੈ ਅਤੇ ਅਧਿਕਾਰੀ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਉਲਝਾਂ ਰਹੇ ਹਨ।

 

Leave a Reply

Your email address will not be published. Required fields are marked *