ਲੁਧਿਆਣਾ: ਪ੍ਰੀ-ਪ੍ਰਾਇਮਰੀ ਐਸੋਸੀਏਟ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਵੀਰਪਾਲ ਨੂੰ ਸਦਮਾ, ਮਾਤਾ ਦਾ ਦੇਹਾਂਤ
ਪੰਜਾਬ ਨੈੱਟਵਰਕ, ਲੁਧਿਆਣਾ-
ਪ੍ਰੀ-ਪ੍ਰਾਇਮਰੀ ਐਸੋਸੀਏਟ ਅਧਿਆਪਕ ਯੂਨੀਅਨ ਪੰਜਾਬ ਦੇ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਵੀਰਪਾਲ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੀ ਮਾਤਾ ਸ਼੍ਰੀਮਤੀ ਗੁਰਮੀਤ ਕੌਰ ਦਾ ਦੇਹਾਂਤ ਹੋ ਗਿਆ। ਜਾਣਾਕਰੀ ਮੁਤਾਬਕ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ਼੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 22 ਜਨਵਰੀ 205 ਦਿਨ ਬੂੱਧਵਾਰ ਨੂੰ ਗੁਰਦੁਆਰਾ ਬਾਬਾ ਨਿਰਗੁਣ ਦਾਸ ਜੀ ਖੰਨਾ-ਖੁਰਦ ਲੁਧਿਆਣਾ ਵਿਖੇ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਹੋਵੇਗੀ। ਦੂਜੇ ਪਾਸੇ ਪ੍ਰੀ ਪ੍ਰਾਇਮਰੀ ਐਸਸੀਏਟ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਵਿੰਦਰ ਸਿੰਘ ਸੰਧੂ ਦੇ ਵੱਲੋਂ ਵੀਰਪਾਲ ਸਿੰਘ ਹੁਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।