ਵੱਡੀ ਖ਼ਬਰ: ਮਹਿਲਾ ਕਮਿਸ਼ਨ ਦੀ ਉੱਪ ਪ੍ਰਧਾਨ ਨੂੰ ਅਹੁਦੇ ਤੋਂ ਹਟਾਇਆ, ਰਿਸ਼ਵਤ ਨਾਲ ਜੁੜਿਆ ਮਾਮਲਾ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਸੋਨੀਆ ਅਗਰਵਾਲ ਨੂੰ ਮਹਿਲਾ ਕਮਿਸ਼ਨ ਦੀ ਉਪ ਪ੍ਰਧਾਨ ਦੇ ਅਹੁਦੇ ਤੋਂ ਹਰਿਆਣਾ ਸਰਕਾਰ ਦੇ ਵੱਲੋਂ ਹਟਾ ਦਿੱਤਾ ਗਿਆ ਹੈ। ਇਹ ਹੁਕਮ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਅਮਾਨਿਤ ਪੀ. ਕੁਮਾਰ ਨੇ ਜਾਰੀ ਕੀਤਾ ਹੈ।
ਦੱਸ ਦੇਈਏ ਕਿ 15 ਦਸੰਬਰ ਨੂੰ ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਪ੍ਰਧਾਨ ਸੋਨੀਆ ਅਗਰਵਾਲ ਅਤੇ ਉਨ੍ਹਾਂ ਦੀ ਕਾਰ ਡਰਾਈਵਰ ਨੂੰ ਏਸੀਬੀ ਨੇ ਰਿਸ਼ਵਤਖੋਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ।