All Latest NewsNews FlashPunjab News

ਪਾਵਰਕਾਮ ਦੇ ਠੇਕਾ ਕਾਮੇ 17 ਜਨਵਰੀ ਨੂੰ ਪਾਵਰਕੌਮ ਦੇ ਮੁੱਖ ਦਫਤਰ ਅੱਗੇ ਦੇਣਗੇ ਧਰਨਾ:-ਬਲਿਹਾਰ ਸਿੰਘ

 

16 ਜਨਵਰੀ ਨੂੰ ਮੀਟਿੰਗ ਕਰਨ ਤੋਂ ਭੱਜੀ ਸਰਕਾਰ’ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਲਗਾਇਆ ਜਾਵੇਗਾ ਧਰਨਾ:-ਰਾਜੇਸ਼ ਮੋੜ

ਪੰਜਾਬ ਨੈੱਟਵਰਕ, ਮੋਹਾਲੀ-

ਪਾਵਰ ਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਸੂਬਾ ਜਨਰਲ ਸਕੱਤਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਜਿਵੇੰ ਕਿ ਆਊਟਸੋਰਸਿੰਗ ਠੇਕਾ ਕਾਮਿਆ ਨੂੰ ਸਿੱਧਾ ਵਿਭਾਗ ਵਿੱਚ ਸ਼ਾਮਿਲ ਕਰਨ, ਘੱਟੋ ਘੱਟ ਗੁਜ਼ਾਰੇ ਯੋਗ ਤਨਖਾਹ 1948 ਐਕਟ ਮੁਤਾਬਕ ਲਾਗੂ ਕਰਨ, ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਦੇ ਮੂੰਹ ਪਏ ਅਤੇ ਅਪੰਗ ਹੋਏ ਕਾਮਿਆਂ ਨੂੰ ਪੱਕੀ ਨੌਕਰੀ ਪੈਨਸ਼ਨ ਦੀ ਗਰੰਟੀ ਕਰਨ ਅਤੇ ਮੰਗ ਪੱਤਰ ਵਿੱਚ ਤਮਾਮ ਮੰਗਾਂ ਦੀ ਪ੍ਰਾਪਤੀ ਲਈ ਲਗਾਤਾਰ ਪੰਜਾਬ ਸਰਕਾਰ ਅਤੇ ਪਾਵਰ ਕੌਮ ਦੀ ਮੈਨੇਜਮੈਂਟ ਵਿਰੁੱਧ ਸੰਘਰਸ਼ ਕੀਤਾ ਜਾ ਰਿਹਾ ਹੈ।

ਸੰਘਰਸ਼ ਦੇ ਦੌਰਾਨ ਪਿਛਲੇ ਸਮੇਂ ਦੇ ਵਿੱਚ ਵਿੱਤ ਮੰਤਰੀ ਅਤੇ ਪਾਵਰਕੋਮ ਮੈਨੇਜਮੈਂਟ ਅਧਿਕਾਰੀਆਂ ਨਾਲ ਚੰਡੀਗੜ੍ਹ ਵਿਖੇ ਬੈਠਕ ਹੋਈ ਸੀ ਜਿਸ ਨੂੰ ਵਿੱਤ ਮੰਤਰੀ ਅਤੇ ਬੋਰਡ ਮੈਨੇਜਮੈਂਟ ਵੱਲੋਂ ਮੰਗਾਂ ਨੂੰ ਹੱਲ ਕਰਨ ਲਈ ਪਾਵਰ ਸੈਕਟਰੀ ਪੰਜਾਬ ਸਰਕਾਰ ਦੀ ਡਿਊਟੀ ਲਗਾਈ ਗਈ ਸੀ।

ਜਿਸ ਵਿੱਚ ਪਾਵਰ ਸੈਕਟਰੀ ਸਮੇਤ ਪਾਵਰਕੋਮ ਮੈਨੇਜਮੈਂਟ ਨੇ ਕਾਮਿਆਂ ਦੀ ਜਥੇਬੰਦੀ ਨਾਲ ਬੈਠ ਕਰਕੇ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਦਵਾਇਆ ਗਿਆ ਸੀ ਅਤੇ ਮਿਤੀ 16 ਜਨਵਰੀ 2025 ਨੂੰ ਹੋਣ ਵਾਲੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਬਿਜਲੀ ਮੰਤਰੀ ਦੀ ਪ੍ਰਧਾਨਗੀ ਹੇਠ ਮੀਟਿੰਗ ਵਿਚ ਮੰਗਾਂ ਨੂੰ ਹੱਲ ਕਰਨ ਬਾਰੇ ਹੋਈ ਸਹਿਮਤੀ ਦਾ ਪ੍ਰਸਤਾਵ ਰੱਖਣਾ ਸੀ।

ਪਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਬਿਜਲੀ ਮੰਤਰੀ ਵੱਲੋਂ ਮਿਤੀ 16 ਜਨਵਰੀ 2025 ਦੀ ਮੀਟਿੰਗ ਨੂੰ ਅੱਗੇ ਪਾ ਦਿੱਤਾ ਗਿਆ ਜਿਸ ਦੇ ਕਾਰਨ ਠੇਕਾ ਕਾਮਿਆਂ ‘ਚ ਭਾਰੀ ਰੋਸ ਵੀ ਪਾਇਆ ਜਾ ਰਿਹਾ ਹੈ। ਮਿਤੀ 17 ਜਨਵਰੀ 2025 ਨੂੰ ਪਰਿਵਾਰਾਂ ਤੇ ਬੱਚਿਆਂ ਸਮੇਤ ਪਾਵਰ ਕੌਮ ਦੇ ਮੁੱਖ ਦਫਤਰ ਅੱਗੇ ਲਗਾਤਾਰ ਧਰਨਾ ਦੇਣ ਦਾ ਫੈਸਲਾ ਕੀਤਾ ਗਿਆ ਹੈ।

 

Leave a Reply

Your email address will not be published. Required fields are marked *