ਵੱਡੀ ਖ਼ਬਰ: ਸਰਕਾਰ ਵੱਲੋਂ ਭ੍ਰਿਸ਼ਟ ਪਟਵਾਰੀਆਂ ਦੀ ਲਿਸਟ ਜਾਰੀ, ਸਖ਼ਤ ਕਾਰਵਾਈ ਦੇ ਹੁਕਮ
ਚੰਡੀਗੜ੍ਹ
ਹਰਿਆਣਾ ਸਰਕਾਰ ਨੇ ਵੱਡੀ ਕਾਰਵਾਈ ਕਰਦੇ ਹੋਏ ਭ੍ਰਿਸ਼ਟ ਪਟਵਾਰੀਆਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿਚ 50 ਤੋਂ ਵੱਧ ਪਟਵਾਰੀਆਂ ਦੇ ਨਾਂ ਸ਼ਾਮਲ ਹਨ, ਜਿਨ੍ਹਾਂ ‘ਤੇ ਰਿਸ਼ਵਤਖੋਰੀ, ਰਿਕਾਰਡ ਵਿਚ ਹੇਰਾਫੇਰੀ ਅਤੇ ਹੋਰ ਭ੍ਰਿਸ਼ਟਾਚਾਰ ਦੇ ਦੋਸ਼ ਹਨ।
ਲਿਸਟ ਲਈ ਕਲਿੱਕ ਕਰੋ – https://drive.google.com/file/d/1mkbDdrD9Xu0y3C7gEkIw8k-5rdpp0WAW/view
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਇਨ੍ਹਾਂ ਪਟਵਾਰੀਆਂ ਖ਼ਿਲਾਫ਼ ਤੁਰੰਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ। ਇਨ੍ਹਾਂ ਵਿੱਚੋਂ ਕਈ ਪਟਵਾਰੀਆਂ ਨੂੰ ਮੁਅੱਤਲ ਕਰਕੇ ਜਾਂਚ ਲਈ ਵਿਜੀਲੈਂਸ ਵਿਭਾਗ ਨੂੰ ਸੌਂਪਣ ਦਾ ਐਲਾਨ ਕੀਤਾ ਗਿਆ ਹੈ।