ਜਵਾਹਰ ਨਵੋਦਿਆ ਵਿਦਿਆਲਿਆ ਸਲੈਕਸ਼ਨ ਪ੍ਰੀਖਿਆ ਪ੍ਰਬੰਧ ਸਬੰਧੀ ਅਹਿਮ ਮੀਟਿੰਗ
ਜਵਾਹਰ ਨਵੋਦਿਆ ਵਿਦਿਆਲਿਆ ਸਲੈਕਸ਼ਨ ਪ੍ਰੀਖਿਆ ਪ੍ਰਬੰਧ ਸਬੰਧੀ ਅਹਿਮ ਮੀਟਿੰਗ
18 ਜਨਵਰੀ 2025 ਦੀ ਛੇਵੀਂ ਕਲਾਸ ਲਈ ਦਾਖ਼ਲਾ ਪ੍ਰੀਖਿਆ ਲਈ ਤਿਆਰੀ ਮੁਕੰਮਲ – ਸ਼੍ਰੀਮਤੀ ਮੁਨੀਲਾ ਅਰੋੜਾ
ਪੰਜਾਬ ਨੈੱਟਵਰਕ, ਫਿਰੋਜਪੁਰ
ਪੀ.ਐੱਮ. ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਸਲੈਕਸ਼ਨ ਪ੍ਰੀਖਿਆ ਸਬੰਧੀ ਅੱਜ ਜਿਲ੍ਹਾ ਸਿੱਖਿਆ ਅਫਸਰ (ਸੈ:ਸਿ) ਫ਼ਿਰੋਜ਼ਪੁਰ ਸ਼੍ਰੀਮਤੀ ਮੁਨੀਲਾ ਅਰੋੜਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ ਡਾਕਟਰ ਸਤਿੰਦਰ ਸਿੰਘ ( ਨੈਸ਼ਨਲ ਅਵਾਰਡੀ) ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ । ਇਸ ਮੌਕੇ ਉਹਨਾਂ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਵੱਖ-ਵੱਖ ਸੈਂਟਰਾਂ ਤੇ ਮਿਤੀ 18 ਜਨਵਰੀ 2025 ਨੂੰ ਕਰਵਾਈ ਜਾ ਰਹੀ ਦਾਖ਼ਲਾ ਪ੍ਰੀਖਿਆ ਲਈ ਤਿਆਰੀਆ ਪੂਰੀਆਂ ਕਰ ਲਈਆਂ ਗਈਆਂ ਹਨ। ਇਸ ਮੀਟਿੰਗ ਦੌਰਾਨ ਕੇੰਦਰ ਸੁਪਰਡੰਟ ਸਾਹਿਬਾਨ ਨੂੰ ਪ੍ਰੀਖਿਆ ਨਾਲ ਸਬੰਧਤ ਜਰੂਰੀ ਹਦਾਇਤਾ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਪੂਰਵਿਕ ਤਿਆਰੀ ਕਰਨ ਦੇ ਆਦੇਸ਼ ਦਿੱਤੇ ਗਏ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਸ਼੍ਰੀਮਤੀ ਮੁਨੀਲਾ ਅਰੋੜਾ ਨੇ ਕਿਹਾ ਕਿ ਜਵਾਹਰ ਨਵੋਦਿਆ ਵਿਦਿਆਲਿਆ ਸਲੈਕਸ਼ਨ ਪ੍ਰੀਖਿਆ ਸਬੰਧੀ ਪ੍ਰੀਖਿਆ ਦੇ ਸਾਰੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ। ਉਹਨਾਂ ਬੀ.ਪੀ.ਈ.ੳ ਸਾਹਿਬਾਨ ਨੂੰ ਪ੍ਰੀਖਿਆ ਲਈ ਵਿਦਿਆਰਥੀਆ ਦੀ 100 ਪ੍ਰਤੀਸ਼ਤ ਹਾਜਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਤਾਂ ਜੋ ਵੱਧ ਵੋ ਵੱਧ ਬੱਚੇ ਇਸ ਸਕੀਮ ਦਾ ਲਾਭ ਉਠਾ ਸਕਣ ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਸਵਰਨਜੀਤ ਕੌਰ ਨਿੱਝਰ, ਨਿਤਿਮਾਂ ਸ਼ਰਮਾਂ,ਬਲਰਾਜ ਸਿੰਘ ,ਸੁਧੀਰ ਧਵਨ,ਸੁਖਵਿੰਦਰ ਕੁਮਾਰ,ਨਿਰਮਲ ਕੁਮਾਰੀ,ਲਵਦੀਪ ਸਿੰਘ ,ਦਿਨੇਸ਼ ਕੁਮਾਰ, ਸੁਰੇਸ਼ ਕੁਮਾਰ,ਰਾਕੇਸ਼ ਭੱਲਾ,ਮਹਾਵੀਰ ਬਾਂਸਲ,ਸੁਖਦੀਪ ਸਿੰਘ , ਰਾਕੇਸ਼ ਗਰਗ, ਜਸਵਿੰਦਰ ਪੌਲ, ਰਾਜ ਕੁਮਾਰ ਅਤੇ ਸੁਖਚੈਨ ਸਿੰਘ ਸ਼ਾਮਿਲ ਸਨ।