All Latest NewsNews FlashPoliticsTOP STORIES

ਵੱਡੀ ਖ਼ਬਰ: ਹਰਿਆਣਾ ‘ਚ AAP-ਕਾਂਗਰਸ ਗੱਠਜੋੜ ਟੁੱਟਿਆ

 

AAP-ਕਾਂਗਰਸ ਗੱਠਜੋੜ ਟੁੱਟਿਆ! ਕਾਂਗਰਸ ਹਰਿਆਣਾ ਵਿਚ ਇਕੱਲਿਆਂ ਹੀ ਚੋਣਾਂ ਲੜੇਗੀ- ਦੀਪੇਂਦਰ ਹੁੱਡਾ

ਪੰਜਾਬ ਨੈੱਟਵਰਕ, ਚੰਡੀਗੜ੍ਹ-

AAP-ਕਾਂਗਰਸ ਗੱਠਜੋੜ ਟੁੱਟਿਆ! ਹਰਿਆਣਾ ਵਿਚ AAP ਕਾਂਗਰਸ ਗੱਠਜੋੜ ਟੁੱਟ ਗਿਆ ਹੈ। ਰੋਹਤਕ ਤੋਂ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਹਰਿਆਣਾ ‘ਚ ਆਮ ਆਦਮੀ ਪਾਰਟੀ ਨਾਲ ਸਾਡਾ ਗਠਜੋੜ ਲੋਕ ਸਭਾ ਚੋਣਾਂ ਤੱਕ ਹੀ ਸੀ।

ਕਾਂਗਰਸ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨ ਦੇ ਪੂਰੀ ਤਰ੍ਹਾਂ ਸਮਰੱਥ ਹੈ। ਇਸ ਕਾਰਨ ਕਾਂਗਰਸ ਹਰਿਆਣਾ ਵਿਚ ਇਕੱਲਿਆਂ ਹੀ ਚੋਣਾਂ ਲੜੇਗੀ। ਅਸੀਂ ਹਰਿਆਣਾ ਨੂੰ ਬਚਾਉਣਾ ਹੈ ਅਤੇ ਹਰਿਆਣਾ ਵਿਚ ਬਦਲਾਅ ਲਿਆਉਣਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਸਾਲ ਦੇ ਅੰਤ ਤੱਕ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ।

ਤੁਹਾਨੂੰ ਦੱਸ ਦੇਈਏ ਕਿ ਹਰਿਆਣਾ ਦੀਆਂ 90 ਸੀਟਾਂ ‘ਤੇ ਵਿਧਾਨ ਸਭਾ ਚੋਣਾਂ ਅਕਤੂਬਰ 2024 ਨੂੰ ਜਾਂ ਇਸ ਤੋਂ ਪਹਿਲਾਂ ਕਰਵਾਈਆਂ ਜਾ ਸਕਦੀਆਂ ਹਨ। ਹਰਿਆਣਾ ਵਿਧਾਨ ਸਭਾ ਦਾ ਕਾਰਜਕਾਲ 3 ਨਵੰਬਰ 2024 ਨੂੰ ਖਤਮ ਹੋਣ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਅਕਤੂਬਰ 2019 ਵਿੱਚ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ। ਇਸ ਸਮੇਂ ਹਰਿਆਣਾ ਵਿੱਚ ਭਾਜਪਾ ਦੀ ਸਰਕਾਰ ਹੈ ਅਤੇ ਨਾਇਬ ਸਿੰਘ ਸੈਣੀ ਸੂਬੇ ਦੇ ਮੁੱਖ ਮੰਤਰੀ ਹਨ।

 

Leave a Reply

Your email address will not be published. Required fields are marked *