ਸਾਵਧਾਨ! ਮੌਸਮ ਵਿਭਾਗ ਨੇ ਭਾਰੀ ਮੀਂਹ ਦੀ ਦਿੱਤੀ ਚੇਤਾਵਨੀ
ਚੰਡੀਗੜ੍ਹ-
ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਹਿਮਾਚਲ ਅਤੇ ਉੱਤਰਾਖੰਡ ਵਿੱਚ ਵੀ ਮੀਂਹ ਦੇ ਨਾਲ ਕੜਾਕੇ ਦੀ ਠੰਡ ਜਾਰੀ ਰਹਿਣ ਦੀ ਗੱਲ ਕਹੀ ਜਾ ਰਹੀ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋ ਗਈ ਹੈ। ਇਸ ਕਾਰਨ ਉੱਤਰੀ ਭਾਰਤ ਵਿੱਚ ਭਾਰੀ ਮੀਂਹ ਪਵੇਗਾ।
ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜ ਦਾ ਅਸਰ 15 ਅਤੇ 18 ਜਨਵਰੀ ਨੂੰ ਦਿੱਲੀ-ਐਨਸੀਆਰ ਵਿੱਚ ਵੀ ਦੇਖਣ ਨੂੰ ਮਿਲੇਗਾ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਦੌਰਾਨ ਚੰਡੀਗੜ੍ਹ ਸਮੇਤ ਅੰਬਾਲਾ, ਲੁਧਿਆਣਾ, ਜਲੰਧਰ, ਸੋਨੀਪਤ, ਪਾਣੀਪਤ ਅਤੇ ਐਨਸੀਆਰ ਦੇ ਨੋਇਡਾ, ਗਾਜ਼ੀਆਬਾਦ, ਗੁਰੂਗ੍ਰਾਮ ਵਿੱਚ ਮੀਂਹ ਪਵੇਗਾ।
ਇਹ ਵੀ ਉਮੀਦ ਕੀਤੀ ਜਾ ਰਹੀ ਹੈ ਕਿ ਮੀਂਹ ਕਾਰਨ ਪ੍ਰਦੂਸ਼ਣ ਦਾ ਪੱਧਰ ਘੱਟ ਜਾਵੇਗਾ।