Punjab News: ਵਿਆਹੁਤਾ ਨੇ ਕੀਤੀ ਖੁਦਕੁਸ਼ੀ
ਗੜ੍ਹਸ਼ੰਕਰ
ਗੜ੍ਹਸ਼ੰਕਰ ਵਿਖੇ ਇੱਕ ਵਿਆਹੁਤਾ ਨੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੇਕੇ ਪਰਿਵਾਰ ਨੇ ਆਰੋਪ ਲਗਾਇਆ ਕਿ ਉਨ੍ਹਾਂ ਦੀ ਬੇਟੀ ਕਾਂਤਾ ਦੇਵੀ ਉਮਰ 26 ਸਾਲ ਦਾ ਵਿਆਹ ਗਗਨਦੀਪ ਨਾਲ ਇੱਕ ਸਾਲ ਪਹਿਲਾਂ ਰੀਤੀ-ਰਿਵਾਜ਼ਾਂ ਅਤੇ ਧੂਮਧਾਮ ਨਾਲ ਕੀਤਾ ਸੀ।
ਕੁੜੀ ਦੇ ਭਰਾ ਹਰਜਿੰਦਰ ਸਿੰਘ ਨੇ ਦੱਸਿਆ ਕਿ ਮਾਰਚ ਮਹੀਨੇ ਉਸ ਦੀ ਭੈਣ ਦੇ ਵਿਆਹ ਸਾਲ ਪੂਰਾ ਹੋਣਾ ਸੀ। ਉਨ੍ਹਾਂ ਦੱਸਿਆ ਕਿ ਵਿਆਹ ਤੋਂ ਕੁੱਝ ਸਮਾਂ ਬਾਅਦ ਹੀ ਉਨ੍ਹਾਂ ਦੀ ਕੁੜੀ ਨੂੰ ਸਹੁਰੇ ਪਰਿਵਾਰ ਵਲੋਂ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ।
ਜਦੋਂ ਉਨ੍ਹਾਂ ਦੀ ਭੈਣ ਦਾ ਬੇਟਾ ਬਿਮਾਰ ਹੋਇਆ ਤਾਂ ਹਸਪਤਾਲ ਦਾਖਲ ਹੋਣ ਦੇ ਬਾਵਜੂਦ ਕੁੜੀ ਨੂੰ ਆਪਣੇ ਬੱਚੇ ਨਾਲ ਸਹੁਰਾ ਪਰਿਵਾਰ ਵੱਲੋਂ ਮਿਲਣ ਤੱਕ ਨਹੀਂ ਦਿੱਤਾ ਗਿਆ।
ਦੋਸ਼ ਹੈ ਕਿ, ਕਾਂਤਾ ਨੇ ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਖੁਦਕੁਸ਼ੀ ਕੀਤੀ ਹੈ। ਦੂਜੇ ਪਾਸੇ ਏਐਸਆਈ ਕੌਸ਼ਲ ਚੰਦਰ ਨੇ ਦੱਸਿਆ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਵਿੱਚ ਰੱਖਿਆ ਗਿਆ ਹੈ ਅਤੇ ਪੇਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।