ਵੱਡੀ ਖ਼ਬਰ: ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀਆਂ 27 ਜਨਵਰੀ ਤੱਕ ਛੁੱਟੀਆਂ ਰੱਦ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੀ ਮਾਨ ਸਰਕਾਰ ਦੇ ਵੱਲੋਂ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਗਣਤੰਤਰ ਦਿਵਸ ਦੇ ਸਬੰਧ ਵਿੱਚ 27 ਜਨਵਰੀ ਤੱਕ ਰੱਦ ਕਰ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਿਕ, ਇਹ ਹੁਕਮ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਜਾਰੀ ਕੀਤੇ ਹਨ। ਜਿਸ ਵਿੱਚ ਡੀਜੀਪੀ ਯਾਦਵ ਨੇ ਕਿਹਾ- ਪੰਜਾਬ ਵਿੱਚ 27 ਜਨਵਰੀ ਤੱਕ ਕਿਸੇ ਵੀ ਪੁਲਿਸ ਮੁਲਾਜ਼ਮ ਨੂੰ ਛੁੱਟੀ ਨਹੀਂ ਦਿੱਤੀ ਜਾਵੇਗੀ।
ਇਸ ਸਬੰਧੀ ਆਈਜੀ ਹੈੱਡਕੁਆਰਟਰ ਡਾ.ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਸਖ਼ਤ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸੇ ਵੀ ਪੁਲੀਸ ਮੁਲਾਜ਼ਮ ਨੂੰ 27 ਜਨਵਰੀ ਤੱਕ ਛੁੱਟੀ ਨਹੀਂ ਦਿੱਤੀ ਜਾਵੇਗੀ। ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਸੂਬੇ ਭਰ ਵਿੱਚ 24 ਘੰਟੇ ਤਿਆਰ ਰਹੇਗੀ।