By-Election: ਕੀ ਪੂਰੇ ਪੰਜਾਬ ‘ਚ ਲੱਗਿਆ ਚੋਣ ਜ਼ਾਬਤਾ? ਪੜ੍ਹੋ ਮੁੱਖ ਚੋਣ ਅਫ਼ਸਰ ਦਾ ਸਪੱਸ਼ਟੀਕਰਨ

All Latest NewsGeneral NewsNews FlashPolitics/ OpinionPunjab NewsTOP STORIES

 

By-Election: ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ

ਪੰਜਾਬ ਨੈੱਟਵਰਕ, ਚੰਡੀਗੜ੍ਹ

By-Election: ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਹੈ। ਚੋਣ ਦੇ ਐਲਾਨ ਮਗਰੋਂ ਸੋਸ਼ਲ ਮੀਡੀਆ ਤੇ ਚਰਚਾ ਚੱਲ ਰਹੀ ਹੈ ਕਿ, ਹੁਣ ਪੂਰੇ ਪੰਜਾਬ ਦੇ ਅੰਦਰ ਫਿਰ ਤੋਂ ਚੋਣ ਜ਼ਾਬਤਾ ਮੁੜ ਤੋਂ ਲੱਗ ਗਿਆ ਹੈ। ਸੋਸ਼ਲ ਮੀਡੀਆ ਤੇ ਚੱਲ ਰਹੀ ਚਰਚਾ ਅਤੇ ਚੋਣ ਜ਼ਾਬਤੇ ਬਾਰੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਪੱਸ਼ਟੀਕਰਨ ਜਾਰੀ ਕੀਤਾ ਹੈ।

ਉਨ੍ਹਾਂ ਦੱਸਿਆ ਕਿ, ਜ਼ਿਮਨੀ ਚੋਣ ਦੇ ਐਲਾਨ ਦੇ ਨਾਲ ਹੀ ਅੱਜ ਤੋਂ ਯਾਨੀ ਕਿ ਸੋਮਵਾਰ ਤੋਂ ਸਿਰਫ਼ ਜਲੰਧਰ ਪੱਛਮੀ ਹਲਕੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜ਼ਾਬਤਾ 15 ਜੁਲਾਈ (ਸੋਮਵਾਰ) ਤੱਕ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ 34-ਜਲੰਧਰ ਪੱਛਮੀ (ਐਸ.ਸੀ) ਦੇ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ।

ਜਲੰਧਰ ਪੱਛਮੀ ਹਲਕੇ ਤੇ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਸਿਬਿਨ ਸੀ ਨੇ ਦੱਸਿਆ ਕਿ 14 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ।

ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਤਾਰੀਖ 26 ਜੂਨ (ਬੁੱਧਵਾਰ) ਹੈ। ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

 

Media PBN Staff

Media PBN Staff

Leave a Reply

Your email address will not be published. Required fields are marked *