All Latest NewsNews FlashPunjab News

ਕੰਪਿਊਟਰ ਅਧਿਆਪਕ “ਭੁੱਖ ਹੜਤਾਲ ਸੰਘਰਸ਼ ਕਮੇਟੀ” ਵੱਲੋਂ ਅਮਨ ਅਰੋੜਾ ਦੀ ਰਿਹਾਇਸ਼ ਵੱਲ ਮਾਰਚ ਕਰਕੇ ਫੂਕੇ 2100 ਝਾੜੂ

 

ਦਲਜੀਤ ਕੌਰ/ਪੰਜਾਬ ਨੈਟਵਰਕ ਚੰਡੀਗੜ੍ਹ

ਕੰਪਿਊਟਰ ਅਧਿਆਪਕਾਂ ਵੱਲੋਂ ਪੰਜਾਬ ਦੀ ਸਮੁੱਚੀ ਕੈਬਨਿਟ ਨੂੰ ਸੰਘਰਸ਼ੀ ਸੇਕ ਤੋਂ ਜਾਣੂ ਕਰਵਾਉਣ ਦੀ ਲੜੀ ਤਹਿਤ 11 ਜਨਵਰੀ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮਨਿਸਟਰ ਅਮਨ ਅਰੋੜਾ ਦੇ ਘਰ ਵੱਲ ਰੋਸ ਮਾਰਚ ਕੀਤਾ ਗਿਆ।

ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀਟੀਐੱਫ) ਵੱਲੋਂ ਕੰਪਿਊਟਰ ਅਧਿਆਪਕਾਂ ਦੇ ਇਸ ਸੰਘਰਸ਼ ਦੀ ਪਿੱਠ ‘ਤੇ ਡਟਣ ਦਾ ਫੈਸਲਾ ਕੀਤਾ ਹੋਇਆ ਹੈ ਅਤੇ ਲਗਾਤਾਰ ਹਰ ਪੱਖੋਂ ਕੰਪਿਊਟਰ ਅਧਿਆਪਕਾਂ ਦੀ ਇਸ ਅਣਥੱਕ ਲੜਾਈ ਦਾ ਹਿੱਸਾ ਬਣਨ ਦਾ ਤਹੱਈਆ ਕੀਤਾ ਹੋਇਆ ਹੈ।

ਸੁਨਾਮ ਵਿਖੇ ਹੋਏ ਕੰਪਿਊਟਰ ਅਧਿਆਪਕਾਂ ਦੇ ਰੋਸ ਮਾਰਚ ਵਿੱਚ ਵੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਆਗੂ ਰਘਵੀਰ ਸਿੰਘ ਭਵਾਨੀਗੜ੍ਹ, ਦਲਜੀਤ ਸਫ਼ੀਪੁਰ, ਮੇਘ ਰਾਜ, ਅਮਨ ਵਿਸ਼ਿਸ਼ਟ ਦੀ ਅਗਵਾਈ ਵਿੱਚ ਸੰਗਰੂਰ, ਗੁਰਪਿਆਰ ਸਿੰਘ ਕੋਟਲੀ ਤੇ ਸ਼ਿਵ ਸ਼ੰਕਰ ਦੀ ਅਗਵਾਈ ਵਿੱਚ ਮੋਹਾਲੀ, ਮਲਕੀਤ ਸਿੰਘ ਹਰਾਜ਼, ਸਰਬਜੀਤ ਭਾਵੜਾ ਤੇ ਅਮਿਤ ਸ਼ਰਮਾ ਦੀ ਅਗਵਾਈ ਵਿੱਚ ਫਿਰੋਜ਼ਪੁਰ, ਹਰਵਿੰਦਰ ਰੱਖੜਾ ਤੇ ਗੁਰਜੀਤ ਘੱਗਾ ਦੀ ਅਗਵਾਈ ਵਿੱਚ ਪਟਿਆਲਾ, ਰਾਜੀਵ ਕੁਮਾਰ ਤੇ ਨਿਰਮਲ ਚੁਹਾਨਕੇ ਦੀ ਅਗਵਾਈ ਵਿੱਚ ਬਰਨਾਲਾ, ਪਵਨ ਕੁਮਾਰ ਤੇ ਪਰਮਾਤਮਾ ਸਿੰਘ ਦੀ ਅਗਵਾਈ ਵਿੱਚ ਮੁਕਤਸਰ ਸਾਹਿਬ, ਅਮਰੀਕ ਭੀਖੀ ਤੇ ਗੁਰਦਾਸ ਗੁਰਨੇ ਦੀ ਅਗਵਾਈ ਵਿੱਚ ਮਾਨਸਾ, ਮਹਿੰਦਰ ਕੌੜਿਆਂਵਾਲੀ ਦੀ ਅਗਵਾਈ ਵਿੱਚ ਫਾਜ਼ਿਲਕਾ ਅਤੇ ਡੀਐਮਐਫ ਆਗੂ ਸਕਿੰਦਰ ਧਾਲੀਵਾਲ ਦੀ ਅਗਵਾਈ ਵਿੱਚ ਬਠਿੰਡਾ ਆਦਿ ਜਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ।

ਮੰਚ ਤੋਂ ਸੂਬਾ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਸੂਬਾ ਮੀਤ ਪ੍ਰਧਾਨ ਰਾਜੀਵ ਬਰਨਾਲਾ ਅਤੇ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਜਨਰਲ ਸਕੱਤਰ ਹਰਦੀਪ ਟੋਡਰਪੁਰ ਨੇ ਸੰਬੋਧਨ ਕੀਤਾ।

 

Leave a Reply

Your email address will not be published. Required fields are marked *