ਵੱਡੀ ਖ਼ਬਰ: AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ ਨੈੱਟਵਰਕ, ਲੁਧਿਆਣਾ-
ਲੁਧਿਆਣਾ ਪੱਛਮੀ ਤੋਂ ਆਪ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪੁਲਿਸ ਮੁਤਾਬਕ, ਗੋਲੀ ਲੱਗਣ ਦੀ ਘਟਨਾ ਰਾਤ ਕਰੀਬ 12 ਵਜੇ ਵਾਪਰੀ।
ਦੱਸਿਆ ਜਾ ਰਿਹਾ ਹੈ ਕਿ, ਵਿਧਾਇਕ ਦੇ ਸਿਰ ਤੇ ਗੋਲੀ ਲੱਗੀ, ਜਿਸ ਤੋਂ ਬਾਅਦ ਉਹਨਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਦੂਜੇ ਪਾਸੇ ਲੁਧਿਆਣਾ ਦੇ ADCP ਲੁਧਿਆਣਾ ਜਸਕਰਨ ਸਿੰਘ ਤੇਜਾ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ, ਘਟਨਾ ਰਾਤ ਕਰੀਬ 12 ਵਜੇ ਵਾਪਰੀ, ਸਾਡੀਆਂ ਟੀਮਾਂ ਮਾਮਲੇ ਦੀ ਜਾਂਚ ਵਿਚ ਜੁਟੀਆਂ ਹੋਈਆਂ ਹਨ, ਕਿਸ ਗੰਨ ਦੇ ਨਾਲ ਸ਼ੂਟ ਕੀਤਾ ਗਿਆ, ਹਾਲੇ ਸਭ ਇਨਵੈਸਟੀਗੇਸ਼ਨ ਦਾ ਪਾਰਟ ਹੈ।
ਪੁਲਿਸ ਅਫਸਰ ਨੇ ਇਹ ਵੀ ਦੱਸਿਆ ਕਿ, ਜਲਦੀ ਹੀ ਇਸ ਮਾਮਲੇ ਵਿੱਚ ਨਵਾਂ ਖੁਲਾਸਾ ਕਰਕੇ ਵਿਧਾਇਕ ਦੀ ਮੌਤ ਦੇ ਅਸਲ ਕਾਰਨਾਂ ਤੱਕ ਪੁੱਜਿਆ ਜਾਵੇਗਾ।