Punjab News: ਥਰਮਲ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੇ ਤੀਜੇ ਦਿਨ ਵੀ 11 ਵਜ਼ੇ ਤੋਂ 1 ਵਜ਼ੇ ਤੱਕ ਕੀਤਾ ਟੂਲ ਡਾਊਨ
ਠੇਕਾ ਮੁਲਾਜ਼ਮ ਭਲਕੇ ਦੇਣਗੇ ਇੱਕ ਰੋਜ਼ਾ ਧਰਨਾ:-ਕਮੇਟੀ ਆਗੂ
ਪੰਜਾਬ ਨੈੱਟਵਰਕ, ਲਹਿਰਾ ਮੁਹੱਬਤ
ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਬੈਨਰ ਹੇਠ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋੰ ਆਪਣੀਆਂ ਹੱਕੀ ਮੰਗਾਂ ਨੂੰ ਲੈਕੇ ਟੂਲ ਡਾਊਨ ਕਰਨ ਦੇ ਉਲੀਕੇ ਸੰਘਰਸ਼ ਤਹਿਤ ਥਰਮਲ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੇ ਤੀਜੇ ਦਿਨ ਵੀ ਸਵੇਰੇ 11 ਵਜ਼ੇ ਤੋਂ 01 ਵਜ਼ੇ ਤੱਕ ਕੀਤਾ ਗਿਆ ਟੂਲ ਡਾਊਨ,ਇਸ ਸਮੇਂ ਹਾਜ਼ਿਰ ਕਮੇਟੀ ਦੇ ਆਗੂਆਂ ਜਗਰੂਪ ਸਿੰਘ,ਜਗਸੀਰ ਸਿੰਘ ਭੰਗੂ,ਬਾਦਲ ਸਿੰਘ ਭੁੱਲਰ,ਬਲਜਿੰਦਰ ਮਾਨ,ਲਛਮਣ ਸਿੰਘ ਰਾਮਪੁਰਾ,ਹਰਦੀਪ ਸਿੰਘ ਤੱਗੜ,ਨਾਇਬ ਸਿੰਘ,ਗੁਰਸ਼ਰਨ ਸਿੰਘ ਨੇ ਸੰਬੋਧਨ ਕਰਦਿਆਂ ਨੇ ਕਿਹਾ ਕਿ ਸਮੁੱਚੇ ਪਾਵਰਕਾਮ ਅਤੇ ਟ੍ਰਾਂਸਕੋ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਸਮੇਤ ਹੋਰ ਹੱਕੀ ਮੰਗਾਂ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰ ਰਹੇ ਹਨ।
ਪਰ ਸਰਕਾਰ ਅਤੇ ਮੈਨੇਜਮੈਂਟ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ,ਜਦੋਂ ਕਿ ਸਮੁੱਚੇ ਵਿਭਾਗ ਵਿੱਚ ਸਮੇਤ ਸਰਕਾਰੀ ਥਰਮਲ ਪਲਾਂਟਾਂ,ਹਾਈਡਲ ਪ੍ਰੋਜੈਕਟਾਂ,ਗਰਿੱਡਾਂ,ਦਫਤਰਾਂ,ਸਟੋਰਾਂ ਅਤੇ ਸਮੁੱਚੇ ਫੀਲਡ ਵਿੱਚ ਹਜ਼ਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮ ਖਾਲੀ ਆਸਾਮੀਆਂ ਦੇ ਵਿਰੁੱਧ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਵੱਖ-ਵੱਖ ਪੱਕੀਆਂ ਪੋਸਟਾਂ ਤੇ ਸੇਵਾਵਾਂ ਦੇ ਰਹੇ ਹਨ ਅਤੇ ਇਹਨਾਂ ਸਮੂਹ ਆਊਟਸੋਰਸ਼ਡ ਮੁਲਾਜ਼ਮਾਂ ਦੀ ਭਰਤੀ ਵਿਭਾਗ ਦੀ ਮੈਨੇਜਮੈਂਟ ਦੀ ਮੰਗ ਅਨੁਸਾਰ ਵੱਖ-ਵੱਖ ਕੰਪਨੀਆਂ ਰਾਹੀਂ ਬਕਾਇਦਾ ਖਾਲੀ ਪਈਆਂ ਅਸਾਮੀਆਂ ਦੇ ਵਿਰੁੱਧ ਕੀਤੀ ਹੋਈ ਹੈ ਅਤੇ ਸਮੁੱਚੇ ਆਊਟਸੋਰਸ਼ਡ ਮੁਲਾਜ਼ਮਾਂ ਕੋਲ ਯੋਗਤਾ ਦੇ ਰੂਪ ਵਿੱਚ ਪੜਾਈ ਦੇ ਨਾਲ-ਨਾਲ ਵਿਭਾਗ ਵਿੱਚ ਸਾਲਾਂ-ਬੱਧੀ ਕੰਮ ਕਰਨ ਦਾ ਤਜ਼ਰਬਾ ਵੀ ਹੈ।
ਪਰ ਪੰਜਾਬ ਸਰਕਾਰ ਅਤੇ ਮੈਨੇਜਮੇਂਟ ਆਊਟਸੋਰਸ਼ਡ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਅਣ-ਵੇਖਿਆ ਕਰਕੇ ਆਊਟਸੋਰਸ਼ਡ ਮੁਲਾਜ਼ਮਾਂ ਨਾਲ਼ ਧੋਖਾ ਕਰ ਰਹੀ ਹੈ,ਜਿਸ ਦੇ ਵਿਰੋਧ ਵਜੋਂ ਅੱਜ ਵਿਭਾਗ ਦੇ ਆਊਟਸੋਰਸ਼ਡ ਮੁਲਾਜ਼ਮ ਸੰਘਰਸ਼ ਕਰਨ ਲਈ ਮਜ਼ਬੂਰ ਹਨ,ਇਸ ਸਮੇਂ ਹਾਜ਼ਿਰ ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਅਤੇ ਟ੍ਰਾਂਸਕੋ ਦੀ ਮੈਨੇਜਮੇਂਟ ਤੋਂ ਮੰਗ ਕੀਤੀ ਕਿ ਪਾਵਰਕਾਮ ਅਤੇ ਟ੍ਰਾਂਸਕੋ ਵਿਭਾਗ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਪਾਵਰਕਾਮ ਅਤੇ ਟ੍ਰਾਂਸਕੋ ਵਿਭਾਗ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗ ਵਿੱਚ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜ਼ਰਤਾਂ ਦੇ ਕਾਨੂੰਨ 1948/ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਮੁਤਾਬਿਕ ਗੁਜ਼ਾਰੇਯੋਗ ਤਨਖਾਹ ਨਿਸ਼ਚਿਤ ਕੀਤੀ ਜਾਵੇ ਅਤੇ ਮੰਗ ਪੱਤਰ ਵਿੱਚ ਦਰਜ਼ ਹੋਰ ਮੰਗਾਂ ਨੂੰ ਜਲਦ ਪ੍ਰਵਾਨ ਕੀਤਾ ਜਾਵੇ।