ਪੰਜਾਬ ਸਰਕਾਰ ਮੁਲਾਜ਼ਮਾਂ/ ਪੈਨਸ਼ਨਰਾਂ ਨੂੰ DA ਦੇਣ ਦੇ ਮਾਮਲੇ ‘ਚ ਕੇਂਦਰ ਸਰਕਾਰ ਅਤੇ ਸਾਰੇ ਗੁਆਂਢੀ ਰਾਜਾਂ ਤੋਂ ਬੁਰੀ ਤਰ੍ਹਾਂ ਪੱਛੜੀ
11 % ਘੱਟ ਮਿਲ ਰਿਹੈ ਡੀ ਏ, 18 ਜਨਵਰੀ ਨੂੰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਲੁਧਿਆਣਾ ਵਿਖੇ ਸੂਬਾ ਪੱਧਰੀ ਮੀਟਿੰਗ ਕਰਕੇ ਕੀਤੇ ਜਾਣਗੇ ਸੰਘਰਸ਼ ਦੇ ਤਿੱਖੇ ਫੈਸਲੇ
ਪੰਜਾਬ ਨੈੱਟਵਰਕ, ਕੋਟਕਪੂਰਾ
ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਚੰਡੀਗੜ੍ਹ ਦੇ ਸੂਬਾਈ ਚੇਅਰਮੈਨ ਦਰਸ਼ਨ ਸਿੰਘ ਲੁਬਾਣਾ , ਸਰਪ੍ਰਸਤ ਚਰਨ ਸਿੰਘ ਸਰਾਭਾ , ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਐਡੀਸ਼ਨਲ ਜਨਰਲ ਸਕੱਤਰ ਕਰਤਾਰ ਸਿੰਘ ਪਾਲ, ਵਿੱਤ ਸਕੱਤਰ ਮਨਜੀਤ ਸਿੰਘ ਗਿੱਲ, ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਸੂਬਾ ਚੇਅਰਮੈਨ ਗੁਰਦੀਪ ਸਿੰਘ ਮੋਤੀ, ਸੂਬਾ ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ, ਸੂਬਾ ਸਲਾਹਕਾਰ ਬਲਦੇਵ ਸਿੰਘ ਸਹਿਦੇਵ , ਗੁਰਮੇਲ ਸਿੰਘ ਮੈਲਡੇ, ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ, ਜਨਰਲ ਸਕੱਤਰ ਪ੍ਰੇਮ ਚਾਵਲਾ, ਸੱਤਿਆਪਾਲ ਗੁਪਤਾ,ਜਗਤਾਰ ਸਿੰਘ ਭੁੰਗਰਨੀ ,ਗੁਰਜੀਤ ਸਿੰਘ ਘੋੜੇਵਾਹ ਮੁੱਖ ਜਥੇਬੰਦਕ ਸਕੱਤਰ ,ਅਵਤਾਰ ਸਿੰਘ ਤਾਰੀ,ਵਿੱਤ ਸਕੱਤਰ ਪ੍ਰਿਤਪਾਲ ਸਿੰਘ ਪੰਡੋਰੀ, ਪ੍ਰੈਸ ਸਕੱਤਰ ਭੁਪਿੰਦਰ ਸਿੰਘ ਸੇਖੋਂ ਅਤੇ ਕੁਲਵੰਤ ਸਿੰਘ ਚਾਨੀ,ਕਲਾਸ ਫ਼ੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਜਸਵਿੰਦਰ ਪਾਲ ਉੱਘੀ, ਬਲਜਿੰਦਰ ਸਿੰਘ ਪਟਿਆਲਾ, ਹਰਭਵਾਨ ਸ੍ਰੀ ਮੁਕਤਸਰ ਸਾਹਿਬ, ਡਿੰਪਲ ਰੁਹੇਲਾ,ਸੰਜੀਵ ਕੁਮਾਰ ਬਠਿੰਡਾ, ਮੇਲਾ ਸਿੰਘ ਪੁੰਨਾਂਵਾਲ, ਸੀਤਾ ਰਾਮ ਸ਼ਰਮਾ , ਜਗਮੋਹਨ ਨੌਲੱਖਾ, ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਸੂਬ ਪ੍ਰਧਾਨ ਦੀਦਾਰ ਸਿੰਘ ਪੱਟੀ , ਜਨਰਲ ਸਕੱਤਰ ਗੁਰਜੰਟ ਸਿੰਘ ਕੋਕਰੀ, ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾਈ ਆਗੂ ਟਹਿਲ ਸਿੰਘ ਸਰਾਭਾ, ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਦਰਸ਼ੀ ਕਾਂਤ ਰਾਜਪੁਰਾ, ਪੈਰਾ ਮੈਡੀਕਲ ਸਟਾਫ ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਮੰਗਵਾਲ, ਪ੍ਰਭਜੀਤ ਸਿੰਘ ਉਪਲ ਨੇ ਦੱਸਿਆ ਹੈ ਕਿ ਕੇਂਦਰ ਸਰਕਾਰ, ਹਰਿਆਣਾ ਸਰਕਾਰ, ਹਿਮਾਚਲ ਪ੍ਰਦੇਸ਼ ਸਰਕਾਰ,ਰਾਜਸਥਾਨ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਸਮੇਤ ਸਾਰੇ ਗੁਆਂਢੀ ਰਾਜਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਮਿਤੀ 1 ਜੁਲਾਈ 2024 ਤੋਂ 53 ਫੀਸਦੀ ਮਹਿੰਗਾਈ ਭੱਤਾ ਲੈ ਰਹੇ ਹਨ।
ਜਦਕਿ ਪੰਜਾਬ ਰਾਜ ਨੂੰ ਵਿਕਾਸ ਦੀਆਂ ਲੀਹਾਂ ਤੇ ਲੈਕੇ ਜਾਣ ਦਾ ਢੰਡੋਰਾ ਪਿੱਟਣ ਵਾਲੀ ਭਗਵੰਤ ਮਾਨ ਸਰਕਾਰ ਦੇ ਪੌਣੇ ਤਿੰਨ ਸਾਲਾਂ ਦੇ ਰਾਜਭਾਗ ਦੌਰਾਨ ਪੰਜਾਬ ਦੇ ਸੱਤ ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਸਿਰਫ 42 ਫੀਸਦੀ ਡੀ ਏ ਹੀ ਮਿਲ ਰਿਹਾ ਹੈ ਜੋਕਿ 11 ਫੀਸਦੀ ਘੱਟ ਮਿਲ ਰਿਹਾ ਹੈ। ਡੀ ਏ ਦੀਆਂ ਕਿਸਤਾਂ ਨਾ ਮਿਲਣ ਕਰਕੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਵਿਆਪਕ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਖ ਵੱਖ ਵਰਗਾਂ ਦੇ ਸੰਘਰਸ਼ਾਂ ਨੂੰ ਤਮਾਸ਼ਬੀਨ ਬਣ ਕੇ ਵੇਖ ਰਹੀ ਹੈ। ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਦਾ ਢੁੱਕਵਾਂ ਜਵਾਬ ਦੇਣ ਲਈ 18 ਜਨਵਰੀ ਦਿਨ ਸ਼ਨੀਵਾਰ ਨੂੰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਸੂਬਾ ਪੱਧਰੀ ਮੀਟਿੰਗ ਕੀਤੀ ਜਾ ਰਹੀ ਹੈ। ਉਹਨਾਂ ਅੱਗੇ ਦੱਸਿਆ ਕਿ ਮੀਟਿੰਗ ਦੌਰਾਨ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਸੰਘਰਸ਼ ਦੇ ਤਿੱਖੇ ਪ੍ਰੋਗਰਾਮ ਉਲੀਕੇ ਜਾਣਗੇ।